ਕੁਸ਼ਲਦੀਪ ਢਿੱਲੋਂ ਨੇ ਮੁੱਖ ਮੰਤਰੀ ਦੀ ਹਾਜ਼ਰੀ 'ਚ 'ਮਾਰਕਫੈੱਡ' ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

10/26/2021 3:37:14 PM

ਚੰਡੀਗੜ੍ਹ (ਰਘੂਨੰਦਨ) : ਕੁਸ਼ਲਦੀਪ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਮਾਰਕਫੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਵੀ ਹਾਜ਼ਰ ਸਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਵੇਂ ਬਣੇ ਚੇਅਰਮੈਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ. ਢਿੱਲੋਂ ਦੀ ਅਗਵਾਈ ਵਿੱਚ ਮਾਰਕਫੈੱਡ ਅਦਾਰਾ ਹੋਰ ਵੀ ਪੁਲਾਂਘਾ ਪੁੱਟੇਗਾ। ਉਨ੍ਹਾਂ ਕਿਹਾ ਕਿ ਸਹਿਕਾਰੀ ਅਦਾਰਾ ਸਿੱਧੇ ਤੌਰ 'ਤੇ ਲੋਕਾਂ ਖ਼ਾਸ ਕਰਕੇ ਕਿਸਾਨਾਂ ਅਤੇ ਪੇਂਡੂ ਜੀਵਨ ਦੀ ਆਰਥਿਕਤਾ ਨਾਲ ਜੁੜਿਆ ਹੋਇਆ ਹੈ, ਜਿਸ ਦੀ ਮਜ਼ਬੂਤੀ ਨਾਲ ਸੂਬਾ ਹੋਰ ਖੁਸ਼ਹਾਲ ਹੋਵੇਗਾ। 

ਇਹ ਵੀ ਪੜ੍ਹੋ : BSF ਮੁੱਦੇ 'ਤੇ CM ਚੰਨੀ ਤੇ ਨਵਜੋਤ ਸਿੱਧੂ ਨੇ ਇਕੱਠਿਆਂ ਕੀਤੀ ਪ੍ਰੈੱਸ ਕਾਨਫਰੰਸ, ਸੁਪਰੀਮ ਕੋਰਟ ਜਾਣ ਦੀ ਕਹੀ ਗੱਲ

PunjabKesari

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਕਿਹਾ ਕਿ ਸ. ਢਿੱਲੋਂ ਆਪਣੀ ਮਿਹਨਤ, ਕਾਰਜ ਕੁਸ਼ਲਤਾ ਤੇ ਦੂਰਅੰਦੇਸ਼ੀ ਸੋਚ ਨਾਲ ਮਾਰਕਫੈੱਡ ਨੂੰ ਹੋਰ ਵੀ ਅੱਗੇ ਲੈ ਕੇ ਜਾਣਗੇ। ਕੋਵਿਡ ਦੇ ਔਖੇ ਸਮੇਂ ਵਿੱਚ ਮਾਰਕਫੈੱਡ ਨੇ ਲੋਕਾਂ ਨੂੰ ਘਰਾਂ ਤੱਕ ਸੇਵਾਵਾਂ ਪਹੁੰਚਾਉਣ ਵਿੱਚ ਮੋਹਰੀ ਭੂਮਿਕਾ ਨਿਭਾਈ। ਸ. ਰੰਧਾਵਾ ਨੇ ਕਿਹਾ ਕਿ ਮਾਰਕਫੈੱਡ ਦੇ ਉਤਪਾਦ ਆਪਣੇ ਉੱਚ ਮਿਆਰਾਂ ਲਈ ਜਾਣੇ ਜਾਂਦੇ ਹਨ, ਜਿਨ੍ਹਾਂ ਦੀ ਮਾਰਕਿਟ ਬਾਹਰਲੇ ਮੁਲਕਾਂ ਤੱਕ ਵੀ ਹੈ।

