ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ ਦਰਮਿਆਨ ਕੁੰਵਰ ਵਿਜੇ ਪ੍ਰਤਾਪ ਦਾ ਵੱਡਾ ਬਿਆਨ

Sunday, Jun 20, 2021 - 10:42 PM (IST)

ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ ਦਰਮਿਆਨ ਕੁੰਵਰ ਵਿਜੇ ਪ੍ਰਤਾਪ ਦਾ ਵੱਡਾ ਬਿਆਨ

ਅੰਮ੍ਰਿਤਸਰ : ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ ਦਰਮਿਆਨ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਭਾਵੇਂ ਉਨ੍ਹਾਂ ‘ਆਪ’ ਵਿਚ ਸ਼ਾਮਲ ਹੋਣ ਦੀ ਗੱਲ ਨਹੀਂ ਕਬੂਲੀ ਹੈ ਪਰ ਉਨ੍ਹਾਂ ਸੰਕੇਤ ਜ਼ਰੂਰ ਦਿੱਤਾ ਹੈ ਕਿ ਉਹ ਭਵਿੱਖ ਵਿਚ ਕਿਸੇ ਪਾਰਟੀ ਦਾ ਪੱਲ ਜ਼ਰੂਰ ਫੜ ਸਕਦੇ ਹਨ। ਕੁੰਵਰ ਨੇ ਇਹ ਵੀ ਆਖਿਆ ਹੈ ਕਿ ਪੰਜਾਬ ਵਿਚ ਉਹ ਨਵੀਂ ਸਿਆਸਤ ਦੀ ਸ਼ੁਰੂਆਤ ਕਰਨਗੇ ਅਤੇ ਜਿਹੜੀ ਸਿਆਸਤ ਉਹ ਕਰਨਗੇ ਉਸ ਦੀ ਪਰਿਭਾਸ਼ਾ ਵੱਖਰੀ ਹੋਵੇਗੀ।

ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣਗੇ ਕੁੰਵਰ ਵਿਜੇ ਪ੍ਰਤਾਪ !

ਇਸ ਦੇ ਨਾਲ ਹੀ ਕੁੰਵਰ ਵਿਜੇ ਪ੍ਰਤਾਪ ਨੇ ਅਕਾਲੀ ਦਲ ਅਤੇ ਕਾਂਗਰਸ ਸਰਕਾਰ ’ਤੇ ਵੱਡੇ ਹਮਲੇ ਬੋਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਰਲੀ-ਮਿਲੀ ਸਰਕਾਰ ਚੱਲ ਰਹੀ ਹੈ ਅਤੇ ਇਸੇ ਦੇ ਚੱਲਦੇ ਇਕ ਵੱਡੇ ਪਰਿਵਾਰ ਨੂੰ ਬਚਾਉਣ ਕਰਕੇ ਐੱਸ.ਆਈ. ਟੀ. ਦੀ ਰਿਪੋਰਟ ਰੱਦ ਕਰਵਾਈ ਗਈ ਹੈ। ਕਿਸੇ ਦਾ ਨਾਮ ਲਏ ਬਿਨਾਂ ਉਨ੍ਹਾਂ ਕਿਹਾ ਕਿ ਜਿਸ ਪਰਿਵਾਰ ਨੇ ਜਨਰਲ ਡਾਇਰ ਤੋਂ ਜਲਿਆਂਵਾਲਾ ਬਾਗ ’ਚ ਗੋਲ਼ੀਆਂ ਚਲਵਾਈਆਂ ਸਨ, ਉਸੇ ਵੱਡੇ ਪਰਿਵਾਰ ਨੇ ਹੁਣ ਬੇਅਦਬੀ ਕਰਵਾਈ ਹੈ ਅਤੇ ਉਸ ਨੇ ਹੁਣ ਫਿਰ ਗੋਲ਼ੀਆਂ ਚਲਵਾਈਆਂ ਹਨ। ਉਨ੍ਹਾਂ ਕਿਹਾ ਕਿ ਜਨਰਲ ਡਾਇਰ ਨੇ ਜਲਿਆਂਵਾਲਾ ਬਾਗ ’ਤੇ ਗੋਲ਼ੀ ਚਲਵਾਉਣ ਤੋਂ ਬਾਅਦ ਇਕ ਪਰਿਵਾਰ ਦੇ ਘਰ ਡਿਨਰ ਕੀਤਾ ਸੀ ਅਤੇ ਹੁਣ ਵੀ ਉਹੀ ਪਰਿਵਾਰ ਬੇਅਦਬੀ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਤਿਹਾਸ ਮੁੜ ਦੁਹਰਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਜੈਪਾਲ ਭੁੱਲਰ ਦੇ ਘਰ ਦੇ ਬਾਹਰ ਵੱਡੀ ਹਲਚਲ, ਪੁਲਸ ਤਾਇਨਾਤ

