ਕੰਗਨਾ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਦੀ ਬਦਲੀ ਦੀਆਂ ਖ਼ਬਰਾਂ ਵਿਚਾਲੇ ਭਰਾ ਦਾ ਵੱਡਾ ਬਿਆਨ ਆਇਆ ਸਾਹਮਣੇ

Wednesday, Jul 03, 2024 - 07:10 PM (IST)

ਕੰਗਨਾ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਦੀ ਬਦਲੀ ਦੀਆਂ ਖ਼ਬਰਾਂ ਵਿਚਾਲੇ ਭਰਾ ਦਾ ਵੱਡਾ ਬਿਆਨ ਆਇਆ ਸਾਹਮਣੇ

ਸੁਲਤਾਨਪੁਰ ਲੋਧੀ/ਚੰਡੀਗੜ੍ਹ (ਵੈੱਬ ਡੈਸਕ)- ਚੰਡੀਗੜ੍ਹ ਏਅਰਪੋਰਟ 'ਤੇ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਸੀ. ਆਈ. ਐੱਸ. ਐੱਫ਼. ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦੇ ਬੈਂਗਲੁਰੂ ਤਬਾਦਲੇ ਦੀਆਂ ਖ਼ਬਰਾਂ ਸਾਹਮਣੇ ਆਉਣ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਕੱਤਰ ਅਤੇ ਕੁਲਵਿੰਦਰ ਕੌਰ ਦੇ ਭਰਾ ਸ਼ੇਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਭੈਣ ਕੁਲਵਿੰਦਰ ਕੌਰ ਅਤੇ ਜੀਜਾ ਦੋਵੇਂ ਇਕੋ ਹੀ ਮਹਿਕਮੇ ਵਿਚ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਕੁਲਵਿੰਦਰ ਕੌਰ ਦੇ ਪਤੀ ਦੀ ਪੋਸਟਿੰਗ ਬੈਂਗਲੁਰੂ ਹੋਈ ਹੈ ਅਤੇ ਕੁਲਵਿੰਦਰ ਕੌਰ ਨੂੰ ਵੀ ਜਗ੍ਹਾ ਬਦਲ ਕੇ ਉਨ੍ਹਾਂ ਦੇ ਨਾਲ ਉਥੇ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ- ਇਕ ਹਜ਼ਾਰ ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਲਈ ਖ਼ੁਸ਼ਖ਼ਬਰੀ, CM ਮਾਨ ਦੀ ਪਤਨੀ ਨੇ ਆਖੀ ਵੱਡੀ ਗੱਲ

ਉਨ੍ਹਾਂ ਕਿਹਾ ਕਿ ਪਹਿਲਾਂ ਉਨ੍ਹਾਂ ਦੇ ਬੱਚੇ ਮੇਰੇ ਕੋਲ ਸਨ ਅਤੇ ਹੁਣ ਬੱਚੇ ਵੀ ਉਨ੍ਹਾਂ ਦੇ ਕੋਲ ਹਨ। ਛੋਟੀਆਂ ਜਮਾਤਾਂ ਵਿਚ ਪੜ੍ਹਨ ਵਾਲੇ ਉਨ੍ਹਾਂ ਦੇ ਬੱਚਿਆਂ ਦਾ ਵੀ ਬੈਂਗਲੁਰੂ ਵਿਚ ਦਾਖ਼ਲਾ ਕਰਵਾ ਦਿੱਤਾ ਗਿਆ ਹੈ ਅਤੇ ਬੱਚੇ ਹੁਣ ਉਥੇ ਸਕੂਲ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭੈਣ ਨੂੰ ਉਥੇ ਇਸ ਵੇਲੇ ਕੁਆਰਟਰ ਮਿਲੇ ਹਨ, ਜਿੱਥੇ ਉਹ ਰਹਿ ਰਹੇ ਹਨ ਅਤੇ ਜਾਂਚ ਲਗਾਤਾਰ ਚੱਲ ਰਹੀ ਹੈ। ਜਿੰਨੀ ਦੇਰ ਤੱਕ ਕੰਗਣਾ ਦੇ ਮਸਲੇ 'ਤੇ ਜਾਂਚ ਚੱਲ ਰਹੀ ਹੈ, ਅਸੀਂ ਕੁਝ ਵੀ ਨਹੀਂ ਕਹਿ ਸਕਦੇ। ਜਾਂਚ ਮਗਰੋਂ ਕੀ ਫ਼ੈਸਲਾ ਆਵੇਗਾ, ਉਹ ਵੀ ਜਨਤਾ ਨਾਲ ਸਾਂਝਾ ਕਰ ਦਿੱਤਾ ਜਾਵੇਗਾ। ਭੈਣ ਅਤੇ ਉਨ੍ਹਾਂ ਦਾ ਪਰਿਵਾਰ ਚੜ੍ਹਦੀ ਕਲਾਂ ਵਿਚ ਹੈ। 