ਇਹ ਵੀ ਪੜ੍ਹੋ : ਨਵਜੋਤ ਕੌਰ ਸਿੱਧੂ ਦਾ ਕੈਪਟਨ ਅਮਰਿੰਦਰ ਸਿੰਘ 'ਤੇ ਵਾਰ, 'ਕੰਮ ਕੀਤਾ ਹੁੰਦਾ ਤਾਂ ਮੁੱਖ ਮੰਤਰੀ ਬਦਲਣ ਦੀ ਲੋੜ ਨਾ ਪੈਂਦੀ'

ਉਨ੍ਹਾਂ ਨਵੇਂ ਬਣੇ ਚੇਅਰਮੈਨ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਕੁਸ਼ਲਦੀਪ ਸਿੰਘ ਢਿੱਲੋਂ ਨੇ ਪਾਰਟੀ, ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਸੌਂਪੀ ਜ਼ਿੰਮੇਵਾਰੀ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਏਸ਼ੀਆ ਦੇ ਸਭ ਤੋਂ ਵੱਡੇ ਸਹਿਕਾਰੀ ਅਦਾਰੇ ਦੀ ਸੇਵਾ ਨਿਭਾਉਣਾ ਦਾ ਮੌਕਾ ਮਿਲਿਆ ਹੈ। ਸ. ਢਿੱਲੋਂ ਨੇ ਕਿਹਾ ਕਿ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਪ੍ਰਮੁੱਖ ਤਰਜ਼ੀਹ ਰਹੇਗੀ।

ਇਹ ਵੀ ਪੜ੍ਹੋ : ਖੇਤੀਬਾੜੀ ਵਿਭਾਗ ਵੱਲੋਂ ਛਾਪੇਮਾਰੀ ਦੌਰਾਨ 76 ਲੱਖ ਦੀਆਂ ਗੈਰ ਕਾਨੂੰਨੀ ਕੀਟਨਾਸ਼ਕ ਦਵਾਈਆਂ ਬਰਾਮਦ

ਇਸ ਤੋਂ ਪਹਿਲਾਂ ਮਾਰਕਫੈੱਡ ਦੇ ਐੱਮ. ਡੀ. ਅਤੇ ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ ਨੇ ਨਵੇਂ ਬਣੇ ਚੇਅਰਮੈਨ ਦਾ ਦਫ਼ਤਰ ਵਿਖੇ ਪਹੁੰਚਣ 'ਤੇ ਸਵਾਗਤ ਕੀਤਾ। ਸ. ਢਿੱਲੋਂ ਨੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਤੇ ਹੋਰਨਾਂ ਮੰਤਰੀਆਂ ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲਣ ਦੇ ਕਾਗਜ਼ਾਂ 'ਤੇ ਦਸਤਖ਼ਤ ਕੀਤੇ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਕੁਸ਼ਲਦੀਪ ਸਿੰਘ ਢਿੱਲੋਂ ਦੇ ਭਰਾ ਜੇਸਨਪ੍ਰੀਤ ਸਿੰਘ ਢਿੱਲੋਂ, ਪੰਜਾਬ ਸਟੇਟ ਕਮਿਸ਼ਨ ਫਾਰ ਐੱਨ. ਆਰ.ਆਈਜ਼ ਦੇ ਮੈਂਬਰ ਦਲਜੀਤ ਸਿੰਘ ਸਹੋਤਾ, ਨਵਦੀਪ ਸਿੰਘ ਬੱਬੂ ਬਰਾੜ, ਦੀਪਿੰਦਰ ਸਿੰਘ ਢਿੱਲੋਂ, ਹਰਦਿਆਲ ਸਿੰਘ ਹੈਰੀ ਮਾਨ, ਵਿੱਤ ਕਮਿਸ਼ਨਰ ਸਹਿਕਾਰਤਾ ਕੇ. ਸਿਵਾ ਪ੍ਰਸਾਦ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ. ਡੀ. ਰਾਜੇਸ਼ ਧੀਮਾਨ, ਮਾਰਕਫੈੱਡ ਦੇ ਏ. ਐਮ. ਡੀ. ਅਮਿਤ ਤਲਵਾੜ ਵੀ ਹਾਜ਼ਰ ਸਨ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News