‘ਕੁਆਰਿੰਟਾਈਨ ਹੋਣ ਦੇ ਬਾਵਜੂਦ ਡੇਰਾ ਮੁਖੀ ਨਾਲ ਮੁਲਾਕਾਤ ਕਰਨ ਗਏ ਕੁਲਤਾਰ ਸੰਧਵਾਂ’
Friday, Apr 10, 2020 - 12:08 PM (IST)
ਫਰੀਦਕੋਟ – ਫਰੀਦਕੋਟ ਸ਼ਹਿਰ ਨਾਲ ਸਬੰਧਤ ਕੋਰੋਨਾ ਪਾਜੀ਼ਟਿਵ ਆਏ ਦੂਜੇ ਕੇਸ ਤੋਂ ਬਾਅਦ ਵਿਧਾਨ ਸਭਾ ਹਲਕਾ ਕੋਟਕਪੂਰਾ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਬੁੱਧਵਾਰ ਨੂੰ ਆਪਣੇ ਆਪ ਨੂੰ ਹੋਮ ਕੁਆਰਿੰਟਾਈਨ ਕਰ ਲਿਆ ਸੀ। ਇਸ ਦੇ ਬਾਵਜੂਦ ਉਹ ਬੁੱਧਵਾਰ ਦੁਪਹਿਰ ਦੇ ਸਮੇਂ ਰਾਧਾ ਸੁਆਮੀ ਸਤਿਸੰਗ ਘਰ ’ਚ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਨਾਲ ਮੁਲਾਕਾਤ ਕਰਨ ਲਈ ਚਲੇ ਗਏ। ਇਸ ਦੌਰਾਨ ਐੱਸ.ਐੱਸ.ਪੀ. ਮਨਜੀਤ ਸਿੰਘ ਢੇਸੀ ਵੀ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਵਿਧਾਇਕ ਨੂੰ ਉਕਤ ਥਾਂ ਤੋਂ ਜਾਣ ਦੀ ਹਦਾਇਤ ਕੀਤੀ। ਵਿਵਾਦ ਖੜ੍ਹਾ ਹੋ ਜਾਣ ਤੋਂ ਬਾਅਦ ਜ਼ਿਲਾ ਪ੍ਰਸ਼ਾਸਨ ਨੇ ਕੋਟਕਪੂਰਾ ਸਤਿਸੰਗ ਘਰ ਦੇ ਨਾਲ-ਨਾਲ ਡੇਰਾ ਮੁਖੀ ਅਤੇ ਵਿਧਾਇਕ ਨਾਲ ਮੁਲਾਕਾਤ ਵਾਲੇ ਗੈਸਟਰੂਪ ਨੂੰ ਸੈਨੇਟਾਈਜ਼ਰ ਕਰਵਾਇਆ ਗਿਆ।
ਪੜ੍ਹੋ ਇਹ ਵੀ ਖਬਰ - ਸਿੱਧੂ ਕੋਰੋਨਾ ਤੋਂ ਬਚਣ ਲਈ ਹਸਪਤਾਲ ਦੇ ਸਟਾਫ ਨੂੰ ਦੇਣ ਆਏ ਮਾਸਕ, ਆਪ ਨਹੀਂ ਪਾਇਆ
ਪੜ੍ਹੋ ਇਹ ਵੀ ਖਬਰ - ਲਾਕਡਾਊਨ ਦੌਰਾਨ ਮੱਖੂ ਦੇ ਪਿੰਡ ਖਡੂਰ ਦੀ ਗਲੀ ’ਚ ਮਿਲੇ ਪਾਕਿਸਤਾਨੀ ਦਸਤਾਨੇ
ਇਸ ਸਬੰਧ ’ਚ ‘ਜਗਬਾਣੀ’ ਵਲੋਂ ਕੁਲਤਾਰ ਸਿੰਘ ਨਾਲ ਫੋਨ ’ਤੇ ਸੰਪਰਕ ਕਰਨ ’ਤੇ ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਉਸ ਦਾ ਰਿਸ਼ਤੇਦਾਰ ਵੀ ਹੈ। ਕੁਝ ਦਿਨਾਂ ਪਹਿਲਾਂ ਇਕ ਸ਼ੋਕ ਸਮਾਗਮ ’ਤੇ ਉਸ ਦੇ ਸੰਪਰਕ ’ਚ ਆਇਆ ਸੀ, ਜਿਸ ਨੂੰ ਧਿਆਨ ’ਚ ਰੱਖਦੇ ਹੋਏ ਉਨ੍ਹਾਂ ਏਕਾਂਤਵਾਸ ਜਾਣ ਦਾ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਉਹ ਆਪਣੇ ਇਸ ਫੈਸਲੇ ਸਬੰਧੀ ਹੁਣੇ ਹੀ ਐੱਸ.ਡੀ.ਐੱਮ. ਕੋਟਕਪੂਰਾ ਨੂੰ ਮੇਲ ਰਾਹੀਂ ਜਾਣਕਾਰੀ ਦੇ ਰਹੇ ਹਨ। ਇਸ ਤੋਂ ਬਾਅਦ ਸਹਿਤ ਵਿਭਾਗ ਵਲੋਂ ਉਨ੍ਹਾਂ ਨੂੰ ਇਸ ਸਬੰਧੀ ਜੋ ਨਿਰਦੇਸ਼ ਦਿੱਤੇ ਜਾਣਗੇ, ਉਹ ਉਨ੍ਹਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨਗੇ।
ਪੜ੍ਹੋ ਇਹ ਵੀ ਖਬਰ - ਵੱਡੀ ਲਾਪ੍ਰਵਾਹੀ : ਭਗਤਾਂਵਾਲਾ ਅਨਾਜ ਮੰਡੀ ’ਚ ਤਿਆਰ ਰਿਹਾ ਹੈ ‘ਕੋਰੋਨਾ ਬੰਬ’
ਪੜ੍ਹੋ ਇਹ ਵੀ ਖਬਰ - ਸੂਬਾਈ ਪੱਧਰ 'ਤੇ ਸੀਲ ਕੀਤੀਆਂ ਹੱਦਾਂ ਸ਼ਹਿਦ ਦੀਆਂ ਮੱਖੀਆਂ ਦੇ ਪਾਲਕਾਂ ਲਈ ਬਣੀ ਮੁਸੀਬਤ
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਬਹੁਤ ਭਿਆਨਕ ਬੀਮਾਰੀ ਹੈ। ਇਸ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਸੋਸ਼ਲ ਡਿਸਟੈਂਸ ਬਣਾਕੇ ਰੱਖਣ ਅਤੇ ਹੋਰ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਕੋਟਕਪੂਰਾ ਦੇ ਬਿਲਕੁੱਲ ਨਾਲ ਲੱਗਦੇ ਪਿੰਡ ਸੰਧਵਾਂ ਦੇ ਵਸਨੀਕ ਹਨ।