ਮੰਡੀਆਂ 'ਚ ਕਿਸਾਨਾਂ ਨੂੰ ਪਰੇਸ਼ਾਨ ਕਰਨਾ ਭਾਜਪਾ ਦਾ ਖ਼ਤਰਨਾਕ ਪਲਾਨ : ਸੰਧਵਾਂ
Tuesday, Oct 22, 2024 - 03:42 PM (IST)
ਚੰਡੀਗੜ੍ਹ (ਵਿਪਨ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਕਹਿਣਾ ਹੈ ਕਿ ਮੰਡੀਆਂ 'ਚ ਕਿਸਾਨਾਂ ਨੂੰ ਪਰੇਸ਼ਾਨ ਕਰਨ ਲਈ ਭਾਜਪਾ ਦਾ ਖ਼ਤਰਨਾਕ ਪਲਾਨ ਹੈ। ਭਾਜਪਾ, ਅਡਾਣੀ ਨੂੰ ਪੰਜਾਬ ਦੀ ਖੇਤੀ ਸੌਂਪਣ ਦੀ ਤਿਆਰੀ ਕਰ ਰਹੀ ਹੈ ਕਿਉਂਕਿ ਭਾਜਪਾ ਕਿਸਾਨ ਅੰਦੋਲਨ ਦਾ ਬਦਲਾ ਲੈਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ, ਪੰਜਾਬ ਦੇ ਕਿਸਾਨ, ਮਜ਼ਦੂਰ ਅਤੇ ਹੋਰ ਵਰਗਾਂ ਨਾਲ ਗੰਦੇ ਤਰੀਕੇ ਦੀ ਸਿਆਸਤ ਕਰ ਰਹੀ ਹੈ, ਜਿਸ ਨਾਲ ਕੇਂਦਰ ਸਰਕਾਰ ਦਾ ਗੰਦਾ ਚਿਹਰਾ ਉਜਾਗਰ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਬੀਮਾਰੀ ਬਾਰੇ ਸਿਹਤ ਮੰਤਰੀ ਦਾ ਵੱਡਾ ਬਿਆਨ, ਜਾਣੋ ਕੀ ਬੋਲੇ
ਉਨ੍ਹਾਂ ਕਿਹਾ ਕਿ ਬਣਦਾ ਤਾਂ ਇਹ ਸੀ ਕਿ ਜਿਹੜਾ ਸੂਬਾ ਸਾਰੇ ਦੇਸ਼ ਲਈ ਅਨਾਜ ਪੈਦਾ ਕਰਦਾ ਹੈ, ਉਸ ਨਾਲ ਕੇਂਦਰ ਦੀ ਭਾਜਪਾ ਸਰਕਾਰ ਨਿਆਂ ਕਰੇ ਪਰ ਪੰਜਾਬ ਦੇ ਕਿਸਾਨਾਂ ਤੋਂ ਕਿਸਾਨ ਅੰਦੋਲਨ ਦਾ ਬਦਲਾ ਲੈਣ ਲਈ ਭਾਜਪਾ ਕੋਝੀਆਂ ਹਰਕਤਾਂ 'ਤੇ ਆ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ Update, ਕੱਢ ਲਓ ਗਰਮ ਕੱਪੜੇ
ਸੰਧਵਾਂ ਨੇ ਕਿਹਾ ਕਿ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਹੋਈ ਫ਼ਸਲ ਨੂੰ ਮੰਡੀਆਂ 'ਚ ਰੁਲ੍ਹਣ ਲਈ ਭਾਜਪਾ ਨੇ ਮਜਬੂਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਸ ਮਕਸਦ 'ਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ ਕਿਉਂਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਖੜ੍ਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8