ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਮਾਂ ਬੋਲੀ ਦਿਹਾੜੇ ਸਬੰਧੀ ਵਿਧਾਇਕਾਂ ਨਾਲ ਵਿਚਾਰ -ਚਰਚਾ 7 ਫ਼ਰਵਰੀ ਨੂੰ

Thursday, Feb 02, 2023 - 03:55 PM (IST)

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਮਾਂ ਬੋਲੀ ਦਿਹਾੜੇ ਸਬੰਧੀ ਵਿਧਾਇਕਾਂ ਨਾਲ ਵਿਚਾਰ -ਚਰਚਾ 7 ਫ਼ਰਵਰੀ ਨੂੰ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਾਤ ਭਾਸ਼ਾ ਬਾਰੇ ਵਿਧਾਇਕਾਂ ਨੂੰ ਸੰਵੇਦਨਸ਼ੀਲ ਬਣਾਉਣ ਦਾ ਫ਼ੈਸਲਾ ਕੀਤਾ ਹੈ। ਵਿਧਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਲੋਕ ਮਹੱਤਤਾ ਦੇ ਵੱਖ-ਵੱਖ ਮੁੱਦਿਆਂ ’ਤੇ ਵਿਧਾਇਕਾਂ ਨੂੰ ਸੰਵੇਦਨਸ਼ੀਲ ਬਣਾਉਣ ਲਈ ਵਿਧਾਨ ਸਭਾ ਸਪੀਕਰ ਵੱਲੋਂ ਆਰੰਭੀ ਗਈ ਮੁਹਿੰਮ ਹੇਠ ਪੰਜਾਬੀ ਭਾਸ਼ਾ/ਮਾਂ ਬੋਲੀ ਬਾਰੇ 7 ਫਰਵਰੀ ਨੂੰ ਵਿਧਾਨ ਸਭਾ ਸਕੱਤਰੇਤ ਵਿਖੇ ਇੱਕ ਵਿਚਾਰ-ਚਰਚਾ ਰੱਖੀ ਗਈ ਹੈ। ਜਿਸ 'ਚ ਵਿਧਾਇਕਾਂ, ਅਧਿਕਾਰੀਆਂ ਅਤੇ ਸਾਹਿਤਕਾਰਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਬੁਲਾਰੇ ਅਨੁਸਾਰ ਸੰਧਵਾਂ ਨੇ 21 ਫਰਵਰੀ ਨੂੰ ਮਨਾਏ ਜਾ ਰਹੇ ਕੌਮਾਂਤਰੀ ਮਾਂ ਬੋਲੀ ਦਿਹਾੜੇ ਦੇ ਮੱਦੇਨਜ਼ਰ ਇਸ ਵਾਰ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਵਾਸਤੇ ਇਹ ਵਿਚਾਰ-ਚਰਚਾ ਰੱਖੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਨਵੇਂ ਵਿਧਾਇਕਾਂ ਦੀ ਲੱਗੇਗੀ ਕਲਾਸ! ਲੋਕ ਸਭਾ ਤੇ ਰਾਜ ਸਭਾ ਦੇ ਮੈਂਬਰ ਦੇਣਗੇ ਟ੍ਰੇਨਿੰਗ

ਇਸ ਦੇ ਨਾਲ ਹੀ ਸੂਬੇ ਦੀਆਂ ਅਦਾਲਤਾਂ 'ਚ ਮਾਤ ਭਾਸ਼ਾ ਪੰਜਾਬੀ ਨੂੰ ਲਾਗੂ ਕਰਨ ਸਬੰਧੀ ਵੀ ਵਿਧਾਇਕਾਂ ਨੂੰ ਸੰਵੇਦਨਸ਼ੀਲ ਬਣਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਵੀ ਮਾਤ ਭਾਸ਼ਾ ਦੀ ਅਹਿਮੀਅਤ ਬਾਰੇ ਲੋਕਾਂ ਨੂੰ ਜਾਣੂੰ ਕਰਵਾਉਣ ਅਤੇ ਪੰਜਾਬੀ ਨੂੰ ਲਾਗੂ ਕਰਨ ਸਬੰਧੀ ਮੁਹਿੰਮ ਆਰੰਭੀ ਹੋਈ ਹੈ। ਇਸ ਦੇ ਹੇਠ ਨਵੰਬਰ ਮਹੀਨੇ ਨੂੰ ਪੰਜਾਬੀ ਮਾਹ ਵਜੋਂ ਮਨਾਇਆ ਗਿਆ। ਇਸ ਮਾਹ ਦੇ ਦੌਰਾਨ ਅੰਮ੍ਰਿਤਸਰ ਵਿਖੇ ਇਕ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਕਰਦਿਆਂ ਸੂਬੇ ਭਰ ਵਿੱਚ 21 ਫਰਵਰੀ 2023 ਤੱਕ ਸਾਰੇ ਬੋਰਡਾਂ 'ਤੇ ਪੰਜਾਬੀ ਭਾਸ਼ਾ ਨੂੰ ਪ੍ਰਮੁੱਖ ਤਰਜ਼ੀਹ ਦੇਣ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ : PSEB ਦੇ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਬੋਰਡ ਨੇ ਜਾਰੀ ਕੀਤਾ ਇਹ ਸ਼ਡਿਊਲ

ਕੋਈ ਵੀ ਸਰਕਾਰੀ, ਪ੍ਰਾਈਵੇਟ ਜਾਂ ਹੋਰ ਬੋਰਡ 'ਤੇ ਸਭ ਤੋਂ ਉਪਰ ਪੰਜਾਬੀ ਭਾਸ਼ਾ ਲਿਖਣੀ ਲਾਜ਼ਮੀ ਹੋਵੇਗੀ, ਇਸ ਤੋਂ ਬਾਅਦ ਕੋਈ ਵੀ ਭਾਸ਼ਾ ਲਿਖੀ ਜਾ ਸਕਦੀ ਹੈ। ਕੌਮਾਂਤਰੀ ਮਾਂ ਬੋਲੀ ਦਿਵਸ 21 ਫਰਵਰੀ ਤੋਂ ਬਾਅਦ ਇਨਾਂ ਹੁਕਮਾਂ ਦੀ ਪਾਲਣਾ ਨਾ ਕਰਨ 'ਤੇ ਜੁਰਮਾਨੇ ਕੀਤੇ ਜਾਣਗੇ। ਵਿਧਾਨ ਸਭਾ ਸਪੀਕਰ ਨੇ ਅਦਾਲਤਾਂ ਵਿੱਚ ਵੀ ਪੰਜਾਬੀ ਨੂੰ ਲਾਗੂ ਕਰਵਾਉਣ ਦੀ ਮਹੱਤਤਾ ਬਾਰੇ ਲਾਮਬੰਦੀ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News