ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ''ਤੇ ਦੇਖੋ ਕੀ ਬੋਲੇ ਸੁਖਬੀਰ ਬਾਦਲ
Tuesday, Apr 09, 2019 - 06:36 PM (IST)

ਚੰਡੀਗੜ੍ਹ : ਚੋਣ ਕਮਿਸ਼ਨ ਵਲੋਂ ਬੇਅਦਬੀ ਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਬਣਾਈ ਗਈ ਐੱਸ. ਆਈ. ਟੀ. ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਤਬਾਦਲੇ 'ਤੇ ਸੁਖਬੀਰ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ। ਸੁਖਬੀਰ ਨੇ ਕਿਹਾ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਕਾਂਗਰਸ ਦੇ ਅਹੁਦੇਦਾਰ ਵਜੋਂ ਕੰਮ ਕਰ ਰਹੇ ਸਨ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਨੇ ਉਹੀ ਕੀਤਾ ਹੈ ਜੋ ਉਸ ਨੂੰ ਠੀਕ ਲੱਗਾ ਹੈ।
ਦੱਸਣਯੋਗ ਹੈ ਕਿ ਅਕਾਲੀ ਦਲ ਦੀ ਸ਼ਿਕਾਇਤ ਤੋਂ ਬਾਅਦ ਚੋਣ ਕਮਿਸ਼ਨ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਐੱਸ. ਆਈ. ਟੀ. ਤੋਂ ਲਾਂਭੇ ਕਰਦੇ ਹੋਏ ਤਬਾਦਲਾ ਕਰ ਦਿੱਤਾ ਸੀ। ਚੋਣ ਕਮਿਸ਼ਨ ਦੀ ਇਸ ਕਾਰਵਾਈ ਤੋਂ ਬਾਅਦ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਵਿਰੋਧੀਆਂ ਵਲੋਂ ਇਸ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਤ ਦੱਸਿਆ ਜਾ ਰਿਹਾ ਹੈ।