ਕੁੰਵਰ ਵਿਜੇ ਪ੍ਰਤਾਪ ਨੇ CM ਮਾਨ ਨੂੰ ਲਿਖਿਆ ਪੱਤਰ, ਆਪਣੀ ਹੀ ਪਾਰਟੀ ਦੀ ਸਰਕਾਰ 'ਤੇ ਚੁੱਕੇ ਸਵਾਲ

Friday, May 20, 2022 - 12:56 PM (IST)

ਕੁੰਵਰ ਵਿਜੇ ਪ੍ਰਤਾਪ ਨੇ CM ਮਾਨ ਨੂੰ ਲਿਖਿਆ ਪੱਤਰ, ਆਪਣੀ ਹੀ ਪਾਰਟੀ ਦੀ ਸਰਕਾਰ 'ਤੇ ਚੁੱਕੇ ਸਵਾਲ

ਅੰਮ੍ਰਿਤਸਰ (ਰਮਨ) - ਅੰਮ੍ਰਿਤਸਰ ਜ਼ਿਲ੍ਹੇ ਦੇ ਉੱਤਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਿਆ ਹੈ। ਪੱਤਰ ’ਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਤੇ ਰਿੱਟ ਪਟੀਸ਼ਨਾਂ ਦੀ ਸਹੀ ਢੰਗ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਬੇਅਦਬੀ ਮਾਮਲੇ ਨੂੰ ਲੈ ਕੇ ਲਿਖੇ ਗਏ ਇਸ ਪੱਤਰ ਰਾਹੀਂ ਕੁੰਵਰ ਵਿਜੇ ਪ੍ਰਤਾਪ ਨੇ ਆਪਣੀ ‘ਆਪ’ ਸਰਕਾਰ ‘ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਪੜ੍ਹੋ ਇਹ ਵੀ ਖ਼ਬਰ: ਦੁਖਦ ਖ਼ਬਰ: ਪਿਤਾ ਤੇ ਤਾਏ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ 16 ਸਾਲਾ ਨੌਜਵਾਨ, ਇੰਝ ਲਾਇਆ ਮੌਤ ਨੂੰ ਗਲ

PunjabKesari

ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੱਤਰ ’ਚ ਲਿਖਿਆ ਕਿ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਪੰਜਾਬ ਹਰਿਆਣਾ ਹਾਈ ਕੋਰਟ ਤੇ ਸੁਪਰੀਮ ਕੋਰਟ ਵਿੱਚ ਕਈ ਕੇਸ ਤੇ ਰਿੱਟ ਪਟੀਸ਼ਨਾਂ ਅਜੇ ਵੀ ਪੈਂਡਿੰਗ ਹਨ। ਸਰਕਾਰ ਇਨ੍ਹਾਂ ਮਾਮਲਿਆਂ ਨੂੰ ਸਹੀ ਢੰਗ ਨਾਲ ਨਹੀਂ ਦੇਖ ਰਹੀ। ਫਰੀਦਕੋਟ ਸੈਸ਼ਨ ਕੋਰਟ ਵਿੱਚ ਚੱਲ ਰਿਹਾ ਇਹ ਕੇਸ ਅੱਗੇ ਨਹੀਂ ਵਧ ਰਿਹਾ। ਮੁੱਖ ਮੰਤਰੀ ਨੂੰ ਬੇਨਤੀ ਕਰਦੇ ਹੋਏ ਵਿਧਾਇਕ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਚੱਲ ਰਹੀਆਂ ਪਟੀਸ਼ਨਾਂ ਖ਼ਿਲਾਫ਼ ਖੜ੍ਹੇ ਹੋ ਕੇ ਫਰੀਦਕੋਟ ਸੈਸ਼ਨ ਕੋਰਟ ਵਿੱਚ ਚੱਲ ਰਹੀ ਸੁਣਵਾਈ ਨੂੰ ਅੱਗੇ ਵਧਾਇਆ ਜਾਵੇ।

ਪੜ੍ਹੋ ਇਹ ਵੀ ਖ਼ਬਰ: ਬਲੈਕ ਫੰਗਸ ਦਾ ਕਹਿਰ ਅੱਜ ਵੀ ਜਾਰੀ, ਗੁਰਦਾਸਪੁਰ ਦੇ ਮਰੀਜ਼ ਨੂੰ ਗੁਆਉਣੀ ਪਈ ਆਪਣੀ ਇਕ ਅੱਖ

ਜ਼ਿਕਰਯੋਗ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਕੋਟਕਪੁਰਾ ਫਾਇਰਿੰਗ ਮਾਮਲੇ ਵਿੱਚ ਜਾਂਚ ਲਈ ਬਣਾਈ ਗਈ ਐੱਸ.ਆਈ.ਟੀ. ਦੇ ਮੁਖੀ ਸਨ। ਕੁੰਵਰ ਵਿਜੇ ਪ੍ਰਤਾਪ ਨੇ ਕਾਂਗਰਸ ਪਾਰਟੀ ਦੀ ਸਰਕਾਰ ਦੇ ਸਮੇਂ ਇਸ ਮਾਮਲੇ ਦੀ ਸਹੀ ਢੰਗ ਨਾਲ ਜਾਂਚ ਨਾ ਕਰਨ ਦੇ ਵਿਰੋਧ ਵਿੱਚ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਬਣਾਈ ਐੱਸ.ਆਈ.ਟੀ. ਨੇ ਇਨ੍ਹਾਂ ਕੇਸਾਂ ਨੂੰ ਨੇਪਰੇ ਚਾੜ੍ਹਨ ਦਾ ਕੋਈ ਕੰਮ ਨਹੀਂ ਕੀਤਾ।    

ਪੜ੍ਹੋ ਇਹ ਵੀ ਖ਼ਬਰ:  ਪਿਆਰ ’ਚ ਧੋਖਾ ਮਿਲਣ ’ਤੇ ਨੌਜਵਾਨ ਨੇ ਜ਼ਹਿਰ ਨਿਗਲ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਹੋਏ ਕਈ ਖ਼ੁਲਾਸੇ

ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਸੀਂ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਆਪਣਾ ਜਵਾਬ

 

 

 

 


author

rajwinder kaur

Content Editor

Related News