ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੇ ਦੇਹਾਂਤ ''ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Monday, Sep 15, 2025 - 03:05 PM (IST)

ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੇ ਦੇਹਾਂਤ ''ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ. ਪੀ ਦੇ ਇਕਲੌਤੇ ਪੁੱਤਰ ਰਿਚੀ ਕੇ. ਪੀ ਦੇ ਜਲੰਧਰ ਵਿਖੇ ਸੜਕ ਹਾਦਸੇ ਵਿਚ ਹੋਏ ਬੇਵਕਤੀ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

ਸਪੀਕਰ ਸੰਧਵਾਂ ਨੇ ਕਿਹਾ ਕਿ ਇਹ ਖ਼ਬਰ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ ਅਤੇ ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਉਹ ਵਿਛੜੀ ਰੂਹ ਨੂੰ ਸ਼ਾਂਤੀ ਦੇਵੇ ਅਤੇ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦੀ ਤਾਕਤ ਦੇਵੇ।


author

Gurminder Singh

Content Editor

Related News