ਬਹਿਬਲਕਲਾਂ ਇਨਸਾਫ਼ ਮੋਰਚੇ ’ਚ ਪੁੱਜੇ ਕੁੰਵਰ ਵਿਜੇ ਪ੍ਰਤਾਪ, ਸਪੀਕਰ ਸੰਧਵਾਂ ਅੱਗੇ ਰੱਖ ਦਿੱਤੀ ਵੱਡੀ ਮੰਗ (ਵੀਡੀਓ)

Friday, Oct 14, 2022 - 04:07 PM (IST)

ਬਹਿਬਲਕਲਾਂ ਇਨਸਾਫ਼ ਮੋਰਚੇ ’ਚ ਪੁੱਜੇ ਕੁੰਵਰ ਵਿਜੇ ਪ੍ਰਤਾਪ, ਸਪੀਕਰ ਸੰਧਵਾਂ ਅੱਗੇ ਰੱਖ ਦਿੱਤੀ ਵੱਡੀ ਮੰਗ (ਵੀਡੀਓ)

ਫਰੀਦਕੋਟ - ਬਹਿਬਲਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਨੂੰ ਅੱਜ 7 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਉਕਤ ਸਥਾਨ ’ਤੇ ਲੱਗੇ ਇਨਸਾਫ਼ ਮੋਰਚੇ ’ਚ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਵਿਸ਼ੇਸ਼ ਤੌਰ ’ਤੇ ਪਹੁੰਚੇ। ਆਈ ਹੋਈ ਸੰਗਤ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਬਰਗਾੜੀ ਮਾਮਲੇ ਦੀ ਕੀਤੀ ਜਾਂਚ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਵਿਧਾਨ ਸਭਾ ਵਿੱਚ ਉਨ੍ਹਾਂ ਨੂੰ ਬੇਅਦਬੀ ਦੇ ਮੁੱਦੇ ’ਤੇ ਬੋਲਣ ਦੀ ਇਜਾਜ਼ਤ ਦੇਣ। ਇਸ ਮਾਮਲੇ ਦੇ ਸਬੰਧ ’ਚ ਉਹ ਬਹਿਸ ਕਰਵਾਉਣ ਅਤੇ ਰਿਪੋਰਟ ਪੇਸ਼ ਕਰਵਾਉਣ ਲਈ ਕਹਿਣ। 

ਪੜ੍ਹੋ ਇਹ ਵੀ ਖ਼ਬਰ : ਪਾਕਿ ਡਰੋਨਾਂ ਰਾਹੀਂ ਪੰਜਾਬ ’ਚ ਪੁੱਜੇ ਵਿਦੇਸ਼ੀ ਹਥਿਆਰ ਦੇ ਰਹੇ ਨੇ ਖ਼ਤਰਨਾਕ ਸੰਕੇਤ, ਵਾਪਰ ਸਕਦੀ ਹੈ ਕੋਈ ਵਾਰਦਾਤ

ਉਨ੍ਹਾਂ ਨੇ ਕਿਹਾ ਕਿ ਜੇਕਰ ਮੇਰੇ ਵਲੋਂ ਤਿਆਰ ਕੀਤੀ ਗਈ ਰਿਪੋਰਟ ਵਿੱਚ ਇੱਕ ਵੀ ਗੱਲ ਗ਼ਲਤ ਹੋ ਜਾਵੇ ਤਾਂ ਉਹ ਆਪਣੀ ਵਿਧਾਇਕੀ ਤੋਂ ਅਸਤੀਫ਼ਾ ਦੇ ਦੇਣਗੇ। ਉਨ੍ਹਾਂ ਨੇ ਕਿਹਾ ਕਿ ਬਹਿਬਲ ਕਲ੍ਹਾਂ ਗੋਲੀਕਾਂਡ ਅਤੇ ਬੇਅਦਬੀ ਦੇ 7 ਸਾਲ ਪੂਰੇ ਹੋਣ ਦੇ ਬਾਵਜੂਦ ਲੋਕਾਂ ਵੱਲੋਂ ਮੁਲਜ਼ਮਾਂ ਨੂੰ ਸਜ਼ਾ ਦਿਵਾਉਣ ਦਾ ਸੰਘਰਸ਼ ਜਾਰੀ ਰਹੇਗਾ। ਦੱਸ ਦੇਈਏ ਕਿ ਇਸ ਸਮਾਗਮ ਵਿੱਚ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ, ਵਾਰਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਸਣੇ ਸਿੱਖ ਜਥੇਬੰਦੀਆਂ ਦੇ ਕਈ ਵੱਡੇ ਆਗੂ ਵਿਸ਼ੇਸ਼ ਤੌਰ ’ਤੇ ਪਹੁੰਚੇ ਹੋਏ ਸਨ।

