ਕਿਸਾਨ ਵਿਰੋਧੀ ਬਿੱਲ ਪਾਸ ਹੋਣ ’ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਦਿੱਤਾ ਅਸਤੀਫਾ

9/17/2020 11:51:50 PM

ਫਤਿਹਗੜ੍ਹ ਸਾਹਿਬ/ਚੰਡੀਗੜ੍ਹ, (ਸੁਰੇਸ਼, ਰਮਨਜੀਤ)- ਕੇਂਦਰ ਦੀ ਭਾਜਪਾ ਭਾਜਪਾ ਸਰਕਾਰ ਦੇ ਕਿਸਾਨ ਵਿਰੋਧੀ ਬਿੱਲ ਪਾਸ ਕਰਨ ਦੇ ਵਿਰੋਧ ’ਚ ਅਤੇ ਦੇਸ਼ ਅਤੇ ਸੂਬੇ ਦੇ ਕਿਸਾਨਾਂ ਦੇ ਹੱਕਾਂ ’ਤੇ ਪਹਿਰਾ ਦਿੰਦਿਆਂ ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਤੇ ਨਾਗਾਲੈਂਡ, ਸਿੱਕਿਮ ਅਤੇ ਤ੍ਰਿਪੁਰਾ ਦੇ ਇੰਚਾਰਜ ਕੁਲਜੀਤ ਸਿੰਘ ਨਾਗਰਾ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਨਾਗਰਾ ਨੇ ਆਪਣੇ ਟਵੀਟ ’ਤੇ ਦਿੱਤੀ। ਉਨ੍ਹਾਂ ਆਪਣੇ ਟਵੀਟ ’ਚ ਕਿਹਾ ਕਿ ਭਾਜਪਾ-ਅਕਾਲੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਬਿੱਲ ਪਾਸ ਕਰਨ ’ਤੇ ਬਹੁਤ ਦੁੱਖ ਹੋਇਆ, ਮੈਂ ਵਿਧਾਇਕ ਫਤਿਹਗੜ੍ਹ ਸਾਹਿਬ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਆਪਣੇ ਹੱਕਾਂ ਦੀ ਪੂਰਤੀ ਕਰਦਾ ਹਾਂ।


Bharat Thapa

Content Editor Bharat Thapa