ਸਪੀਕਰ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ''ਤੇ ਦੁੱਖ ਪ੍ਰਗਟਾਇਆ

Saturday, Jan 11, 2025 - 06:23 PM (IST)

ਸਪੀਕਰ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ''ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਜਾਰੀ ਪ੍ਰੈੱਸ ਬਿਆਨ ਵਿਚ ਸਪੀਕਰ ਨੇ ਕਿਹਾ ਕਿ 57 ਸਾਲਾ ਗੁਰਪ੍ਰੀਤ ਗੋਗੀ ਸਾਲ 2022 ‘ਚ ਲੁਧਿਆਣਾ ਪੱਛਮੀ ਤੋਂ ਵਿਧਾਇਕ ਚੁਣੇ ਗਏ ਸਨ। ਸਪੀਕਰ ਨੇ ਇਸ ਬੇਵਕਤ ਅਕਾਲ ਚਲਾਣੇ ‘ਤੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਬੀਤੇ ਕੱਲ ਹੀ ਗੋਗੀ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮਿਲ ਕੇ ਬੁੱਢੇ ਨਾਲੇ ਨੂੰ ਮੁੜ ਬੁੱਢਾ ਦਰਿਆ ਬਣਾਉਣ ਦੇ ਕਾਰਜਾਂ ਸਬੰਧੀ ਲੰਬਾ ਸਮਾਂ ਵਿਚਾਰ ਚਰਚਾ ਕੀਤੀ ਸੀ।

ਸਪੀਕਰ ਨੇ ਕਿਹਾ ਕਿ ਬਤੌਰ ਆਗੂ ਸਮਾਜ ਲਈ ਅਤੇ ਵਿਸ਼ੇਸ਼ ਤੌਰ ‘ਤੇ ਲੁਧਿਆਣਾ ਖੇਤਰ ਲਈ ਕੀਤੀਆਂ ਸੇਵਾਵਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। 


author

Gurminder Singh

Content Editor

Related News