ਪੰਜਾਬ ਸਰਕਾਰ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਵੱਧ : ਸੰਧਵਾਂ
Friday, Dec 23, 2022 - 04:27 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂਵਚਨਵੱਧ ਹੈ। ਅੱਜ ਇੱਥੇ ਆਪਣੇ ਸਰਕਾਰੀ ਨਿਵਾਸ ਸਥਾਨ ’ਤੇ ਸੂਬੇ ਭਰ ਦੇ ਵੱਖ-ਵੱਖ ਇਲਾਕਿਆਂ 'ਚੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਦੇ ਹੋਏ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਸਮਾਂ ਬੱਧ ਸੀਮਾਂ 'ਚ ਹੱਲ ਕਰਨ ਲਈ ਪਹਿਲ ਦਿੱਤੀ ਜਾ ਰਹੀ ਹੈ।
ਇਸ ਸਬੰਧ 'ਚ ਕਿਸੇ ਨੂੰ ਵੀ ਰੱਤੀ ਭਰ ਵੀ ਪਰੇਸ਼ਾਨ ਨਹੀਂ ਹੁਣ ਦਿੱਤਾ ਜਾਵੇਗਾ। ਇਸ ਦੌਰਾਨ ਸੰਧਵਾਂ ਨੂੰ ਦੂਰ-ਦੁਰਾਜ਼ ਤੋਂ ਆਏ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਦੱਸੀਆਂ, ਜਿਨ੍ਹਾਂ ਵਿੱਚੋਂ ਕਈ ਉਨ੍ਹਾਂ ਨੇ ਮੌਕੇ ’ਤੇ ਹੀ ਹੱਲ ਕਰਵਾ ਦਿੱਤੀਆਂ।