ਕਾਂਗਰਸ 'ਚ ਅਸਤੀਫਿਆਂ ਦਾ ਦੌਰ ਜਾਰੀ, ਹੁਣ ਕੁਲਜੀਤ ਸਿੰਘ ਨਾਗਰਾ ਨੇ ਦਿੱਤਾ ਅਸਤੀਫਾ

Monday, Jul 08, 2019 - 04:46 PM (IST)

ਕਾਂਗਰਸ 'ਚ ਅਸਤੀਫਿਆਂ ਦਾ ਦੌਰ ਜਾਰੀ, ਹੁਣ ਕੁਲਜੀਤ ਸਿੰਘ ਨਾਗਰਾ ਨੇ ਦਿੱਤਾ ਅਸਤੀਫਾ

ਫਤਿਹਗੜ੍ਹ ਸਾਹਿਬ (ਜਗਦੇਵ ਸਿੰਘ)—ਪੰਜਾਬ 'ਚ ਹੁਣ ਕਾਂਗਰਸ ਦੇ ਅਸਤੀਫਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵੀ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਰਾਹੁਲ ਗਾਂਧੀ ਨੇ ਭੇਜਿਆ ਹੈ। ਨਾਗਰਾ ਨੇ ਕਿਹਾ ਕਿ ਹਾਰ ਦੀ ਜ਼ਿੰਮੇਵਾਰੀ ਪੂਰੀ ਲੀਡਰਸ਼ਿਪ ਦੀ ਸਮੂਹਿਕ ਹੈ, ਜਦੋਂ ਸਾਡੇ ਪ੍ਰਧਾਨ ਨੇ ਅਸਤੀਫਾ ਦੇ ਦਿੱਤਾ ਹੈ ਤਾਂ ਅਸੀਂ ਵੀ ਆਪਣੇ ਅਹੁਦੇ 'ਤੇ ਨਹੀਂ ਰਹਿ ਸਕਦੇ। 

PunjabKesari

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਆਪਣੇ ਪਾਰਟੀ ਅਹੁਦੇ ਤੋਂ ਅਸਤੀਫੇ ਦੇ ਚੁੱਕੇ ਹਨ।


author

Shyna

Content Editor

Related News