ਪੰਜਾਬ ਮੇਰਾ ਪਰਿਵਾਰ, ਜੀ ਜਾਨ ਨਾਲ ਸੇਵਾ ਕਰੇਗਾ : ਕੁੰਵਰ ਵਿਜੇ ਪ੍ਰਤਾਪ

07/03/2022 11:07:58 AM

ਅੰਮ੍ਰਿਤਸਰ (ਇੰਦਰਜੀਤ) - ਵਿਧਾਨ ਸਭਾ ਵਿੱਚ ਕਈ ਸਖ਼ਤ ਮੁੱਦੇ ਉਠਾਉਣ ’ਤੇ ਹਲਕਾ ਉੱਤਰੀ ਦੇ ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਵਿਆਪਕ ਸਮਰਥਨ ਮਿਲਿਆ ਹੈ, ਜਦਕਿ ਵਿਰੋਧੀ ਧਿਰ ਵਲੋਂ ਕੁਝ ਮੁੱਦਿਆਂ ਦੀ ਤਾਰੀਫ਼ ਕੀਤੀ ਗਈ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਪ੍ਰਭਾਵਿਤ ਹੋ ਕੇ ਅੰਮ੍ਰਿਤਸਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸੰਖੇਪ ਇੰਟਰਵਿਊ ਮੌਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਹੈ ਕਿ ਪਿਛਲੀ ਸਰਕਾਰ ਨੇ ਪੰਜਾਬ ਨੂੰ ਜੋ ਭ੍ਰਿਸ਼ਟਾਚਾਰ ਦੀ ਬੀਮਾਰੀ ਦਿੱਤੀ ਸੀ, ਉਸ ਨੂੰ ਅਸੀਂ ਜੜ੍ਹੋ ਪੁੱਟ ਦੇਵਾਂਗੇ। ਭ੍ਰਿਸ਼ਟਾਚਾਰ ’ਤੇ ਬਰਾਬਰ ਕਾਰਵਾਈ ਕੀਤੀ ਜਾ ਰਹੀ ਹੈ, ਸਾਨੂੰ ਪੂਰਾ ਸਹਿਯੋਗ ਮਿਲ ਰਿਹਾ ਹੈ, ਉਥੇ ਲੋਕ ਵੀ ਹੁਣ ਜਾਗਰੂਕ ਹੋ ਗਏ ਹਨ। ਲੋਕ ਸਿੱਧੇ ਤੌਰ ’ਤੇ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਖੜ੍ਹੇ ਹਨ। 

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ’ਚ ਵਾਪਰੀ ਵਾਰਦਾਤ: ਢਾਬੇ ’ਤੇ ਖਾਣਾ ਖਾ ਰਹੇ ਕਬੱਡੀ ਖਿਡਾਰੀ ’ਤੇ ਤੇਜ਼ਧਾਰ ਦਾਤਰਾਂ ਨਾਲ ਕੀਤਾ ਹਮਲਾ

ਉਨ੍ਹਾਂ ਕਿਹਾ ਕਿ ਪੰਜਾਬ ਮੇਰਾ ਪਰਿਵਾਰ ਹੈ ਅਤੇ ਮੈਂ ਸਾਰੀ ਉਮਰ ਇੱਥੋਂ ਦੇ ਲੋਕਾਂ ਦੀ ਸੇਵਾ ਕਰਾਂਗਾ। ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਦਿਨ-ਰਾਤ ਮੌਜੂਦ ਹਨ, ਭਾਵੇਂ ਕੋਈ ਸਮੱਸਿਆ ਹੋਵੇ, ਉਸ ਨੂੰ ਹੱਲ ਕਰਨ ਦੀ ਪੂਰੀ ਕੋਸ਼ਿਸ ਕਰਦੇ ਹਨ। ਉਨ੍ਹਾਂ ਨੇ ਨਸ਼ਿਆਂ ਬਾਰੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਇਹ ਕੋਈ ਨਵੀਂ ਗੱਲ ਨਹੀਂ ਹੈ, ਇਹ ਪਿਛਲੇ 20 ਸਾਲਾਂ ਦੀਆਂ ਸਰਕਾਰਾਂ ਦਾ ਨਤੀਜਾ ਹੈ ਅਤੇ ਲੋਕਾਂ ਨੂੰ ਨਸ਼ੇ ਦੀ ਦਲਦਲ ਵਿੱਚ ਧੱਕ ਦਿੱਤਾ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਸਮਾਜ ਸੇਵੀ ਅਤੇ ਪਾਰਟੀ ਵਰਕਰ ਹਾਜ਼ਰ ਸਨ, ਜਿਨ੍ਹਾਂ ਵਿਚ ਯੂਥ ਵੈਲਫੇਅਰ ਫੈਡਰੇਸ਼ਨ ਦੇ ਪ੍ਰਧਾਨ ਪ੍ਰਮੋਦ ਭਾਟੀਆ, ਤਨੁਜ ਪੀ. ਐੱਲ. ਹੌਂਡਾ, ਅਮਨ ਸ਼ਰਮਾ, ਸਮਾਜ ਸੇਵੀ ਮੈਡਮ ਨੀਲਮ, ਕੋਮਲ ਕਪੂਰ ਆਦਿ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ: ਪੰਜਾਬ ਤੇ ਹਰਿਆਣਾ ’ਚ ਇਸ ਵਾਰ ਮਾਨਸੂਨ ਦਿਖਾਏਗੀ ਆਪਣਾ ਜਲਵਾ, ਸਥਾਪਿਤ ਹੋਣਗੇ ਨਵੇਂ ਰਿਕਾਰਡ


rajwinder kaur

Content Editor

Related News