ਗੈਂਗਸਟਰ ਰਹੇ ਕੁਲਵੀਰ ਨਰੂਆਣਾ ਨੂੰ ਗੋਲ਼ੀਆਂ ਨਾਲ ਭੁੰਨਣ ਵਾਲਾ ਮੰਨਾ ਗ੍ਰਿਫ਼ਤਾਰ, ਇੰਝ ਖੇਡਿਆ ਖੂਨੀ ਖੇਡ

Wednesday, Jul 07, 2021 - 06:25 PM (IST)

ਗੈਂਗਸਟਰ ਰਹੇ ਕੁਲਵੀਰ ਨਰੂਆਣਾ ਨੂੰ ਗੋਲ਼ੀਆਂ ਨਾਲ ਭੁੰਨਣ ਵਾਲਾ ਮੰਨਾ ਗ੍ਰਿਫ਼ਤਾਰ, ਇੰਝ ਖੇਡਿਆ ਖੂਨੀ ਖੇਡ

ਬਠਿੰਡਾ (ਵਿਜੇ) : ਏ ਕੈਟਾਗਿਰੀ ਦੇ ਗੈਂਗਸਟਰ ਰਹੇ ਕੁਲਵੀਰ ਨਰੂਆਣਾ ਨੂੰ ਤਾਬੜਤੋੜ ਗੋਲ਼ੀਆਂ ਮਾਰ ਕੇ ਕਤਲ ਕਰਨ ਵਾਲੇ ਉਸੇ ਦੇ ਹੀ ਸਾਥੀ ਮਨਜਿੰਦਰ ਮੰਨਾ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਬਠਿੰਡਾ ਦੇ ਐੱਸ. ਐੱਸ. ਪੀ. ਨੇ ਦੱਸਿਆ ਕਿ ਮਨਜਿੰਦਰ ਸਿੰਘ ਮੰਨਾ ਜੋ ਕਿ ਕੁਲਵੀਰ ਨਰੂਆਣਾ ਦਾ ਸਾਥੀ ਹੀ ਹੈ ਅਤੇ ਥੋੜ੍ਹੇ ਦਿਨ ਪਹਿਲਾਂ ਹੀ ਕੁਲਵੀਰ ਨਰੂਆਣਾ ਅਤੇ ਮਨਜਿੰਦਰ ਸਿੰਘ ਮੰਨਾ ਵਿਚਾਲੇ ਆਪਸੀ ਤਕਰਾਰ ਹੋਈ ਸੀ, ਜਿਸ ਤੋਂ ਬਾਅਦ ਅੱਜ ਸਵੇਰੇ ਲਗਭਗ 7 ਵਜੇ ਮੰਨਾ ਕੁਲਵੀਰ ਦੇ ਘਰ ਪਹੁੰਚਿਆ ਅਤੇ ਉਸ ਨੇ ਕੁਲਵੀਰ ਨੂੰ ਆਪਣੀ ਫਾਰਚੂਨਰ ਕਾਰ ਵਿਚ ਬਿਠਾਇਆ, ਜਿਸ ਤੋਂ ਬਾਅਦ ਕੁਲਵੀਰ ’ਤੇ ਲਗਭਗ 8 ਰੋਂਦ ਫਾਇਰ ਕਰਕੇ ਉਸ ਨੂੰ ਮੌਤ ਦੋ ਘਾਟ ਉਤਾਰ ਦਿੱਤਾ।

ਇਹ ਵੀ ਪੜ੍ਹੋ : ਮੁੱਲਾਂਪੁਰ ਦਾਖਾ ’ਚ ਹੈਵਾਨੀਅਤ ਦੀ ਹੱਦ, ਸਕੇ ਪਿਓ ਨੇ ਨੌਜਵਾਨ ਧੀ ਦੀ ਲੁੱਟੀ ਪੱਤ, ਹੈਰਾਨ ਕਰਨ ਵਾਲੀ ਹੈ ਘਟਨਾ

ਕੁਲਵੀਰ ਨਰੂਆਣਾ ਦਾ ਸਾਥੀ ਚਮਕੌਰ ਸਿੰਘ ਵੀ ਇਸ ਦੌਰਾਨ ਜ਼ਖਮੀ ਹੋ ਗਿਆ ਅਤੇ ਮੌਕੇ ’ਤੇ ਹੀ ਦੋਵਾਂ ਦੀ ਮੌਤ ਹੋ ਗਈ। ਕੁਲਵੀਰ ਦਾ ਤੀਜਾ ਸਾਥੀ ਗੁਰਪ੍ਰੀਤ ਸਿੰਘ ਵੀ ਇਸ ਵਾਰਦਾਤ ਵਿਚ ਜ਼ਖਮੀ ਹੋਇਆ ਹੈ, ਜਿਸ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਸੀਨੀਅਰ ਅਕਾਲੀ ਆਗੂ ਜਗਦੀਪ ਢਿੱਲੋਂ ਦੇ ਨੌਜਵਾਨ ਪੁੱਤਰ ਦੀ ਕੈਨੇਡਾ ’ਚ ਮੌਤ

ਐੱਸ. ਐੱਸ. ਪੀ. ਨੇ ਦੱਸਿਆ ਕਿ ਕਾਤਲ ਮਨਜਿੰਦਰ ਮੰਨਾ ਵਾਰਦਾਤ ਸਮੇਂ ਚਿੱਟੇ ਦੇ ਨਸ਼ੇ ਦੀ ਹਾਲਤ ਵਿਚ ਸੀ। ਪੁਲਸ ਮੁਤਾਬਕ ਵਾਰਦਾਤ ਨੂੰ ਅੰਜਾਮ ਦੇਣ ਲਈ ਜਿਹੜੇ ਹਥਿਆਰ ਵਰਤੇ ਗਏ ਹਨ, ਉਨ੍ਹਾਂ ਨੂੰ ਪੁਲਸ ਨੇ ਬਰਾਮਦ ਕਰ ਲਿਆ ਹੈ ਅਤੇ ਮਾਮਲਾ ਦਰਜ ਕਰਕੇ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਨਵਾਂਸ਼ਹਿਰ ਦੇ ਪਿੰਡ ਮੀਰਪੁਰ ਲੱਖਾ ’ਚ ਫੈਲੀ ਦਹਿਸ਼ਤ, ਐੱਨ. ਆਰ. ਆਈ. ਦੀ ਕੋਠੀ ’ਚ ਮਿਲਿਆ ਹੈਂਡ ਗ੍ਰਨੇਡ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News