ਹੁਣ ਆਹ ਕੀ ਕਰ ਬੈਠਾ Kulhad Pizza Couple! ਸੋਸ਼ਲ ਮੀਡੀਆ ''ਤੇ ਮੁੜ ਛਿੜੀ ਚਰਚਾ

Wednesday, Dec 04, 2024 - 01:55 PM (IST)

ਐਂਟਰਟੇਨਮੈਂਟ ਡੈਸਕ : ਮਸ਼ਹੂਰ ਕੁਲੜ੍ਹ ਪਿੱਜ਼ਾ ਜੋੜਾ ਇੱਕ ਵਾਰ ਫਿਰ ਸੁਰਖੀਆਂ ਵਿਚ ਹੈ। ਇਥੇ ਦੱਸ ਦੇਈਏ ਕਿ ਸਹਿਜ ਅਰੋੜਾ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਨੇ ਇੱਕ-ਦੂਜੇ ਨੂੰ ਇੰਸਟਾਗ੍ਰਾਮ ਤੋਂ ਅਨਫਾਲੋ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਹ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਹੈਂਡਲ ‘ਤੇ ਵੱਖ-ਵੱਖ ਪੋਸਟਾਂ ਸ਼ੇਅਰ ਕਰ ਰਹੇ ਹਨ। ਇਨ੍ਹਾਂ ਸਭ ਚੀਜ਼ਾਂ ਨੂੰ ਦੇਖਦੇ ਹੋਏ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਤਲਾਕ ਨੂੰ ਲੈ ਕੇ ਅਫਵਾਹਾਂ ਨੇ ਜ਼ੋਰ ਫੜ ਲਿਆ ਹੈ।

ਦਰਅਸਲ ਗੁਰਪ੍ਰੀਤ ਕੌਰ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਯੂਜ਼ਰਸ ਨੇ ਇਸ ਪੋਸਟ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ, ''ਮਤਲਬ ਤਲਾਕ ਦੀ ਪੁਸ਼ਟੀ ਹੋ ​​ਗਈ।'' ਦੋਵਾਂ ਨੇ ਅਜਿਹਾ ਕਿਉਂ ਕੀਤਾ? ਫਿਲਹਾਲ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਪਰ ਇਸ ਨੇ ਇੰਟਰਨੈੱਟ ‘ਤੇ ਹਲਚਲ ਮਚਾ ਦਿੱਤੀ ਹੈ। ਹਾਲ ਹੀ 'ਚ ਗੁਰਪ੍ਰੀਤ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਚੇ ਕੁਝ ਤਾਜ਼ਾ ਵੀਡੀਓਜ਼ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਹ ਭੰਗੜਾ ਪਾਉਂਦੀ ਨਜ਼ਰ ਆ ਰਹੀ ਹੈ। ਇਨ੍ਹਾਂ ਵੀਡੀਓਜ਼ 'ਤੇ ਫੈਨਜ਼ ਵਲੋਂ ਵੱਖਰੇ-ਵੱਖਰੇ ਕੁਮੈਂਟ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ- ਮਹਿੰਗੀਆਂ ਕਾਰਾਂ ਤੋਂ ਲੈ ਕੇ ਬੰਗਲਿਆਂ ਤਕ, ਬੇਹੱਦ ਖੂਬਸੂਰਤ ਹੈ ਦਿਲਜੀਤ ਦਾ Life style

ਦੱਸ ਦੇਈਏ ਕਿ ਹਾਲ ਹੀ 'ਚ ਸਹਿਜ ਅਰੋੜਾ ਦੀ ਪਤਨੀ ਗੁਰਪ੍ਰੀਤ ਕੌਰ ਦਾ ਇੰਸਟਾਗ੍ਰਾਮ ਅਕਾਊਂਟ ਹੈਕ ਹੋ ਗਿਆ ਸੀ। ਇਹ ਜਾਣਕਾਰੀ ਉਨ੍ਹਾਂ ਨੇ ਖੁਦ ਦਿੱਤੀ ਸੀ। ਦੋਵੇਂ ਅਕਸਰ ਸੋਸ਼ਲ ਮੀਡੀਆ 'ਤੇ ਪ੍ਰਮੋਸ਼ਨ ਵੀ ਕਰਦੇ ਰਹਿੰਦੇ ਹਨ ਤੇ ਇਹ ਵੀ ਅਟਕਲਾਂ ਲੱਗ ਰਹੀਆਂ ਹਨ ਕਿ ਇਹ ਘਟਨਾਕ੍ਰਮ ਵੀ ਕਿਸੇ ਪ੍ਰਮੋਸ਼ਨ ਦਾ ਹਿੱਸਾ ਹੋ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ।

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


sunita

Content Editor

Related News