ਕੁਲਤਾਰ ਸੰਧਵਾਂ ਨਾਲ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਨੇ ਕੀਤੀ ਮੁਲਾਕਾਤ

Thursday, Aug 04, 2022 - 04:40 PM (IST)

ਕੁਲਤਾਰ ਸੰਧਵਾਂ ਨਾਲ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਨੇ ਕੀਤੀ ਮੁਲਾਕਾਤ

ਚੰਡੀਗੜ੍ਹ (ਬਿਊਰੋ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਅੱਜ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਸਤੀਸ਼ ਮਹਾਨਾ ਨੇ ਮੁਲਾਕਾਤ ਕੀਤੀ। ਗੈਰ ਰਸਮੀ ਇਸ ਮੁਲਾਕਾਤ ਵਿਚ ਸਤੀਸ਼ ਮਹਾਨਾ ਨੇ ਉੱਤਰ ਪ੍ਰਦੇਸ਼ ਦੇ ਵਿਕਾਸ ਵਿਚ ਪੰਜਾਬੀਆਂ ਵੱਲੋਂ ਪਾਏ ਯੋਗਦਾਨ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਪੰਜਾਬੀਆਂ ਦੀ ਮਹਿਮਾਨਨਿਵਾਜ਼ੀ ਦੀ ਵੀ ਖੁੱਲ੍ਹ ਕੇ ਤਾਰੀਫ ਕੀਤੀ। 

ਪੜ੍ਹੋ ਇਹ ਵੀ ਖ਼ਬਰ: ਤਮਗਾ ਜਿੱਤਣ ਵਾਲੇ ਅੰਮ੍ਰਿਤਸਰ ਦੇ ਲਵਪ੍ਰੀਤ ਦੇ ਘਰ ਵਿਆਹ ਵਰਗਾ ਮਾਹੌਲ, ਢੋਲ ਦੀ ਥਾਪ ’ਤੇ ਪਏ ਭੰਗੜੇ (ਤਸਵੀਰਾਂ)

ਪੰਜਾਬੀ ਮੂਲ ਦੇ ਸਤੀਸ਼ ਮਹਾਨਾ ਨੇ ਕਿਹਾ ਕਿ ਪੰਜਾਬੀ ਕਿਤੇ ਵੀ ਵੱਸਦਾ ਹੋਵੇ, ਉਸਦੀ ਰੂਹ ਹਮੇਸ਼ਾਂ ਪੰਜਾਬ ਨਾਲ ਜੁੜੀ ਰਹਿੰਦੀ ਹੈ। ਉਨ੍ਹਾਂ ਪੰਜਾਬੀਆਂ ‘ਚ ਮਦਦ ਕਰਨ ਦੇ ਜਜ਼ਬੇ ਨੂੰ ਵੀ ਸਲਾਮ ਕੀਤਾ। ਲਗਾਤਾਰ 8ਵੀਂ ਵਾਰ ਵਿਧਾਇਕ ਬਣੇ ਸਤੀਸ਼ ਮਹਾਨਾ ਨੇ ਬਹੁਤ ਸਾਰੇ ਨਿੱਜੀ ਤਜਰਬੇ ਸੰਧਵਾਂ ਨਾਲ ਸਾਂਝੇ ਕੀਤੇ। ਮਹਾਨਾ ਵੱਲੋਂ ਦਿੱਤੇ ਕਈ ਸੁਝਾਅ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਵਿਚ ਵੀ ਲਾਗੂ ਕਰਨ ਦੀ ਹਾਮੀ ਭਰੀ। ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਸਤੀਸ਼ ਮਹਾਨਾ ਅਤੇ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਪ੍ਰਮੁੱਖ ਸਕੱਤਰ ਪੀ.ਕੇ. ਦੂਬੇ ਨੂੰ ਯਾਦਗਾਰ ਚਿੰਨ੍ਹ ਦੇ ਕੇ ਸਨਮਾਨਤ ਕੀਤਾ। ਮੀਟਿੰਗ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਅਤੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਵੀ ਹਾਜ਼ਰ ਸਨ। 

ਪੜ੍ਹੋ ਇਹ ਵੀ ਖ਼ਬਰ: ਡੇਰਾ ਬਾਬਾ ਨਾਨਕ ਤੋਂ ਦੁਖ਼ਦ ਖ਼ਬਰ: ਧੀ ਤੋਂ ਬਾਅਦ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਾਂ-ਪੁੱਤ ਦੀ ਵੀ ਹੋਈ ਮੌਤ


author

rajwinder kaur

Content Editor

Related News