ਬਿੱਟੂ ਦੇ ਕਾਤਲਾਂ ਤੋਂ ਪੁੱਛਗਿੱਛ ਕਰਨ ਪਹੁੰਚੇ ਕੁੰਵਰ ਵਿਜੇ ਪ੍ਰਤਾਪ, ਦਿੱਤਾ ਵੱਡਾ ਬਿਆਨ

Friday, Jun 28, 2019 - 06:42 PM (IST)

ਬਿੱਟੂ ਦੇ ਕਾਤਲਾਂ ਤੋਂ ਪੁੱਛਗਿੱਛ ਕਰਨ ਪਹੁੰਚੇ ਕੁੰਵਰ ਵਿਜੇ ਪ੍ਰਤਾਪ, ਦਿੱਤਾ ਵੱਡਾ ਬਿਆਨ

ਨਾਭਾ— ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੇ ਸਿੱਟ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਨਾਭਾ ਦੀ ਨਵੀਂ ਜ਼ਿਲਾ ਜੇਲ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਾਤਲਾਂ ਤੋਂ ਪੁੱਛਗਿੱਛ ਕਰਨ ਲਈ ਪਹੁੰਚੇ। ਇਸ ਦੌਰਾਨ ਬਿੱਟੂ ਕਤਲ ਕਾਂਡ ਦੇ ਮੁੱਖ ਦੋਸ਼ੀ ਗੁਰਸੇਵਕ ਸਿੰਘ ਨੂੰ ਵੀ ਨਾਭਾ ਜ਼ਿਲਾ ਜੇਲ 'ਚ ਲਿਆਂਦਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੰਨਿਆ ਕਿ ਮਹਿੰਦਰਪਾਲ ਬਿੱਟੂ ਦੇ ਕਤਲ ਤੋਂ ਬਾਅਦ ਬੇਅਦਬੀ ਮਾਮਲੇ ਦੀ ਜਾਂਚ ਪ੍ਰਭਾਵਤ ਹੋਈ ਹੈ ਅਤੇ ਬਿੱਟੂ ਦੇ ਕਤਲ ਤੋਂ ਬਾਅਦ ਵੱਡੀ ਕੜੀ ਟੁੱਟੀ ਹੈ। ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਉਹ ਪਾਰਟੀਬਾਜ਼ੀ ਤੋਂ ਪ੍ਰਭਾਵਤ ਹੋ ਕੇ ਨਹੀਂ ਸਗੋਂ ਇਮਾਨਦਾਰੀ ਨਾਲ ਆਪਣਾ ਕੰਮ ਕਰ ਰਹੇ ਹਨ ਅਤੇ ਜਲਦ ਹੀ ਇਸ 'ਚ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕਰਕੇ ਸੱਚ ਸਾਰਿਆਂ ਦੇ ਸਾਹਮਣੇ ਲਿਆਉਣਗੇ।

PunjabKesari

ਦੱਸਣਯੋਗ ਹੈ ਕਿ ਪਿਛਲੇ 7 ਮਹੀਨਿਆਂ ਤੋਂ ਨਾਭਾ ਦੀ ਨਵੀਂ ਜ਼ਿਲਾ ਜੇਲ 'ਚ ਬੰਦ ਬੇਅਦਬੀ ਮਾਮਲੇ 'ਚ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਦਾ ਬੀਤੇ ਸ਼ਨੀਵਾਰ ਨੂੰ ਦੋ ਕੈਦੀਆਂ ਗੁਰਸੇਵਕ ਸਿੰਘ ਅਤੇ ਮਨਿੰਦਰ ਸਿੰਘ ਵਲੋਂ ਕਤਲ ਕਰ ਦਿੱਤਾ ਗਿਆ ਸੀ। ਫਿਲਹਾਲ ਪੁਲਸ ਵਲੋਂ ਇਸ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। 


author

Gurminder Singh

Content Editor

Related News