ਪੜ੍ਹੋ ਇਹ ਵੀ ਖ਼ਬਰ : ਗੈਂਗਸਟਰ ਲੰਡਾ ਨੇ ਲਈ ਤਰਨਤਾਰਨ ਦੇ ਕੱਪੜਾ ਵਪਾਰੀ ਦੇ ਕਤਲ ਦੀ ਜ਼ਿੰਮੇਵਾਰੀ, ਨਾਲ ਹੀ ਦਿੱਤੀ ਇਹ ਧਮਕੀ

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਵੀ ਬੇਅਦਬੀ ਦੇ ਮੁੱਦੇ ’ਤੇ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਬੇਅਦਬੀ ਦੇ ਮਾਮਲੇ ਦੀ ਤਿਆਰ ਕੀਤੀ ਗਈ ਰਿਪੋਰਟ ਵਿੱਚ ਬਾਦਲ ਪਰਿਵਾਰ ਦਾ ਥਾਂ-ਥਾਂ 'ਤੇ ਜ਼ਿਕਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਸਬੰਧ ’ਚ ਸੁਖਬੀਰ ਸਿੰਘ ਬਾਦਲ ਨੂੰ ਨੌਨਿਹਾਲ ਦੀ ਅਗਵਾਈ ਵਿਚ SIT ਨੇ ਪੁੱਛਗਿੱਛ ਲਈ ਤਲਬ ਕੀਤਾ ਸੀ। 

ਪੜ੍ਹੋ ਇਹ ਵੀ ਖ਼ਬਰ : ਬਿਜਲੀ ਬੰਦ ਹੋਣ ਤੋਂ ਪਹਿਲਾਂ ਫੋਨ 'ਤੇ ਆਵੇਗਾ SMS, ਪੰਜਾਬ ਦੇ ਇਸ ਸ਼ਹਿਰ 'ਚ ਸ਼ੁਰੂ ਹੋਇਆ ਪ੍ਰੋਜੈਕਟ

ਕੁੰਵਰ ਨੇ ਕਿਹਾ ਕਿ ਮੈਂ 08 ਅਪ੍ਰੈਲ ਨੂੰ ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ 2 ਘੰਟੇ ਮੁਲਾਕਾਤ ਕੀਤੀ ਅਤੇ ਬਰਗਾੜੀ ਜਾਂਚ ਦੀ ਰਿਪੋਰਟ ਨੂੰ ਖਾਰਜ ਨਾ ਕਰਨ ਦੀ ਗਲ ਕਹੀ। ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਭਰੋਸਾ ਦੇ ਕੇ ਘਰ ਭੇਜ ਦਿੱਤਾ ਪਰ ਦੂਜੇ ਦਿਨ ਹੀ ਜਾਂਚ ਦੀ ਰਿਪੋਰਟ ਨੂੰ ਉਨ੍ਹਾਂ ਨੇ ਖਾਰਜ ਕਰਵਾ ਦਿੱਤਾ। ਵਿਜੇ ਨੇ ਕਿਹਾ ਕਿ ਮੈਂ ਉਨ੍ਹਾਂ ਨੂੰ ਕਿਹਾ ਕਿ ਤੁਸੀਂ ਮੈਨੂੰ ਉਸ ਰਿਪੋਰਟ ਵਿਚ ਕਿਸੇ ਵੀ ਇਕ ਲਾਈਨ ਦੀ ਖਾਮੀ ਦਿਖਾ ਦੇਵੇ, ਜੋ ਖਾਰਜ ਕੀਤੀ ਹੈ।  


author

rajwinder kaur

Content Editor

Related News