ਰਾਜਪਾਲ ਨੂੰ ਮਿਲਣ ਪੁੱਜੇ 'ਕੁੰਵਰ ਵਿਜੇ ਪ੍ਰਤਾਪ ਸਿੰਘ' ਦਾ ਵੱਡਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੇ

04/16/2021 12:42:56 PM

ਚੰਡੀਗੜ੍ਹ : ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰਨ ਵਾਲੇ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਨ ਲਈ ਇੱਥੇ ਪਹੁੰਚੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਰਾਜਪਾਲ ਨਾਲ ਮੁਲਾਕਾਤ ਕਰਨ ਆਏ ਹਨ, ਜੋ ਕਿ ਉਹ ਹਰ ਮਹੀਨੇ ਉਨ੍ਹਾਂ ਨਾਲ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਇੱਥੇ ਅਫ਼ਸਰ ਵੱਜੋਂ ਨਹੀਂ ਸਗੋਂ ਨਿੱਜੀ ਤੌਰ 'ਤੇ ਆਏ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : 'ਚੰਡੀਗੜ੍ਹ' 'ਚ ਕੋਰੋਨਾ ਦੇ ਨਵੇਂ ਸਟਰੇਨ 'UK ਵੇਰੀਐਂਟ' ਦੀ ਪੁਸ਼ਟੀ, 8 ਗੁਣਾ ਤੇਜ਼ੀ ਨਾਲ ਫੈਲ ਰਿਹੈ

ਮੀਡੀਆ ਵੱਲੋਂ ਅਸਤੀਫ਼ੇ ਬਾਰੇ ਸਵਾਲ ਪੁੱਛੇ ਜਾਣ 'ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਅਸਤੀਫ਼ੇ ਸਬੰਧੀ ਕਈ ਵਾਰ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਉਨ੍ਹਾਂ ਨੂੰ ਅਸਤੀਫ਼ਾ ਨਾ ਦੇਣ ਬਾਰੇ ਮਨਾਉਣ ਦੀ ਕਾਫੀ ਕੋਸ਼ਿਸ ਕੀਤੀ ਹੈ ਪਰ ਉਨ੍ਹਾਂ ਨੇ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਮਨਾ ਲਿਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸੁਖਬੀਰ ਮਗਰੋਂ ਹੁਣ 'ਹਰਸਿਮਰਤ ਬਾਦਲ' ਨੂੰ ਹੋਇਆ 'ਕੋਰੋਨਾ', ਖ਼ੁਦ ਨੂੰ ਘਰ 'ਚ ਕੀਤਾ ਇਕਾਂਤਵਾਸ
ਐਸ. ਆਈ. ਟੀ. ਦੀ ਰਿਪੋਰਟ ਜਨਤਕ ਕਰਨ ਦੇ ਸਵਾਲ ਦਾ ਜਵਾਬ ਦਿੰਦਿਆਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਅਦਾਲਤ 'ਚ ਕੇਸ ਸਬੰਧੀ ਜੋ ਚਲਾਨ ਪੇਸ਼ ਕੀਤਾ ਜਾਂਦਾ ਹੈ, ਉਹ ਜਨਤਕ ਹੀ ਹੁੰਦਾ ਹੈ, ਇਸ ਲਈ ਇਹ ਨਹੀਂ ਕਿਹਾ ਜਾ ਸਕਦਾ ਕਿ ਐਸ. ਆਈ. ਟੀ. ਦੀ ਰਿਪੋਰਟ ਜਨਤਕ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਬਾਰੇ ਸਰਕਾਰ ਵੱਲੋਂ ਜੋ ਵੀ ਸਾਰਥਕ ਕਦਮ ਚੁੱਕੇ ਜਾਂਦੇ ਹਨ, ਉਹ ਅਸਤੀਫ਼ਾ ਦੇਣ ਤੋਂ ਬਾਅਦ ਵੀ ਸਰਕਾਰ ਦੀ ਮਦਦ ਕਰਨਗੇ। 

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ 'ਕੋਰੋਨਾ ਟੈਸਟ' ਦੀ ਰਿਪੋਰਟ ਨੂੰ ਲੈ ਕੇ ਜਾਰੀ ਕੀਤੇ ਗਏ ਇਹ ਹੁਕਮ

ਦੱਸਣਯੋਗ ਹੈ ਕਿ ਬੀਤੇ ਦਿਨੀਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣਾ ਅਸਤੀਫ਼ਾ ਡੀ. ਜੀ. ਪੀ. ਪੰਜਾਬ ਦਿਨਕਰ ਗੁਪਤਾ ਅਤੇ ਮੁੱਖ ਮੰਤਰੀ ਦਫ਼ਤਰ ਨੂੰ ਭੇਜ ਦਿੱਤਾ ਸੀ, ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਦੇ ਅਸਤੀਫੇ਼ ਨੂੰ ਨਾ-ਮਨਜ਼ੂਰ ਕਰ ਦਿੱਤਾ ਗਿਆ ਸੀ ਪਰ ਇਸ ਦੇ ਬਾਵਜੂਦ ਵੀ ਕੁੰਵਰ ਵਿਜੇ ਪ੍ਰਤਾਪ ਆਪਣੇ ਫ਼ੈਸਲੇ 'ਤੇ ਅੜੇ ਰਹੇ। ਇਸ ਬਾਰੇ ਉਨ੍ਹਾਂ ਵੱਲੋਂ ਫੇਸਬੁੱਕ ਆਈ. ਡੀ. 'ਤੇ ਇਕ ਪੋਸਟ ਵੀ ਪਾਈ ਗਈ ਸੀ, ਜਿਸ 'ਚ ਉਨ੍ਹਾਂ ਨੇ ਲਿਖਿਆ ਸੀ ਕਿ ਉਹ ਅੱਗੇ ਵੀ ਸਮਾਜ ਸੇਵਾ ਕਰਦੇ ਰਹਿਣਗੇ ਪਰ ਆਈ. ਪੀ. ਐਸ. ਦੇ ਤੌਰ 'ਤੇ ਨਹੀਂ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


Babita

Content Editor

Related News