ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੰਮੂ-ਕਸ਼ਮੀਰ ''ਚ ਹੋਏ ਕਤਲੇਆਮ ''ਤੇ ਦੁੱਖ ਪ੍ਰਗਟਾਇਆ

Wednesday, Apr 23, 2025 - 04:22 PM (IST)

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੰਮੂ-ਕਸ਼ਮੀਰ ''ਚ ਹੋਏ ਕਤਲੇਆਮ ''ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਅੱਤਵਾਦੀਆਂ ਵੱਲੋਂ ਮਾਸੂਮ ਸੈਲਾਨੀਆਂ ਦੇ ਕਤਲ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਧਰਮ ਮਾਸੂਮ ਲੋਕਾਂ ਦੇ ਕਤਲ ਦੀ ਇਜਾਜ਼ਤ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿਚ ਅਜਿਹੀ ਘਟਨਾ ਨਾ ਵਾਪਰ ਸਕੇ।

ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਭਵਿੱਖ ਵਿਚ ਇਸ ਤਰ੍ਹਾਂ ਦੀ ਤ੍ਰਾਸਦੀ ਨਾ ਵਾਪਰੇ ਅਤੇ ਪਰਮਾਤਮਾ ਮ੍ਰਿਤਕ ਪਰਿਵਾਰਾਂ ਨੂੰ ਇਸ ਦੁੱਖ ਦੀ ਘੜੀ ਵਿਚ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦਾ ਬਲ ਬਖ਼ਸ਼ੇ।


author

Gurminder Singh

Content Editor

Related News