ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਲੋਕਾਂ ਨੂੰ ਦਿੱਤੀ ਵਧਾਈ
Monday, Oct 24, 2022 - 10:46 AM (IST)
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ’ਤੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਸਪੀਕਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਦੀਵਾਲੀ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ। ਉਨਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: ਦੀਵਾਲੀ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਕੈਲੀਫ਼ੋਰਨੀਆ ਵਿਖੇ ਹਾਦਸੇ 'ਚ ਭੋਗਪੁਰ ਦੇ ਨੌਜਵਾਨ ਦੀ ਮੌਤ
ਇਸੇ ਦੌਰਾਨ ਸੰਧਵਾਂ ਨੇ ਸਿੱਖ ਕੌਮ ਨੂੰ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਵੱਲੋਂ ਗਵਾਲੀਅਰ ਦੇ ਕਿਲ੍ਹੇ 'ਚੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ। ਸਪੀਕਰ ਨੇ ਲੋਕਾਂ ਨੂੰ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਸ਼ਾਂਤੀ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਇਸੇ ਦੌਰਾਨ ਸ. ਸੰਧਵਾਂ ਨੇ ਲੋਕਾਂ ਨੂੰ ਵਿਸ਼ਵਕਰਮਾ ਦਿਵਸ ’ਤੇ ਵੀ ਕਿਰਤੀਆਂ ਨੂੰ ਵਧਾਈ ਦਿੱਤੀ। ਉਨਾਂ ਉਮੀਦ ਪ੍ਰਗਟ ਕੀਤੀ ਕਿ ਭਗਵਾਨ ਵਿਸ਼ਵਕਰਮਾ ਦੀ ਸ਼ਿਲਪਕਾਰੀ ਕਿਰਤ ਦੇ ਸਨਮਾਨ ਦੀ ਭਾਵਨਾ ਨੂੰ ਰੰਗਤ ਕਰਦੀ ਰਹੇਗੀ ਅਤੇ ਲੋਕਾਂ ਦੇ ਜੀਵਨ ਵਿੱਚ ਖੁਸ਼ਹਾਲੀ ਲਿਆਵੇਗੀ।
ਇਹ ਵੀ ਪੜ੍ਹੋ: ਭੋਗਪੁਰ ਦੇ ਨੌਜਵਾਨ ਦਾ ਇਟਲੀ 'ਚ ਕਤਲ, ਪੰਜਾਬੀਆਂ ਨੇ ਕੀਤਾ ਪਿੱਠ 'ਤੇ ਵਾਰ, ਜਨਵਰੀ 'ਚ ਹੋਣਾ ਸੀ ਵਿਆਹ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