'ਆਪ' ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਾ ਹੋਇਆ ਦੇਹਾਂਤ

Tuesday, Sep 27, 2022 - 12:10 PM (IST)

'ਆਪ' ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਾ ਹੋਇਆ ਦੇਹਾਂਤ

ਭਦੌੜ : ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਉਹ ਲੁਧਿਆਣਾ ਦੇ DMC ਹਸਪਤਾਲ ਵਿਖੇ ਦਾਖ਼ਲ ਸਨ, ਜਿੱਥੇ ਉਨ੍ਹਾਂ ਦੀ ਹਾਲਤ ਨਾਜੁਕ ਦੱਸੀ ਜਾ ਰਹੀ ਸੀ।

ਇਹ ਵੀ ਪੜ੍ਹੋ- ਵੱਡੀ ਖ਼ਬਰ : 3 ਅਕਤੂਬਰ ਤੱਕ ਚੱਲੇਗਾ ਪੰਜਾਬ ਵਿਧਾਨ ਸਭਾ ਦਾ ਇਜਲਾਸ, ਅੱਜ ਦੀ ਕਾਰਵਾਈ ਸ਼ੁਰੂ

ਦੱਸ ਦੇਈਏ ਕਿ ਬੀਤੇ ਦਿਨੀਂ ਇਹ ਗੱਲ ਨਿਕਲ ਦੇ ਸਾਹਮਣੇ ਆਈ ਸੀ ਕਿ 'ਆਪ' ਵਿਧਾਇਕ ਦੇ ਪਿਤਾ ਨੇ ਘਰੇਲੂ ਝਗੜੇ ਕਾਰਨ ਜ਼ਹਿਰੀਲੀ ਦਵਾਈ ਖਾ ਲਈ ਹੈ ਪਰ ਉਸ ਤੋਂ ਬਾਅਦ ਲਾਭ ਸਿੰਘ ਉਗੋਕੇ ਨੇ ਇਸ ਨੂੰ ਅਫ਼ਵਾਹ ਦੱਸਦਿਆਂ ਕਿਹਾ ਸੀ ਕਿ ਉਨ੍ਹਾਂ ਦੇ ਪਿਤਾ ਨੂੰ ਹਾਰਟ ਸੰਬੰਧੀ ਸਮੱਸਿਆ ਆਈ ਹੈ। ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਡੀ. ਐੱਮ. ਸੀ. ਹੀਰੋ ਹਾਰਟ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ । ਉਨ੍ਹਾਂ ਦੀ ਹਾਲਤ ਫ਼ਿਲਹਾਲ ਸਥਿਰ ਹੈ, ਵਾਹਿਗੁਰੂ ਜੀ ਕਿਰਪਾ ਕਰਨ। ਉਨ੍ਹਾਂ ਪਿਤਾ ਦੀ ਸਿਹਤਯਾਬੀ ਲਈ ਦੁਆਵਾਂ ਕਰਨ ਲਈ ਵੀ ਕਿਹਾ ਸੀ ਪਰ ਅੱਜ ਇਹ ਦੁਖਦਾਈ ਖ਼ਬਰ ਮਿਲੀ ਹੈ ਕਿ ਉਨ੍ਹਾਂ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News