ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਵੱਲੋਂ ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਨਾਲ ਵਿਚਾਰ-ਚਰਚਾ

Wednesday, Dec 28, 2022 - 05:21 PM (IST)

ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਵੱਲੋਂ ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਨਾਲ ਵਿਚਾਰ-ਚਰਚਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਪੋਚਾਰਮ ਸ੍ਰੀਨਿਵਾਸ ਰੈਡੀ ਨਾਲ ਵਿਭਿੰਨ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ। ਇਸ ਦੌਰਾਨ ਦੋਹਾਂ ਆਗੂਆਂ ਨੇ ਵਿਧਾਨ ਸਭਾ ਦੇ ਕੰਮ-ਕਾਜ ਸਬੰਧੀ ਆਪਣੇ ਤਜੁਰਬੇ ਸਾਂਝੇ ਕੀਤੇ। ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਵੱਲੋਂ ਦਿੱਤੇ ਗਏ ਸੱਦੇ ’ਤੇ ਸੰਧਵਾਂ ਨੇ ਤੇਲੰਗਾਨਾ ਵਿਧਾਨ ਸਭਾ ਪਹੁੰਚ ਕੇ ਉੱਥੋਂ ਦੇ ਸਪੀਕਰ ਰੈਡੀ ਨਾਲ ਮਿਲਣੀ ਕੀਤੀ। ਇਸ ਮੌਕੇ ਕਈ ਵਿਧਾਇਕ ਵੀ ਹਾਜ਼ਰ ਸਨ।

ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਇਹ ਗਿਆਨ ਦੇ ਅਦਾਨ-ਪ੍ਰਦਾਨ ਸਬੰਧੀ ਮੀਟਿੰਗ ਸੀ, ਜਿਸ ਦੌਰਾਨ ਦੋਹਾਂ ਆਗੂਆਂ ਨੇ ਵਿਧਾਨਿਕ ਕੰਮਕਾਜ ਦੇ ਨਾਲ-ਨਾਲ ਖੇਤੀ, ਡੇਅਰੀ ਫਾਰਮਿੰਗ, ਸੱਭਿਆਚਾਰ, ਖੇਡਾਂ, ਵਿਗਿਆਨ, ਤਕਨਾਲੋਜੀ ਆਦਿ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਚਾਰ-ਚਰਚਾ ਦੌਰਾਨ ਬਹੁਤ ਕੁੱਝ ਸਿੱਖਣ ਨੂੰ ਮਿਲਿਆ ਹੈ। ਇਸ ਦੌਰਾਨ ਕੁਲਤਾਰ ਸਿੰਘ ਸੰਧਵਾਂ ਦਾ ਨਿੱਘਾ ਸੁਆਗਤ ਕੀਤਾ ਗਿਆ।
 


author

Babita

Content Editor

Related News