ਕਰਜ਼ਾ ਮੁਆਫ਼ੀ 'ਚ ਵੀ ਘੋਟਾਲਾ, ਮੰਡੀ ਬੋਰਡ ਤੋਂ 700 ਕਰੋੜ ਵਸੂਲੇ ਪਰ ਮੁਆਫ਼ ਕੀਤੇ ਕੇਵਲ 590 ਕਰੋੜ : ਸੰਧਵਾ

Thursday, Jul 15, 2021 - 05:27 PM (IST)

ਕਰਜ਼ਾ ਮੁਆਫ਼ੀ 'ਚ ਵੀ ਘੋਟਾਲਾ, ਮੰਡੀ ਬੋਰਡ ਤੋਂ 700 ਕਰੋੜ ਵਸੂਲੇ ਪਰ ਮੁਆਫ਼ ਕੀਤੇ ਕੇਵਲ 590 ਕਰੋੜ : ਸੰਧਵਾ

ਚੰਡੀਗੜ੍ਹ (ਬਿਊਰੋ) - ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਖੇਤ ਮਜਦੂਰਾਂ ਅਤੇ ਬੇਜਮੀਨੇ ਕਿਸਾਨਾਂ ਦੇ ਕੇਵਲ 590 ਕਰੋੜ ਰੁਪਏ ਦਾ ਕਰਜ਼ਾ ਮੁਆਫ਼ੀ ਦੇ ਫ਼ੈਸਲੇ ਨੂੰ ਵਿਧਾਨ ਸਭਾ ਚੋਣਾਂ ਦੇਖਦਿਆਂ 'ਗੋਗਲੂਆਂ ਤੋਂ ਮਿੱਟੀ ਝਾੜਨਾ' ਕਰਾਰ ਦਿੰਦਿਆਂ ‘ਆਪ’ ਪੰਜਾਬ ਦੇ ਵਿਧਾਇਕ ਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੈਪਟਨ ਨੇ ਸਾਢੇ 4 ਸਾਲਾਂ ਵਿੱਚ ਕਰਜ਼ਾ ਮੁਆਫ਼ੀ ਦੇ ਫ਼ੈਸਲੇ ਹੀ ਕੀਤੇ ਹਨ।

ਪੜ੍ਹੋ ਇਹ ਵੀ ਖ਼ਬਰ - ਡੇਰਾ ਬਾਬਾ ਨਾਨਕ ’ਚ ਵੱਡੀ ਵਾਰਦਾਤ : ਅਣਪਛਾਤੇ ਲੋਕਾਂ ਨੇ ਗੋਲੀਆਂ ਨਾਲ ਭੁੰਨਿਆ ਇਕ ਵਿਅਕਤੀ

ਖੇਤ ਮਜਦੂਰਾਂ ਅਤੇ ਬੇਜਮੀਨੇ ਕਿਸਾਨਾਂ ਦੀ ਥਾਂਈਂ ਕਾਂਗਰਸੀਆਂ ਦੇ ਹੀ ਕਰਜ਼ੇ ਮੁਆਫ਼ ਕੀਤੇ ਹਨ। ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਪੰਜਾਬ ਦੇ ਕਿਸਾਨਾਂ, ਖੇਤ ਮਜਦੂਰਾਂ ਅਤੇ ਬੇਜਮੀਨੇ ਕਿਸਾਨਾਂ ਦੇ ਹਰ ਤਰ੍ਹਾਂ ਦੇ ਕਰਜ਼ੇ ਕੈਬਨਿਟ ਦੀ ਪਹਿਲੀ ਮੀਟਿੰਗ 'ਚ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ। 

ਪੜ੍ਹੋ ਇਹ ਵੀ ਖ਼ਬਰ - ਸਾਬਕਾ ਫ਼ੌਜੀ ਦੇ ਕਤਲ ਦੀ ਇਸ ਸ਼ਖ਼ਸ ਨੇ ‘ਫੇਸਬੁੱਕ’ ’ਤੇ ਲਈ ਜ਼ਿੰਮੇਵਾਰੀ, ਕੀਤਾ ਇਕ ਹੋਰ ਵੱਡਾ ਖ਼ੁਲਾਸਾ

ਅਫਸੋਸ ਦੀ ਗੱਲ ਇਹ ਕਿ ਕਾਂਗਰਸ ਸਰਕਾਰ ਦਾ ਸਮਾਂ ਖ਼ਤਮ ਹੋ ਰਿਹਾ ਹੈ ਅਤੇ ਮੁੱਖ ਮੰਤਰੀ ਕਰਜ਼ਾਂ ਮੁਆਫ਼ੀ ਦੇ ਫ਼ੈਸਲੇ ਹੀ ਕਰ ਰਹੇ ਹਨ। ਸੰਧਵਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ 2 ਲੱਖ 85 ਹਜ਼ਾਰ ਤੋਂ ਵੱਧ ਦੇ ਖੇਤ ਮਜਦੂਰਾਂ ਅਤੇ ਬੇਜਮੀਨੇ ਕਿਸਾਨਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ 'ਜੋ ਊਠ ਦੇ ਮੂੰਹ ਜੀਰਾ ਦੇਣ' ਦੇ ਬਰਾਬਰ ਹੈ। ਉਨ੍ਹਾਂ ਦੱਸਿਆ ਕਿ ਇੱਕ ਸਰਵੇਖਣ ਦੀ ਰਿਪੋਰਟ ਅਨੁਸਾਰ ਸੂਬੇ ਵਿੱਚ ਇੱਕ ਖੇਤ ਮਜਦੂਰ ਪਰਿਵਾਰ ਦੇ ਸਿਰ 77,000 ਰੁਪਏ ਦਾ ਕਰਜ਼ਾ ਹੈ ਪਰ ਕਾਂਗਰਸ ਸਰਕਾਰ ਵੱਲੋਂ ਕੀਤੇ ਐਲਾਨ ਅਨੁਸਾਰ ਇੱਕ ਖੇਤ ਮਜਦੂਰ ਪਰਿਵਾਰ ਦਾ ਕੇਵਲ 20,000 ਰੁਪਏ ਦਾ ਕਰਜ਼ਾ ਮੁਆਫ਼ ਹੋਵੇਗਾ ਅਤੇ ਪਰਿਵਾਰ ਦੇ ਸਿਰ 'ਤੇ ਕਰੀਬ 57,000 ਰੁਪਏ ਦੇ ਕਰਜ਼ੇ ਦੀ ਤਲਵਾਰ ਲਟਕੀ ਰਹੇਗੀ।

