ਕੁੰਵਰ ਵਿਜੇ ਪ੍ਰਤਾਪ ਨੂੰ ਲੈ ਕੇ ਕੈਪਟਨ ਦਾ ਵੱਡਾ ਬਿਆਨ

05/02/2019 6:47:27 PM

ਜਲੰਧਰ— ਲੋਕ ਸਭਾ ਹਲਕਾ ਤੋਂ ਕਾਂਗਰਸੀ ਉਮੀਦਵਾਰ ਸੰਤੋਖ ਸਿੰਘ ਚੌਧਰੀ ਦੇ ਹੱਕ 'ਚ ਅੱਜ ਕਰਤਾਰਪੁਰ ਵਿਖੇ ਦਾਣਾ ਮੰਡੀ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ 'ਚ ਰੈਲੀ ਕੀਤੀ ਗਈ। ਇਸ ਮੌਕੇ ਕੈਪਟਨ ਨੇ ਬੇਅਦਬੀ ਤੇ ਗੋਲੀਕਾਂਡ ਮਾਮਲੇ 'ਤੇ ਸਿਟ ਤੋਂ ਹਟਾਏ ਜਾਣ ਵਾਲੇ ਕੁੰਵਰ ਵਿਜੇ ਪ੍ਰਤਾਪ ਬਾਰੇ ਬੋਲਦੇ ਹੋਏ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਫਿਰ ਤੋਂ ਸਰਗਰਮ ਹੋਣਗੇ ਤੇ ਬੇਅਦਬੀ ਤੇ ਗੋਲੀਕਾਂਡ ਮਾਮਲੇ ਦੀ ਜਾਂਚ ਮੁੜ ਤੋਂ ਤੇਜ਼ੀ ਨਾਲ ਹੋਵੇਗੀ। ਜਾਂਚ ਸਰਗਰਮ ਹੋਣ ਤੋਂ ਬਾਅਦ ਦੋਸ਼ੀਆਂ ਦੀ ਗ੍ਰਿਫਤਾਰੀ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤੰਜ ਕੱਸਦੇ ਹੋਏ ਕੈਪਟਨ ਨੇ ਕਿਹਾ ਕਿ ਮੋਦੀ ਵਲੋਂ ਕੀਤਾ ਗਿਆ ਨੋਟਬੰਦੀ ਦਾ ਫੈਸਲਾ ਗਲਤ ਸੀ, ਜਿਸ ਨਾਲ ਦੇਸ਼ ਦੀ ਆਰਥਿਕਤਾ 'ਤੇ ਕਾਫੀ ਅਸਰ ਪਿਆ ਹੈ। ਉਨ੍ਹਾਂ ਕਿਹਾ ਜੋ ਇਨਸਾਨ ਸਾਡੇ ਸਮਾਜ ਨੂੰ ਤੋੜਨਾ ਚਾਹੁੰਦਾ ਹੈ, ਧਾਰਮਿਕ ਲੜਾਈਆਂ ਕਰਾਉਣਾ ਚਾਹੁੰਦਾ ਹੈ, ਉਸ ਦਾ ਪੰਜਾਬ 'ਚ ਕੋਈ ਕੰਮ ਨਹੀਂ ਹੈ। ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਅੱਗੇ ਲਿਜਾਣਾ ਹੈ ਅਤੇ ਵਿਕਾਸ ਕਰਨਾ ਹੈ।


Related News