ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣਗੇ ਕੁੰਵਰ ਵਿਜੇ ਪ੍ਰਤਾਪ !

Sunday, Jun 20, 2021 - 10:41 PM (IST)

ਚੰਡੀਗੜ੍ਹ : ਬੇਅਦਬੀ ਮਾਮਲੇ ਵਿਚ ਜਾਂਚ ਕਰਨ ਵਾਲੀ ਐੱਸ. ਆਈ. ਟੀ. ਦੇ ਮੁਖੀ ਰਹਿ ਚੁੱਕੇ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੱਲ੍ਹ ਮਤਲਬ ਸੋਮਵਾਰ ਨੂੰ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ ਦਾ ਹਿੱਸਾ ਬਣ ਸਕਦੇ ਹਨ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਕੁੰਵਰ ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਨਗੇ। ਇਸ ਲਈ ਉਹ ਕੱਲ੍ਹ 11 ਵਜੇ ਅੰਮ੍ਰਿਤਸਰ ਪਹੁੰਚ ਰਹੇ ਹਨ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਜੈਪਾਲ ਭੁੱਲਰ ਦੇ ਘਰ ਦੇ ਬਾਹਰ ਵੱਡੀ ਹਲਚਲ, ਪੁਲਸ ਤਾਇਨਾਤ

ਭਾਵੇਂ ਕੁੰਵਰ ਵਿਜੇ ਪ੍ਰਤਾਪ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੀ ਕੋਈ ਅਧਿਕਾਰਕ ਤੌਰ ’ਤੇ ਪੁਸ਼ਟੀ ਤਾਂ ਨਹੀਂ ਹੋਈ ਹੈ ਪਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਇਸ ਦੇ ਸੰਕੇਤ ਜ਼ਰੂਰ ਦਿੱਤੇ ਹਨ। ਕੇਜਰੀਵਾਲ ਨੇ ਟਵੀਟ ਕਰਕੇ ਅੰਮ੍ਰਿਤਸਰ ਆਉਣ ਦੀ ਜਾਣਕਾਰੀ ਦਿੱਤੀ ਹੈ। ਕੇਜਰੀਵਾਲ ਨੇ ਟਵੀਟ ਕਰਦੇ ਹੋਏ ਆਖਿਆ ਹੈ ਕਿ ਪੰਜਾਬ ਬਦਲਾਅ ਚਾਹੁੰਦਾ ਹੈ ਅਤੇ ਲੋਕਾਂ ਨੂੰ ਸਿਰਫ ਆਮ ਆਦਮੀ ਪਾਰਟੀ ਹੀ ਤੋਂ ਉਮੀਦਾਂ ਹਨ। ਕੱਲ੍ਹ ਅੰਮ੍ਰਿਤਸਰ ਵਿਚ ਮਿਲਦੇ ਹਾਂ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਅਹੁਦਾ ਦੇਣ ਬਾਰੇ ਪ੍ਰਤਾਪ ਬਾਜਵਾ ਨੇ ਦਿੱਤਾ ਜਵਾਬ, ਆਖੀ ਵੱਡੀ ਗੱਲ

ਅਕਾਲੀ ਦਲ ਪਹਿਲਾਂ ਹੀ ਕਰ ਚੁੱਕਾ ਹੈ ਵਿਰੋਧ
ਗੌਰਤਲਬ ਹੈ ਕਿ ਅਕਾਲੀ ਦਲ ਪਹਿਲਾਂ ਹੀ ਕੁੰਵਰ ਵਿਜੇ ਪ੍ਰਤਾਪ ਦਾ ਖੁੱਲ੍ਹੇ ਤੌਰ ’ਤੇ ਵਿਰੋਧ ਕਰ ਚੁੱਕਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੋਸ਼ ਲਗਾ ਚੁੱਕੇ ਹਨ ਕਿ ਕੁੰਵਰ ਵਿਜੇ ਪ੍ਰਤਾਪ ਦੀ ਜਾਂਚ ਸਿਆਸਤ ਤੋਂ ਪ੍ਰੇਰਤ ਹੈ ਅਤੇ ਉਹ ਅਕਾਲੀ ਦਲ ਨੂੰ ਢਾਹ ਲਗਾਉਣ ਵਾਲੀ ਜਾਂਚ ਕਰ ਰਹੇ ਹਨ, ਜਿਸ ਕਾਰਣ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਸਭ ਕੁੱਝ ਕੀਤਾ ਜਾ ਰਿਹਾ ਹੈ। ਅਕਾਲੀ ਦਲ ਇਹ ਵੀ ਆਖ ਚੁੱਕਾ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿਆਸੀ ਜ਼ਮੀਨ ਦੀ ਭਾਲ ਵਿਚ ਹੈ, ਜਿਸ ਕਾਰਣ ਉਸ ਵਲੋਂ ਆਪਣੇ ਆਕਾਵਾਂ ਨੂੰ ਖ਼ੁਸ਼ ਕਰਣ ਲਈ ਅਕਾਲੀ ਦਲ ਖ਼ਿਲਾਫ਼ ਜਾਂਚ ਕੀਤੀ ਜਾ ਰਹੀ ਹੈ। ਹੁਣ ਇਥੇ ਇਹ ਵੀ ਧਿਆਨਯੋਗ ਹੈ ਕਿ ਜੇਕਰ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਜਾਂਦੇ ਹਨ ਤਾਂ ਅਕਾਲੀ ਦਲ ਵਲੋਂ ਲਗਾਏ ਗਏ ਦੋਸ਼ ਕਿਤੇ ਨਾ ਕਿਤੇ ਸੱਚ ਸਾਬਤ ਹੁੰਦੇ ਨਜ਼ਰ ਆਉਣਗੇ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਕੈਪਟਨ ਤੇ ਬਾਜਵਾ ਵਿਚਾਲੇ ਹੋਈ ਗੁਪਤ ਮੀਟਿੰਗ !

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News