ਕੁਲਤਾਰ ਸਿੰਘ ਸੰਧਵਾਂ ਹੋਣਗੇ ਪੰਜਾਬ ਵਿਧਾਨ ਸਭਾ ਦੇ ਸਪੀਕਰ

Saturday, Mar 19, 2022 - 12:52 AM (IST)

ਕੁਲਤਾਰ ਸਿੰਘ ਸੰਧਵਾਂ ਹੋਣਗੇ ਪੰਜਾਬ ਵਿਧਾਨ ਸਭਾ ਦੇ ਸਪੀਕਰ

ਚੰਡੀਗੜ੍ਹ-ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਅੱਜ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਹੈ ਕਿ ਪੰਜਾਬ ਦੀ ਕੈਬਨਿਟ ’ਚ 10 ਕੈਬਨਿਟ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਕੈਬਨਿਟ 'ਚ ਲਏ ਗਏ ਇਨ੍ਹਾਂ 10 ਵਿਧਾਇਕਾਂ ਨੂੰ 19 ਮਾਰਚ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਵਾਉਣਗੇ।

ਇਹ ਵੀ ਪੜ੍ਹੋ : ਹਾਂਗਕਾਂਗ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 10 ਲੱਖ ਤੋਂ ਪਾਰ

ਭਗਵੰਤ ਮਾਨ ਨੇ ਟਵੀਟ ਕਰ ਕੇ ਲਿਖਿਆ ਹੈ ਕਿ ‘‘ਪੰਜਾਬ ਦਾ ਨਵਾਂ ਮੰਤਰੀ ਮੰਡਲ ਕੱਲ੍ਹ ਸਹੁੰ ਚੁੱਕੇਗਾ। ਇਸ ਦੇ ਨਾਲ ਹੀ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ 10 ਮੰਤਰੀਆਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਸਪੀਕਰ ਵਜੋਂ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਨਾਮਜ਼ਦ ਕੀਤਾ ਹੈ।

ਇਹ ਵੀ ਪੜ੍ਹੋ : ਸ਼ਨੀਵਾਰ ਤੋਂ ਸ਼ੁਰੂ ਹੋਵੇਗਾ ਨਾਗਾਲੈਂਡ ਵਿਧਾਨ ਸਭਾ ਦਾ ਬਜਟ ਸੈਸ਼ਨ

PunjabKesari

ਇਸ ਸਬੰਧੀ ਜਾਣਕਾਰੀ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਟਵੀਟ ਕਰਕੇ ਦਿੱਤੀ। ਉਨ੍ਹਾਂ ਸਪੀਕਰ ਨਿਯੁਕਤ ਕਰਨ ਦੇ ਲਈ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ।

ਇਹ ਵੀ ਪੜ੍ਹੋ : ਕੋਰੋਨਾ ਮਹਾਮਾਰੀ ਦੇ ਬਾਵਜੂਦ 181 ਨਵੀਆਂ ਕੰਪਨੀਆਂ ਨੇ 10 ਹਜ਼ਾਰ ਤੋਂ ਵੱਧ ਪੈਦਾ ਕੀਤੀਆਂ ਨੌਕਰੀਆਂ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News