ਸਾਡੇ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਨਹੀਂ, ਕੰਗਨਾ ਨਾ ਰੱਖੇ ਮੁਆਫ਼ੀ ਦੀ ਆਸ  
ਅੱਗੇ ਬੋਲਦੇ ਹੋਏ ਸ਼ੇਰ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਕੁਲਵਿੰਦਰ ਕੌਰ ਵੱਲੋਂ ਮੁਆਫ਼ੀ ਮੰਗਣ ਵਾਲੀ ਜਿਹੜੀ ਗੱਲ ਚੱਲ ਰਹੀ ਹੈ, ਉਸ ਬਾਰੇ ਮੈਂ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਨਹੀਂ ਹੈ। ਉਨ੍ਹਾਂ ਕਿਹਾ ਕਿ ਬੀਬੀਆਂ ਨੂੰ ਲੈ ਕੇ ਕਿਸਾਨ ਅੰਦੋਲਨ ਦੌਰਾਨ ਕੰਗਨਾ ਵੱਲੋਂ ਦਿੱਤੇ ਬਿਆਨ 'ਤੇ ਜੇਕਰ ਕੰਗਨਾ ਨੇ ਮੁਆਫ਼ੀ ਨਹੀਂ ਮੰਗੀ ਤਾਂ ਸਾਡੇ ਕੋਲੋਂ ਵੀ ਮੁਆਫ਼ੀ ਦੀ ਆਸ ਨਾ ਰੱਖੇ। ਉਨ੍ਹਾਂ ਕਿਹਾ ਕਿ ਦਰਅਸਲ ਥੱਪੜ ਕੰਗਨਾ ਦੇ ਨਹੀਂ, ਸਿਸਟਮ 'ਤੇ ਵੱਜਾ ਹੈ, ਇਸ ਕਰਕੇ ਭੈਣ ਚੜ੍ਹਦੀ ਕਲਾਂ ਵਿਚ ਹਨ ਅਤੇ ਚੜ੍ਹਦੀ ਕਲਾਂ ਵਿਚ ਹੀ ਰਹਿਣਗੇ।  

ਇਹ ਵੀ ਪੜ੍ਹੋ- ਜਲੰਧਰ ਦੀ PPR ਮਾਰਕੀਟ ’ਚ ਵੱਡੀ ਵਾਰਦਾਤ, ਸ਼ਰਾਬ ਦੇ ਠੇਕੇ ’ਚੋਂ ਗੰਨ ਪੁਆਇੰਟ ’ਤੇ ਲੁੱਟੀ ਨਕਦੀ

ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਅੱਜ ਮੀਡੀਆ ਦੇ ਇਕ ਹਿੱਸੇ ਵਿਚ ਕੁਲਵਿੰਦਰ ਕੌਰ ਦੇ ਤਬਾਦਲੇ ਦੀਆਂ ਖ਼ਬਰਾਂ ਨਸ਼ਰ ਹੋਈਆਂ ਸਨ। ਜਿਸ ਵਿਚ ਆਖਿਆ ਗਿਆ ਸੀ ਕਿ ਚੰਡੀਗੜ੍ਹ ਏਅਰਪੋਰਟ 'ਤੇ ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਸੀ. ਆਈ. ਐੱਸ. ਐੱਫ. ਮੁਲਾਜ਼ਮ ਕੁਲਵਿੰਦਰ ਕੌਰ ਨੂੰ ਬਹਾਲ ਕਰ ਦਿੱਤਾ ਗਿਆ ਹੈ ਅਤੇ ਉਸ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਏਅਰਪੋਰਟ 'ਤੇ ਤਾਇਨਾਤ ਕੁਲਵਿੰਦਰ ਕੌਰ ਨੂੰ ਹੁਣ ਬੰਗਲੁਰੂ ਵਿਚ ਸ਼ਿਫਟ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਸੀ. ਆਈ. ਐੱਸ. ਐੱਫ. ਨੇ ਇਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਹੈ। 

ਇਹ ਵੀ ਪੜ੍ਹੋ- 5 ਨਸ਼ਾ ਤਸਕਰਾਂ ਖ਼ਿਲਾਫ਼ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਕਰੋੜਾਂ ਦੀ ਜਾਇਦਾਦ ਕੀਤੀ ਸਰਕਾਰੀ ਤੌਰ ‘ਤੇ ਅਟੈਚ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News