ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

Monday, Jul 10, 2023 - 02:41 PM (IST)

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

ਚੰਡੀਗੜ੍ਹ (ਬਿਊਰੋ) : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ, ਜ਼ਿਲ੍ਹਾ ਫ਼ਰੀਦਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਲਿਆ। ਸੰਧਵਾਂ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਨੀਤ ਕੁਮਾਰ ਅਤੇ ਹੋਰਨਾਂ ਜ਼ਿਲ੍ਹਾ ਅਧਿਕਾਰੀਆਂ ਨਾਲ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਪਾਣੀ ਨਾਲ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਪੱਖੋਂ ਮਦਦ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਰਿਹਾਇਸ਼ੀ ਖੇਤਰਾਂ ’ਚ ਜਮ੍ਹਾਂ ਹੋਏ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਹਿਲ ਦੇ ਆਧਾਰ 'ਤੇ ਪ੍ਰਬੰਧ ਕੀਤੇ ਜਾਣ।

PunjabKesari

ਸਪੀਕਰ  ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਹੜ੍ਹਾਂ ਦੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫ਼ਰੀਦਕੋਟ ਵਿਖੇ ਅਜੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਹਰ ਸਾਲ ਮੀਂਹ ਦੇ ਦਿਨਾਂ ’ਚ ਹੀ ਕਿਉਂ ਨਵੀਆਂ ਸੜਕਾਂ ਬਣਵਾਉਂਦਾ ਹੈ ਜਲੰਧਰ ਨਿਗਮ

ਇਸੇ ਦੌਰਾਨ ਸੰਧਵਾਂ ਨੇ ਪਿੰਡ ਬੀੜ ਸਿੱਖਾਂ ਵਾਲਾ ਦਾ ਵੀ ਦੌਰਾ ਕੀਤਾ ਅਤੇ ਇੱਥੇ ਵਾਪਰੀ ਮੰਦਭਾਗੀ ਘਟਨਾ ਦੌਰਾਨ ਛੱਤ ਡਿੱਗਣ ਕਰਕੇ ਨੌਜਵਾਨ ਕੁੜੀ ਦੀ ਮੌਤ ’ਤੇ ਦੁੱਖ ਜਤਾਇਆ ਅਤੇ ਕਿਹਾ ਕਿ ਜ਼ਖ਼ਮੀ ਪਰਿਵਾਰਕ ਮੈਂਬਰਾਂ ਦਾ ਇਲਾਜ ਤੋਂ ਇਲਾਵਾ ਪਰਿਵਾਰ ਦੀ ਆਰਥਿਕ ਮਦਦ ਵੀ ਕੀਤੀ ਜਾਵੇਗੀ।

PunjabKesari

ਸੰਧਵਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਮੌਕੇ ਲੋਕਾਂ ਨਾਲ ਖੜ੍ਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਹੈ ਕਿ ਉਹ ਕਿਸੇ ਕਿਸਮ ਦੀ ਘਬਰਾਹਟ ਚ ਨਾ ਆਉਣ, ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਮੀਂਹ ਦਾ ਕਹਿਰ, ਪੰਜਾਬ ਵਿਚ ਕਈ ਟ੍ਰੇਨਾਂ ਰੱਦ, ਕਈਆਂ ਦੇ ਰੂਟ ਬਦਲੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en
 
For IOS:- https://itunes.apple.com/in/app/id538323711?mt=8

 


author

Anuradha

Content Editor

Related News