ਪੰਜਾਬ ਦੀ ਸਿਆਸਤ ’ਚ ਤਹਿਲਕਾ ਮਚਾਉਣ ਵਾਲੇ ਕੁੰਵਰ ਵਿਜੇ ਪ੍ਰਤਾਪ ਬਾਰੇ ਛਿੜੀ ਨਵੀਂ ਚਰਚਾ
Saturday, Apr 17, 2021 - 06:15 PM (IST)
ਚੰਡੀਗੜ੍ਹ : ਬੇਅਦਬੀ-ਗੋਲੀਕਾਂਡ ਮਾਮਲੇ ਵਿਚ ਜਾਂਚ ਕਰਨ ਵਾਲੀ ਐੱਸ. ਆਈ. ਟੀ. ਦੇ ਬਹੁਚਰਚਿਤ ਅਫਸਰ ਕੁੰਵਰ ਵਿਜੇ ਪ੍ਰਤਾਪ ਦਾ ਅਸਤੀਫ਼ਾ ਲਗਭਗ ਤੈਅ ਹੋ ਜਾਣ ਵਿਚਕਾਰ ਉਨ੍ਹਾਂ ਦੀ ਸਿਆਸੀ ਪਾਰੀ ਨੂੰ ਲੈ ਕੇ ਵੀ ਚਰਚਾ ਦਾ ਬਾਜ਼ਾਰ ਗਰਮ ਹੋ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਉਹ ਨੌਕਰੀ ਛੱਡ ਕੇ ਹੁਣ ਸਿੱਧੇ ਪੰਜਾਬ ਦੇ ਸਿਆਸੀ ਅਖਾੜੇ ਵਿਚ ਕੁੱਦਣ ਦੀ ਤਿਆਰੀ ਕਰ ਰਹੇ ਹਨ। ਸ਼ੁੱਕਰਵਾਰ ਨੂੰ ਉਨ੍ਹਾਂ ਨੇ ਇਸ ਦਾ ਸੰਕੇਤ ਵੀ ਦੇ ਦਿੱਤਾ ਹੈ ਕਿ ਉਹ ਨੌਕਰੀ ਛੱਡ ਕੇ ਪੰਜਾਬ ਸਰਕਾਰ ਦੇ ਸਾਥੀ ਦੀ ਭੂਮਿਕਾ ਅਦਾ ਕਰਨਗੇ। ਹਾਲਾਂਕਿ ਉਹ ਕਾਂਗਰਸ ਪਾਰਟੀ ਦਾ ਹਿੱਸਾ ਬਣਨਗੇ, ਇਸ ਦੀ ਫਿਲਹਾਲ ਕਿਸੇ ਵੀ ਕਾਂਗਰਸੀ ਨੇਤਾ ਨੇ ਪੁਸ਼ਟੀ ਨਹੀਂ ਕੀਤੀ ਹੈ।
ਇਹ ਵੀ ਪੜ੍ਹੋ : ਅਸਤੀਫ਼ਾ ਦੇਣ ਤੋਂ ਬਾਅਦ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਦਾ ਇਕ ਹੋਰ ਵੱਡਾ ਧਮਾਕਾ
ਹਾਂ ਪਰ ਕਿਹਾ ਇਹੀ ਜਾ ਰਿਹਾ ਹੈ ਕਿ ਉਹ ਛੇਤੀ ਹੀ ਕਿਸੇ ਸਿਆਸੀ ਪਾਰਟੀ ਦਾ ਪੱਲਾ ਫੜ ਸਕਦੇ ਹਨ। ਉੱਧਰ, ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਹਰ ਮਹੀਨੇ ਮੁਲਾਕਾਤ ਦੇ ਵੀ ਮਾਅਨੇ ਕੱਢੇ ਜਾ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਸਾਰੀਆਂ ਸਿਆਸੀ ਧਿਰਾਂ ਨੂੰ ਚੰਗੀ ਤਰ੍ਹਾਂ ਪਰਖ ਕੇ ਹੀ ਕੋਈ ਅਗਲਾ ਫ਼ੈਸਲਾ ਲੈਣਗੇ।
ਇਹ ਵੀ ਪੜ੍ਹੋ : ਐੱਸ. ਆਈ. ਟੀ. ਮਾਮਲੇ ’ਤੇ ਨਵਜੋਤ ਸਿੱਧੂ ਦਾ ਵੱਡਾ ਧਮਾਕਾ, ਆਪਣੀ ਹੀ ਸਰਕਾਰ ’ਤੇ ਚੁੱਕੇ ਸਵਾਲ
