''ਆਪ'' ਵਿਧਾਇਕ ਨੇ PCA ਤੋਂ ਦਿੱਤਾ ਅਸਤੀਫ਼ਾ! ਦੁਬਾਰਾ ਹੋਵੇਗੀ ਚੋਣ
Saturday, Jul 26, 2025 - 10:59 AM (IST)

ਜਲੰਧਰ/ਚੰਡੀਗੜ੍ਹ (ਧਵਨ)– ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਉਨ੍ਹਾਂ ਨਿੱਜੀ ਕਾਰਨਾਂ ਕਰ ਕੇ ਲਿਆ ਹੈ। ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਐਸੋਸੀਏਸ਼ਨ ਦੇ ਸਕੱਤਰ ਦਾ ਅਹੁਦਾ ਖਾਲੀ ਹੋ ਗਿਆ ਹੈ, ਜਿਸ ਨੂੰ ਲੈ ਕੇ ਹੁਣ ਨਵੇਂ ਸਿਰੇ ਤੋਂ ਚੋਣ ਕਰਵਾਈ ਜਾਵੇਗੀ। ਕੁਲਵੰਤ ਸਿੰਘ ਦੇ ਨਜ਼ਦੀਕੀ ਸੂਤਰਾਂ ਦਾ ਕਹਿਣਾ ਹੈ ਕਿ ਵਿਧਾਇਕ ਹੋਣ ਕਾਰਨ ਉਨ੍ਹਾਂ ਕੋਲ ਪਹਿਲਾਂ ਹੀ ਕੰਮ ਦਾ ਬੋਝ ਸੀ, ਇਸ ਲਈ ਉਹ ਕ੍ਰਿਕਟ ਐਸੋਸੀਏਸ਼ਨ ਨੂੰ ਪੂਰਾ ਸਮਾਂ ਨਹੀਂ ਦੇ ਸਕਦੇ ਸਨ। ਇਸ ਸਥਿਤੀ ’ਚ ਉਨ੍ਹਾਂ ਅਸਤੀਫਾ ਦੇਣਾ ਹੀ ਬਿਹਤਰ ਸਮਝਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਹਲਚਲ! ਛਿੜੀ ਨਵੀਂ ਚਰਚਾ
ਵਰਣਨਯੋਗ ਹੈ ਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਚੋਣ 12 ਜੁਲਾਈ ਨੂੰ ਹੋਈ ਸੀ, ਜਿਸ ਵਿਚ ਕੁਲਵੰਤ ਸਿੰਘ ਨੂੰ ਬਿਨਾਂ ਕਿਸੇ ਵਿਰੋਧ ਦੇ ਸਕੱਤਰ ਚੁਣਿਆ ਗਿਆ ਸੀ। ਇਸ ਚੋਣ ਵਿਚ ਆਮ ਆਦਮੀ ਪਾਰਟੀ ਦੇ ਨੇਤਾ ਅਮਰਜੀਤ ਸਿੰਘ ਮਹਿਤਾ ਨੂੰ ਲਗਾਤਾਰ ਦੂਜੀ ਵਾਰ ਪ੍ਰਧਾਨ ਚੁਣਿਆ ਗਿਆ ਸੀ। ਇਸ ਤੋਂ ਇਲਾਵਾ ਪਾਰਟੀ ਦੇ ਜਨਰਲ ਸਕੱਤਰ ਦੀਪਕ ਬਾਲੀ ਨੂੰ ਉਪ-ਪ੍ਰਧਾਨ, ਸਿਧਾਰਥ ਨੂੰ ਸੰਯੁਕਤ ਸਕੱਤਰ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਡਿਪਟੀ ਚੇਅਰਮੈਨ ਸੁਨੀਲ ਗੁਪਤਾ ਨੂੰ ਖਜ਼ਾਨਚੀ ਨਿਯੁਕਤ ਕੀਤਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - MP ਅੰਮ੍ਰਿਤਪਾਲ ਸਿੰਘ ਨੇ ਜੇਲ੍ਹ 'ਚੋਂ ਭੇਜਿਆ ਸੰਦੇਸ਼, ਆਖ਼ੀਆਂ ਇਹ ਗੱਲਾਂ
ਸੂਬੇ ’ਚ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਵੱਖਰੀ ਪਛਾਣ ਹੈ। ਉਸ ਕੋਲ 2 ਵੱਡੇ ਸਟੇਡੀਅਮ ਹਨ, ਜਿਨ੍ਹਾਂ ਵਿਚੋਂ ਇਕ ਮੋਹਾਲੀ ਦੇ ਫੇਜ਼-10 ’ਚ ਸਥਿਤ ਹੈ ਅਤੇ ਦੂਜਾ ਨਿਊ ਚੰਡੀਗੜ੍ਹ ਦੇ ਮੁੱਲਾਂਪੁਰ ’ਚ ਹੈ। ਮੋਹਾਲੀ ਸਟੇਡੀਅਮ ਵਿਚ ਕਈ ਕੌਮਾਂਤਰੀ ਮੈਚ ਹੋ ਚੁੱਕੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8