ਦੁਖ਼ਦ ਖ਼ਬਰ: 3 ਸਾਲਾ ਪਹਿਲਾਂ ਰੋਜ਼ੀ-ਰੋਟੀ ਲਈ ਕੁਵੈਤ ਗਏ ਚੋਹਲਾ ਸਾਹਿਬ ਦੇ 26 ਸਾਲਾ ਨੌਜਵਾਨ ਦੀ ਹੋਈ ਮੌਤ

Thursday, May 12, 2022 - 08:31 PM (IST)

ਦੁਖ਼ਦ ਖ਼ਬਰ: 3 ਸਾਲਾ ਪਹਿਲਾਂ ਰੋਜ਼ੀ-ਰੋਟੀ ਲਈ ਕੁਵੈਤ ਗਏ ਚੋਹਲਾ ਸਾਹਿਬ ਦੇ 26 ਸਾਲਾ ਨੌਜਵਾਨ ਦੀ ਹੋਈ ਮੌਤ

ਖੇਮਕਰਨ (ਸੋਨੀਆ) - ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਤ ਇਤਿਹਾਸਕ ਕਸਬਾ ਚੋਹਲਾ ਸਾਹਿਬ ਦੇ ਕਰੀਬ 26 ਸਾਲਾ ਨੌਜਵਾਨ ਦੀ ਕੁਵੈਤ ਵਿਖੇ ਸੜਕ ਹਾਦਸੇ ’ਚ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਕਰਨਲ ਸਿੰਘ ਪੁੱਤਰ ਕੁਲਵੰਤ ਸਿੰਘ ਵਜੋਂ ਹੋਈ ਹੈ, ਜੋ ਰੋਜ਼ੀ ਰੋਟੀ ਦੀ ਖ਼ਾਤਰ ਤਿੰਨ ਸਾਲ ਪਹਿਲਾਂ ਕੁਵੈਤ ਗਿਆ ਸੀ। 

ਪੜ੍ਹੋ ਇਹ ਵੀ ਖ਼ਬਰ: ਨਸ਼ੇ ਦੀ ਓਵਰਡੋਜ਼ ਕਾਰਨ ਉੱਜੜੀ ਇਕ ਹੋਰ ਮਾਂ ਦੀ ਗੋਦ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ

ਮ੍ਰਿਤਕ ਦੇ ਪਿਤਾ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਬੇਟਾ ਕਰੀਬ ਤਿੰਨ ਸਾਲ ਪਹਿਲਾਂ ਡਰਾਈਵਰ ਲਾਇਸੈਂਸ ਬਣਾ ਕੇ ਕਵੈਤ ਗਿਆ ਸੀ। ਬੀਤੀ ਰਾਤ ਉਨ੍ਹਾਂ ਨੂੰ ਕਰਨਲ ਦੇ ਦੋਸਤ ਦਾ ਫੋਨ ਆਇਆ, ਜਿਸ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦੀ ਸੜਕ ਹਾਦਸੇ ’ਚ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕਵੈਤ ਵਿਚ ਡਰਾਈਵਰੀ ਕਰਦਾ ਸੀ। 

ਪੜ੍ਹੋ ਇਹ ਵੀ ਖ਼ਬਰ:  ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ

ਦੋਸਤਾਂ ਮੁਤਾਬਕ ਬੀਤੇ ਦਿਨ ਉਹ ਗੱਡੀ ’ਤੇ ਸਵਾਰ ਹੋ ਕੇ ਰੋਡ ’ਤੇ ਜਾ ਰਿਹਾ ਸੀ ਕਿ ਅਚਾਨਕ ਗੱਡੀ ਦਾ ਟਾਇਰ ਫਟ ਜਾਣ ਕਾਰਨ ਉਸ ਦੀ ਗੱਡੀ ਪਲਟ ਗਈ, ਜਿਸ ਕਾਰਨ ਉਸ ਦੀ ਮੌਕੇ ’ਤੇ ਮੌਤ ਹੋ ਗਈ। ਘਟਨਾ ਦਾ ਪੱਤਾ ਲੱਗਣ ’ਤੇ ਪਿੰਡ ਅਤੇ ਇਲਾਕੇ ਵਿੱਚ ਸੋਗ ਦਾ ਮਾਹੌਲ ਪੈਦਾ ਹੋ ਗਿਆ ਹੈ। ਪਰਿਵਾਰ ਦੇ ਮੈਂਬਰਾ ਨੇ ਪੰਜਾਬ ਸਰਕਾਰ ਕੋਲੋ ਮੰਗ ਕੀਤੀ ਕਿ ਸਾਡੇ ਪੁੱਤਰ ਦੀ ਮ੍ਰਿਤਕ ਦੇਹ ਜਲਦੀ ਤੋਂ ਜਲਦੀ ਕਵੈਤ ਤੋਂ ਪੰਜਾਬ ਮੰਗਵਾਈ ਜਾਵੇ।

ਪੜ੍ਹੋ ਇਹ ਵੀ ਖ਼ਬਰ:   ਬਜ਼ੁਰਗ ਜੋੜੇ ਦੇ ਕਤਲ ਦਾ ਮਾਮਲਾ: ਲਾਸ਼ਾਂ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਰਿਪੋਰਟ ’ਚ ਹੋਇਆ ਇਹ ਖ਼ੁਲਾਸਾ

 


author

rajwinder kaur

Content Editor

Related News