ਕੌਣ ਹੈ ਕੁੰਵਰ ਵਿਜੇ ਪ੍ਰਤਾਪ ਸਿੰਘ
ਕੁੰਵਰ ਵਿਜੇ ਪ੍ਰਤਾਪ ਸਿੰਘ ਬੇਅਦਬੀ-ਗੋਲੀਕਾਂਡ ਮਾਮਲੇ ਵਿਚ ਜਾਂਚ ਕਰਨ ਵਾਲੀ ਐੱਸ. ਆਈ. ਟੀ. ਦਾ ਬਹੁਚਰਚਿਤ ਅਫ਼ਸਰ ਹੈ। ਬਿਹਾਰ ਦੀ ਪਟਨਾ ਯੂਨੀਵਰਸਿਟੀ ਤੋਂ ਪੋਸਟ ਗਰੈਜੂਏਟ ਕੁੰਵਰ ਵਿਜੇ ਪ੍ਰਤਾਪ ਸਿੰਘ ਮੀਡੀਆ ਵਿਚ ਅਕਸਰ ਛਾਏ ਰਹਿੰਦੇ ਹਨ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬੀ ਦੀ ਇਕ ਫ਼ਿਲਮ 'ਯਾਰਾਂ ਦੇ ਯਾਰ' ਵਿਚ ਵੀ ਬਤੌਰ ਇਕ ਪੁਲਸ ਅਫ਼ਸਰ ਵਜੋਂ ਕੰਮ ਕੀਤਾ ਹੈ। ਕੁੰਵਰ ਵਿਜੇ ਪ੍ਰਤਾਪ ਪਹਿਲਾਂ ਜਲੰਧਰ ਅਤੇ ਉਸ ਤੋਂ ਬਾਅਦ ਲੁਧਿਆਣਾ ਦੇ ਪੁਲਸ ਕਮਿਸ਼ਨਰ ਵਜੋਂ ਵੀ ਤੈਨਾਤ ਰਹੇ। ਐੱਮ. ਬੀ. ਏ, ਲਾਅ ਗਰੈਜੂਏਟ ਅਤੇ ਆਈ. ਪੀ. ਐੱਸ ਲ਼ਈ ਇਸ ਅਧਿਕਾਰੀ ਨੇ ਕਈ ਕਿਤਾਬਾਂ ਵੀ ਲਿਖੀਆਂ ਹਨ। ਕੁੰਵਰ ਵਿਜੇ ਪ੍ਰਤਾਪ ਸਿੰਘ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਤਫ਼ਤੀਸ਼ ਕਰਨ ਵਾਲੀ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਵਜੋਂ ਕੰਮ ਕਰ ਰਹੇ ਸਨ ਪਰ ਪਿਛਲੇ ਦਿਨੀਂ ਪੰਜਾਬ ਹਰਿਆਣਾ ਹਾਈ ਕੋਰਟ ਨੇ ਕੋਟਕਪੂਰਾ ਗੋਲ਼ੀ ਕਾਂਡ ਦੀ ਜਾਂਚ ਰਿਪੋਰਟ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਨੂੰ ਨਵੀਂ ਜਾਂਚ ਕਮੇਟੀ ਬਣਾਉਣ ਅਤੇ ਉਸ ਵਿਚੋਂ ਵਿਜੇ ਪ੍ਰਤਾਪ ਨੂੰ ਬਾਹਰ ਰੱਖਣ ਦੇ ਹੁਕਮ ਦਿੱਤੇ ਸਨ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਦਾ ਐਲਾਨ, ਅਕਾਲੀ ਦਲ ਦੀ ਸਰਕਾਰ ਬਣਨ ’ਤੇ ਦਲਿਤ ਹੋਵੇਗਾ ਉੱਪ ਮੁੱਖ ਮੰਤਰੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?