ਗੈਂਗਸਟਰ ਕੁਲਵੀਰ ਨਰੂਆਣਾ ਦੇ ਭਤੀਜੇ ਨੇ ਆਈਲੈਟਸ ’ਚੋਂ ਬੈਂਡ ਘੱਟ ਆਉਣ ਕਾਰਣ ਕੀਤੀ ਖ਼ੁਦਕੁਸ਼ੀ

Sunday, Sep 05, 2021 - 06:50 PM (IST)

ਗੈਂਗਸਟਰ ਕੁਲਵੀਰ ਨਰੂਆਣਾ ਦੇ ਭਤੀਜੇ ਨੇ ਆਈਲੈਟਸ ’ਚੋਂ ਬੈਂਡ ਘੱਟ ਆਉਣ ਕਾਰਣ ਕੀਤੀ ਖ਼ੁਦਕੁਸ਼ੀ

ਬਠਿੰਡਾ (ਕੁਨਾਲ ਬਾਂਸਲ) : ਬਠਿੰਡਾ ਦੇ ਨਾਲ ਲੱਗਦੇ ਪਿੰਡ ਨਰੂਆਣਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਆਈਲੈਟਸ ਵਿਚੋਂ ਬੈਂਡ ਘੱਟ ਆਉਣ ਕਾਰਨ ਮਾਪਿਆ ਦੇ ਇਕਲੌਤੇ ਪੁੱਤ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ। ਮ੍ਰਿਤਕ ਨੌਜਵਾਨ ਗੈਂਗਸਟਰ ਕੁਲਵੀਰ ਨਰੂਆਣਾ ਦਾ ਭਤੀਜਾ ਦੱਸਿਆ ਜਾ ਰਿਹਾ ਹੈ। ਕੁਲਵੀਰ ਨਰੂਆਣਾ ਦਾ ਵੀ ਕੁੱਝ ਸਮਾਂ ਪਹਿਲਾਂ ਘਰ ਵਿਚ ਹੀ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ ਵੱਡੀ ਵਾਰਦਾਤ, 22 ਸਾਲਾ ਨੌਜਵਾਨ ਨੇ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ

PunjabKesari

ਉਧਰ ਪਿੰਡ ਵਾਲਿਆਂ ਤੋਂ ਮਿਲੀ ਜਾਣਕਾਰੀ  ਅਨੁਸਾਰ ਅਕਾਸ਼ਦੀਪ ਸਿੰਘ (20) ਪੁੱਤਰ ਬਲਜਿੰਦਰ ਸਿੰਘ ਖੇਤੀਬਾੜੀ ਦੇ ਨਾਲ-ਨਾਲ ਵਿਦੇਸ਼ ਜਾਣ ਲਈ ਆਈਲੈਟਸ ਦੀ ਤਿਆਰੀ ਕਰ ਰਿਹਾ ਸੀ। ਅਕਾਸ਼ਦੀਪ ਸਿੰਘ ਨੇ ਪਹਿਲਾਂ ਵੀ ਇਕ ਵਾਰ ਆਈਲੈਟਸ ਦਾ ਪੇਪਰ ਦਿੱਤਾ ਸੀ, ਉਸ ਸਮੇਂ ਵੀ ਬੈਂਡ ਘੱਟ ਆਏ ਸਨ। ਕੁੱਝ ਦਿਨ ਪਹਿਲਾਂ ਫਿਰ ਪੇਪਰ ਦਿੱਤਾ ਜਿਸ ’ਚੋਂ ਵੀ ਬੈਂਡ ਘੱਟ ਆ ਗਏ। ਇਸੇ ਦੇ ਚੱਲਦੇ ਅਕਾਸ਼ਦੀਪ ਪਿਛਲੇ ਦੋ-ਤਿੰਨ ਦਿਨਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚੱਲ ਰਿਹਾ ਸੀ।

ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ ਬੇਨਕਾਬ ਹੋਇਆ ਜਿਸਮ ਫਿਰੋਸ਼ੀ ਦਾ ਅੱਡਾ, ਪੁਲਸ ਨੇ ਇੰਝ ਭੰਨਿਆ ਭਾਂਡਾ

PunjabKesari

ਮ੍ਰਿਤਕ ਨੌਜਵਾਨ ਅਕਾਸ਼ਦੀਪ ਸਿੰਘ ਕੁਲਵੀਰ ਨਰੂਆਣਾ ਦਾ ਸਕਾ ਭਤੀਜਾ ਸੀ। ਹਾਲੇ ਕੁਲਵੀਰ ਨਰੂਆਣਾ ਦਾ ਸਿਵਾ ਠੰਡਾ ਵੀ ਨਹੀਂ ਹੋਇਆ ਸੀ ਕਿ ਪਰਿਵਾਰ ’ਤੇ ਇਕ ਹੋਰ ਵੱਡਾ ਪਹਾੜ ਟੁੱਟ ਪਿਆ ਹੈ। ਅਕਾਸ਼ਦੀਪ ਦੀ ਅੰਤਿਮ ਵਿਦਾਈ ਸਮੇਂ ਭੈਣਾਂ ਵੱਲੋਂ ਸਿਰ ਉਤੇ ਸਿਹਰਾਂ ਸਜਾਇਆ ਗਿਆ। ਅਕਾਸ਼ਦੀਪ ਦੇ ਤੁਰ ਜਾਣ ਕਾਰਨ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ।

ਇਹ ਵੀ ਪੜ੍ਹੋ : ਭੂਤ ਨੂੰ ਲੈ ਕੇ ਭਿੜੇ ਦੋ ਪਰਿਵਾਰ, ਹੈਰਾਨ ਕਰਨ ਵਾਲੀ ਹੈ ਅਮਰਗੜ੍ਹ ਦੀ ਇਹ ਘਟਨਾ

PunjabKesari

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News