ਸ਼ੀਤਲ ਅੰਗੁਰਾਲ ਤੇ ਡਾ. ਚੱਬੇਵਾਲ ਦੇ ਅਸਤੀਫ਼ਿਆਂ 'ਤੇ ਕਾਰਵਾਈ ਬਾਰੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵੱਡਾ ਬਿਆਨ

Friday, Mar 29, 2024 - 08:14 AM (IST)

ਸ਼ੀਤਲ ਅੰਗੁਰਾਲ ਤੇ ਡਾ. ਚੱਬੇਵਾਲ ਦੇ ਅਸਤੀਫ਼ਿਆਂ 'ਤੇ ਕਾਰਵਾਈ ਬਾਰੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵੱਡਾ ਬਿਆਨ

ਚੰਡੀਗੜ੍ਹ (ਰਮਨਜੀਤ ਸਿੰਘ)- ਆਮ ਆਦਮੀ ਪਾਰਟੀ ਦੇ ਜਲੰਧਰ (ਪੱਛਮੀ) ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਚੱਬੇਵਾਲ ਤੋਂ ਕਾਂਗਰਸੀ ਵਿਧਾਇਕ ਡਾ. ਰਾਜਕੁਮਾਰ ਚੱਬੇਵਾਲ ਵੱਲੋਂ ਪਾਰਟੀਆਂ ਬਦਲਣ ਤੋਂ ਬਾਅਦ ਭੇਜੇ ਗਏ ਅਸਤੀਫਿਆਂ ’ਤੇ ਫਿਲਹਾਲ ਕੋਈ ਕਾਰਵਾਈ ਨਹੀਂ ਹੋਈ ਹੈ। ਵਿਧਾਨ ਸਭਾ ਸਕੱਤਰੇਤ ਦੋਵਾਂ ਅਸਤੀਫ਼ਿਆਂ ’ਤੇ ਸਪੀਕਰ ਵੱਲੋਂ ਫ਼ੈਸਲਾ ਲੈਣ ਦੀ ਉਡੀਕ ਕਰ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣ ਨਹੀਂ ਲੜ ਸਕਣਗੇ ਮਨਪ੍ਰੀਤ ਬਾਦਲ! ਸਿਹਤ ਨਾਲ ਜੁੜੀ ਅਪਡੇਟ ਆਈ ਸਾਹਮਣੇ

ਪਤਾ ਲੱਗਾ ਹੈ ਕਿ ਡਾ. ਰਾਜਕੁਮਾਰ ਚੱਬੇਵਾਲ ਦਾ ਅਸਤੀਫ਼ਾ ਤਕਰੀਬਨ ਇਕ ਹਫ਼ਤਾ ਪਹਿਲਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਕੋਲ ਪਹੁੰਚ ਗਿਆ ਸੀ, ਜਦਕਿ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਵੀਰਵਾਰ ਨੂੰ ਭੇਜ ਦਿੱਤਾ ਗਿਆ ਸੀ। ਇਸ ਸਬੰਧੀ ਗੱਲ ਕਰਦਿਆਂ ਸਪੀਕਰ ਨੇ ਕਿਹਾ ਕਿ ਉਨ੍ਹਾਂ ਨੂੰ ਦੋਵਾਂ ਮੈਂਬਰਾਂ ਦੇ ਅਸਤੀਫ਼ੇ ਮਿਲ ਚੁੱਕੇ ਹਨ, ਜਿਨ੍ਹਾਂ ’ਤੇ ਪੰਜਾਬ ਵਿਧਾਨ ਸਭਾ ਦੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਜਿਵੇਂ ਹੀ ਉਹ ਨਿਯਮਾਂ ਦੀ ਪੂਰਤੀ ਕਰਨਗੇ ਤਾਂ ਸਬੰਧਤ ਮੈਂਬਰਾਂ ਨੂੰ ਉਨ੍ਹਾਂ ਦੇ ਅਸਤੀਫਿਆਂ ਬਾਰੇ ਜਾਣੂ ਕਰਵਾਇਆ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਭੂਚਾਲ! ਅਮਿਤ ਸ਼ਾਹ ਨੇ ਅਕਾਲੀ ਦਲ ਦੇ ਵੱਡੇ ਲੀਡਰਾਂ ਨਾਲ ਕੀਤੀ ਮੀਟਿੰਗ

ਚੇਤੇ ਰਹੇ ਕਿ ਪੰਜਾਬ ਵਿਚ ਚੋਣ ਜ਼ਾਬਤਾ ਲਾਗੂ ਹੈ ਅਤੇ ਲੋਕ ਸਭਾ ਲਈ ਵੋਟਾਂ ਤਕਰੀਬਨ ਦੋ ਮਹੀਨਿਆਂ ਵਿਚ ਪੈਣੀਆਂ ਹਨ। ਇਸ ਗੱਲ ਦੀ ਵੀ ਸੰਭਾਵਨਾ ਹੈ ਕਿ ਜੇਕਰ ਪੰਜਾਬ ਵਿਧਾਨ ਸਭਾ ਸਕੱਤਰੇਤ ਉਪਰੋਕਤ ਦੋਵੇਂ ਅਸਤੀਫ਼ੇ ਪ੍ਰਵਾਨ ਕਰ ਲੈਂਦਾ ਹੈ ਅਤੇ ਸਬੰਧਤ ਵਿਧਾਨ ਸਭਾ ਸੀਟਾਂ ਨੂੰ ਖਾਲੀ ਕਰਾਰ ਦੇ ਕੇ ਇਸ ਦੀ ਸੂਚਨਾ ਚੋਣ ਕਮਿਸ਼ਨ ਨੂੰ ਭੇਜ ਦਿੰਦਾ ਹੈ ਤਾਂ ਉੱਥੇ ਵੀ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News