ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਲਿਖੀ ਚਿੱਠੀ, ਕੀਤੀ ਇਹ ਖ਼ਾਸ ਅਪੀਲ
Saturday, Aug 03, 2024 - 05:27 AM (IST)
ਕੋਟਕਪੂਰਾ (ਨਰਿੰਦਰ)- ਪੰਜਾਬ ਦੇ ਰਾਜਪਾਲ ਦੀ ਹਾਲੀਆ ਨਿਯੁਕਤੀ, ਜਿਸ ਦਾ ਨੋਟੀਫਿਕੇਸ਼ਨ ਸਿਰਫ਼ ਅੰਗਰੇਜ਼ੀ ਅਤੇ ਹਿੰਦੀ ਵਿਚ ਪੜ੍ਹਿਆ ਗਿਆ, ਦਾ ਹਵਾਲਾ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਸੰਵਿਧਾਨਕ ਨਿਯੁਕਤੀਆਂ ਨਾਲ ਸਬੰਧਤ ਸਾਰੇ ਅਧਿਕਾਰਤ ਨੋਟੀਫਿਕੇਸ਼ਨਾਂ ’ਚ ਖੇਤਰੀ ਭਾਸ਼ਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ।
ਭਾਰਤ ਦੇ ਰਾਸ਼ਟਰਪਤੀ ਨੂੰ ਲਿਖੇ ਆਪਣੇ ਪੱਤਰ ਵਿਚ ਸੰਧਵਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ 31 ਜੁਲਾਈ, 2024 ਨੂੰ ਪੰਜਾਬ ਦੇ ਰਾਜਪਾਲ ਦੇ ਸਹੁੰ ਚੁੱਕ ਸਮਾਗਮ ਦੌਰਾਨ ਰਾਸ਼ਟਰਪਤੀ ਸਕੱਤਰੇਤ ਵਲੋਂ ਰਾਜਪਾਲ ਦੀ ਨਿਯੁਕਤੀ ਸਬੰਧੀ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੂੰ ਅੰਗਰੇਜ਼ੀ ਅਤੇ ਹਿੰਦੀ ਭਾਸ਼ਾ ਵਿਚ ਪੜ੍ਹਿਆ ਗਿਆ।
ਇਹ ਵੀ ਪੜ੍ਹੋ- ਨਾਬਾਲਗਾਂ ਨੂੰ ਵਾਹਨ ਚਲਾਉਣ ਤੋਂ ਰੋਕਣ ਦੇ ਨਿਯਮਾਂ 'ਚ ਨਵੀਂ ਅਪਡੇਟ, ਬੱਚਿਆਂ ਦੇ ਮਾਪੇ ਜ਼ਰੂਰ ਪੜ੍ਹੋ ਇਹ ਖ਼ਬਰ
ਉਨ੍ਹਾਂ ਅਫ਼ਸੋਸ ਜ਼ਾਹਿਰ ਕੀਤਾ ਕਿ ਉਕਤ ਨੋਟੀਫਿਕੇਸ਼ਨ ਪੰਜਾਬੀ ਵਿਚ ਉਪਲਬਧ ਨਹੀਂ ਕਰਵਾਇਆ ਗਿਆ, ਜਿਸ ਕਰ ਕੇ ਪੰਜਾਬ ਦੇ ਲੋਕਾਂ ਵਿਚ ਨਿਰਾਸ਼ਾ ਅਤੇ ਚਿੰਤਾ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਜਿਵੇਂ ਅਸੀਂ ਸਰਕਾਰੀ ਭਾਸ਼ਾਵਾਂ ਵਜੋਂ ਅੰਗਰੇਜ਼ੀ ਅਤੇ ਹਿੰਦੀ ਨੂੰ ਮਾਨਤਾ ਦਿੰਦੇ ਹਾਂ, ਉਸੇ ਤਰ੍ਹਾਂ ਹੀ ਸਾਡੇ ਦੇਸ਼ ਦੀ ਭਾਸ਼ਾਈ ਵਿਭਿੰਨਤਾ ਦਾ ਮਾਣ-ਸਤਿਕਾਰ ਕੀਤਾ ਜਾਣਾ ਜ਼ਰੂਰੀ ਹੈ, ਕਿਉਂਕਿ ਵਿਭਿੰਨਤਾ ਜੀਵਨ ਦਾ ਆਧਾਰ ਹੈ।
ਉਨ੍ਹਾਂ ਕਿਹਾ ਕਿ ਖੇਤਰੀ ਭਾਸ਼ਾਵਾਂ ਨੂੰ ਬਣਦਾ ਮਾਣ-ਸਤਿਕਾਰ ਦੇ ਕੇ ਅਸੀਂ ਆਪਣੇ ਨਾਗਰਿਕਾਂ ’ਚ ਏਕਤਾ ਅਤੇ ਆਪਸੀ ਸਮਝ ਦੇ ਬੰਧਨ ਨੂੰ ਹੋਰ ਮਜ਼ਬੂਤ ਕਰ ਸਕਦੇ ਹਾਂ ਅਤੇ ਅਨੇਕਤਾ ਵਿਚ ਏਕਤਾ ਨਾਲ ਇਕ ਮਜ਼ਬੂਤ ਦੇਸ਼ ਦੀ ਨੀਂਹ ਰੱਖ ਸਕਦੇ ਹਾਂ।
ਇਹ ਵੀ ਪੜ੍ਹੋ- ਪੁੱਤ ਨੂੰ ਅਮਰੀਕਾ ਭੇਜਣ ਦੇ ਨਾਂ 'ਤੇ ਏਜੰਟ ਨੇ ਮਾਰੀ 25 ਲੱਖ ਦੀ ਠੱਗੀ, ਅੱਕ ਕੇ ਮਾਂ ਨੇ ਜੋ ਕੀਤਾ, ਪੁਲਸ ਨੂੰ ਪਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e