ਕੁੰਵਰ ਨੇ ਕਿਹਾ ਕਿ ਬੇਅਦਬੀ ਮਾਮਲੇ ਵਿਚ ਪੰਜਾਬ ਦੇ ਇਕ ਵੱਡੇ ਪਰਿਵਾਰ ਨੂੰ ਬਚਾਇਆ ਜਾ ਰਿਹਾ ਹੈ, ਇਸੇ ਕਾਰਨ ਇਕ ਮਹੱਤਵਪੂਰਨ ਦਿਨ ਏ. ਜੀ. ਬਿਮਾਰ ਹੋ ਗਏ ਸਨ। ਉਨ੍ਹਾਂ ਕਿਹਾ ਕਿ ਮੇਰੇ ਖ਼ਿਲਾਫ਼ ਬੋਲਣ ਵਾਲੇ ਲੀਡਰ ਪਹਿਲਾਂ ਇਹ ਦੱਸਣ ਕਿ ਉਨ੍ਹਾਂ ਨੇ ਬੇਅਦਬੀ ਕਿਉਂ ਕਰਵਾਈ, ਜਿਹੜੇ ਪੰਜਾਬ ਵਿਚ ਹੀ ਬੇਅਦਬੀ ਕਰਵਾ ਸਕਦੇ ਹਨ, ਉਸ ਲਈ ਆਮ ਜਨਤਾ ਕੀ ਹੈ। ਇਸ ਪਰਿਵਾਰ ਨੇ ਪੰਜਾਬ ’ਤੇ 25 ਸਾਲ ਰਾਜ ਕੀਤਾ ਹੈ। ਸਿਆਸਤਦਾਨਾਂ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਵਾ ਕੇ ਕਿਹਾ ਆਈ. ਐੱਸ. ਆਈ. ਬੇਅਦਬੀ ਕਰਵਾ ਰਹੀ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਅਹੁਦਾ ਦੇਣ ਬਾਰੇ ਪ੍ਰਤਾਪ ਬਾਜਵਾ ਨੇ ਦਿੱਤਾ ਜਵਾਬ, ਆਖੀ ਵੱਡੀ ਗੱਲ

ਉਨ੍ਹਾਂ ਕਿਹਾ ਕਿ ਗੋਲ਼ੀ ਪਾਕਿਸਤਾਨੀ ਪੰਜਾਬ ਦੇ ਮੁੱਖ ਮੰਤਰੀ ਨੇ ਨਹੀਂ ਸਗੋਂ ਭਾਰਤ ਵਾਲੇ ਪੰਜਾਬ ਦੇ ਮੁੱਖ ਮੰਤਰੀ ਨੇ ਚਲਵਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਰਬਾਦ ਕਰਨ ਲਈ ਨਸ਼ੇ ਦਾ ਦਰਿਆ ਵਹਾਇਆ ਗਿਆ। ਕਮਿਸ਼ਨ ਬਣਾਏ ਗਏ ਅਤੇ ਨਜਾਇਜ਼ ਪਰਚੇ ਪਾਏ ਗਏ। ਕੁੰਵਰ ਨੇ ਕਿਹਾ ਕਿ ਪੰਜਾਬ ਦੇ ਮੰਤਰੀਆਂ ਨੇ ਬਹੁਤ ਰੌਲਾ ਪਾਇਆ ਕਿ ਬੇਅਦਬੀ ਦੇ ਅਸਲ ਦੋਸ਼ੀਆਂ ਨੂੰ ਫੜਿਆ ਜਾਵੇ ਪਰ ਹੁਣ ਉਹ ਵੀ ਚੁੱਪ ਹੋ ਗਏ ਹਨ ਅਤੇ ਦੋਸ਼ੀ ਅਜੇ ਵੀ ਸ਼ਰੇਆਮ ਘੁੰਮ ਰਹੇ ਹਨ।

ਇਹ ਵੀ ਪੜ੍ਹੋ : ਕੈਪਟਨ ਦੇ ਗੜ੍ਹ ’ਚ ਨਵਜੋਤ ਸਿੱਧੂ ਦੀ ਦਹਾੜ, ਇਕ ਵਾਰ ਫਿਰ ਚੁੱਕੇ ਵੱਡੇ ਸਾਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News