ਸੁਖਬੀਰ ਬਾਦਲ ਨੇ ਕੁਲਵਿੰਦਰ ਰਿੰਕੂ ਨੂੰ ਐੱਸ.ਓ.ਆਈ. ਪੰਜਾਬ ਦਾ ਮੀਤ ਪ੍ਰਧਾਨ ਕੀਤਾ ਨਿਯੁਕਤ

Sunday, Nov 21, 2021 - 03:05 PM (IST)

ਸੁਖਬੀਰ ਬਾਦਲ ਨੇ ਕੁਲਵਿੰਦਰ ਰਿੰਕੂ ਨੂੰ ਐੱਸ.ਓ.ਆਈ. ਪੰਜਾਬ ਦਾ ਮੀਤ ਪ੍ਰਧਾਨ ਕੀਤਾ ਨਿਯੁਕਤ

ਨਾਭਾ (ਰਾਹੁਲ ਖੁਰਾਨਾ)- ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਉਸੇ ਤਰ੍ਹਾਂ ਹੀ ਹਰ ਪਾਰਟੀ ਵੱਲੋਂ ਆਪਣੀ ਪਾਰਟੀ ਦੇ ਨੁਮਾਇੰਦਿਆਂ ਨੂੰ ਅਹੁਦੇ ਦੇ ਕੇ ਨਵਾਜਿਆ ਜਾ ਰਿਹਾ ਹੈ। ਜਿਸ ਦੇ ਤਹਿਤ ਨਾਭਾ ਬਲਾਕ ਦੇ ਪਿੰਡ ਮੰਡੌੜ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੁਲਵਿੰਦਰ ਸਿੰਘ ਰਿੰਕੂ ਨੂੰ ਐੱਸ.ਓ.ਆਈ. ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਕੁਲਵਿੰਦਰ ਸਿੰਘ ਦਾ ਮੂੰਹ ਮਿੱਠਾ ਕਰ ਕੇ ਪਿੰਡ ਵਾਸੀਆਂ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਕੁਲਵਿੰਦਰ  ਸਿੰਘ ਨੇ ਕਿਹਾ ਕਿ ਮੈਂ ਪਾਰਟੀ ਲਈ ਦਿਨ ਰਾਤ ਸੇਵਾ ਕਰਾਂਗਾ ਅਤੇ ਵਿਧਾਨ ਸਭਾ ਚੋਣਾਂ ਵਿਚ ਐੱਸ.ਓ.ਆਈ. ਦਾ ਅਹਿਮ ਰੋਲ ਹੋਵੇਗਾ। ਇਸ ਮੌਕ ਰਿੰਕੂ ਨੇ ਕਾਂਗਰਸ ਪਾਰਟੀ ’ਤੇ ਸ਼ਬਦੀ ਵਾਰ ਕੀਤੇ।

ਇਹ ਵੀ ਪੜ੍ਹੋ : ਗਹਿਲੋਤ ਮੰਤਰੀ ਮੰਡਲ ਦੇ ਸਾਰੇ ਮੰਤਰੀਆਂ ਨੇ ਦਿੱਤਾ ਅਸਤੀਫਾ, ਕੱਲ 2 ਵਜੇ ਹੋਵੇਗੀ ਵਿਧਾਇਕਾਂ ਦੀ ਬੈਠਕ

ਇਸ ਮੌਕੇ ਨਵ ਨਿਯੁਕਤ ਐੱਸ ਓ ਆਈ ਪੰਜਾਬ ਦੇ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਰਿੰਕੂ ਨੇ ਕਿਹਾ ਕਿ ਜੋ ਮੈਨੂੰ ਪਾਰਟੀ ਵੱਲੋਂ ਇਹ ਅਹੁਦਾ ਦੇ ਕੇ ਨਵਾਜਿਆ ਹੈ ਮੈਂ ਤਨਦੇਹੀ ਨਾਲ ਨਿਭਾਵਾਂਗਾ ਅਤੇ ਆਉਣ ਵਾਲੀਆਂ ਚੋਣਾਂ ਵਿਚ ਐੱਸ.ਵਾਈ. ਵੱਲੋਂ ਪਾਰਟੀ ਨੂੰ ਜਿੱਤ ਦੀ ਦਹਿਲੀਜ਼ ਵੱਲ ਤੋਰਿਆ ਜਾਵੇਗਾ। ਇਸ ਮੌਕੇ ਕੁਲਵਿੰਦਰ ਨੇ ਕਿਹਾ ਕਿ ਚੰਨੀ ਵੱਲੋਂ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰਨ ਲਈ ਵੱਖ ਵੱਖ ਪੈਂਤੜੇ ਵਰਤੇ ਜਾ ਰਹੇ ਨੇ ਪਰ ਪੰਜਾਬ ਦੇ ਲੋਕ ਕਾਂਗਰਸ ਨੂੰ ਮੂੰਹ ਨਹੀਂ ਲਗਾਉਣਗੇ। ਇਸ ਮੌਕੇ ਤੇ ਐੱਸ.ਓ.ਆਈ. ਦੇ ਯੂਥ ਆਗੂ ਹਰਪ੍ਰੀਤ ਸਿੰਘ ਅਤੇ ਗਗਨ ਨੇ ਕਿਹਾ ਕਿ ਜੋ ਅਕਾਲੀ ਦਲ ਵੱਲੋਂ ਕੁਲਵਿੰਦਰ ਸਿੰਘ ਰਿੰਕੂ ਨੂੰ ਅਹੁਦਾ ਦੇ ਕੇ ਨਵਾਜਿਆ ਗਿਆ ਹੈ ਅਸੀਂ ਪਾਰਟੀ ਦਾ ਤਹਿਦਿਲੋਂ ਧੰਨਵਾਦ ਕਰਦੇ ਹਾਂ ਅਤੇ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਚੋਣਾਂ ’ਚ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗੀ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

DIsha

Content Editor

Related News