ਪੜ੍ਹੋ ਇਹ ਵੀ ਖ਼ਬਰ - ਦੁਬਈ ’ਚ ਰਹਿੰਦੇ ਪ੍ਰੇਮੀ ਦੀ ਬੇਵਫ਼ਾਈ ਤੋਂ ਦੁਖੀ ਪ੍ਰੇਮਿਕਾ ਨੇ ਲਿਆ ਫਾਹਾ, ਵੀਡੀਓ ਰਾਹੀਂ ਕਰਦਾ ਸੀ ਤੰਗ (ਵੀਡੀਓ)

ਕਰਜ਼ਾ ਮੁਆਫ਼ੀ ਦੇ ਐਲਾਨ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਨਵਾਂ ਘੋਟਾਲਾ ਕਹਿੰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਕੈਪਟਨ ਸਰਕਾਰ ਨੇ ਸੂਬੇ ਦੀਆਂ ਮੰਡੀਆਂ ਵਿੱਚੋਂ ਵਸੂਲੀ ਜਾਂਦੀ ਮਾਰਕੀਟ ਫੀਸ ਅਤੇ ਦਿਹਾਤੀ ਵਿਕਾਸ ਫੰਡ ਵਿੱਚ ਇੱਕ ਇੱਕ ਫੀਸਦੀ ਵਾਧਾ ਕੀਤਾ ਸੀ। ਇਸ ਵਾਧੇ ਨਾਲ ਕੈਪਟਨ ਸਰਕਾਰ ਨੇ ਖੇਤ ਮਜਦੂਰਾਂ ਦੇ ਕਰਜ਼ਾ ਮੁਆਫ਼ੀ ਦੇ ਨਾਂ ਮੰਡੀ ਬੋਰਡ ਤੋਂ 700 ਕਰੋੜ ਇੱਕਠੇ ਕੀਤੇ ਪਰ ਕਰਜ਼ਾ ਕੇਵਲ 590 ਕਰੋੜ ਦਾ ਹੀ ਮੁਆਫ਼ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਸਾਢੇ ਚਾਰ ਸਾਲ ਬੀਤ ਜਾਣ 'ਤੇ ਮਜਦੂਰ ਪਰਿਵਾਰ ਦਾ ਕੇਵਲ 20,000 ਰੁਪਏ ਦਾ ਕਰਜ਼ਾ ਮੁਆਫ਼ ਕੀਤਾ, ਜਦੋਂਕਿ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਦਾ ਕਰੀਬ 80 ਲੱਖ ਦਾ ਕਰਜ਼ਾ ਚਾਰ ਸਾਲ ਪਹਿਲਾਂ ਹੀ ਮੁਆਫ਼ ਕਰ ਦਿੱਤਾ ਸੀ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਜੈਪੁਰ ਘੁੰਮਣ ਗਏ ਸਕੇ ਭੈਣ-ਭਰਾ ’ਤੇ ਡਿੱਗੀ ਅਸਮਾਨੀ ਬਿਜਲੀ, ਹੋਈ ਮੌਕੇ ’ਤੇ ਮੌਤ

ਇਸ ਤੋਂ ਪਤਾ ਚੱਲਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਸਹੂਲਤਾਂ ਦੇਣ ਵਿੱਚ ਮਜਦੂਰਾਂ ਅਤੇ ਕਿਸਾਨਾਂ ਨਾਲ ਪੱਖਪਾਤ ਕਰਦੀ ਹੈ। ਸੰਧਵਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਮੁੱਖ ਮੰਤਰੀ ਆਪਣੇ ਵਾਅਦੇ ਅਨੁਸਾਰ ਕਿਸਾਨਾਂ, ਖੇਤ ਮਜਦੂਰਾਂ ਅਤੇ ਬੇਜਮੀਨੇ ਕਿਸਾਨਾਂ ਦੇ ਹਰ ਤਰ੍ਹਾਂ ਦੇ ਕਰਜ਼ੇ ਪੂਰੀ ਤਰ੍ਹਾਂ ਮੁਆਫ਼ ਕਰਨ।

ਪੜ੍ਹੋ ਇਹ ਵੀ ਖ਼ਬਰ - ਅੰਡੇਮਾਨ ਨਿਕੋਬਾਰ ’ਚ ਮਾਂ ਸਣੇ ਡੇਢ ਸਾਲਾ ਬੱਚੀ ਦੀ ਸ਼ੱਕੀ ਹਾਲਾਤ ’ਚ ਮੌਤ, ਭੁੱਬਾਂ ਮਾਰ ਰੋਇਆ ਪੇਕਾ ਪਰਿਵਾਰ


author

rajwinder kaur

Content Editor

Related News