ਦੁਖ਼ਦ ਖ਼ਬਰ: ਕਿਸਾਨ ਸੰਘਰਸ਼ ’ਚ ਸ਼ਾਮਲ ਹੋਣ ਜਾ ਰਹੇ ਮਜ਼ਦੂਰ ਦੀ ਟਰਾਲੀ ਤੋਂ ਡਿੱਗ ਕੇ ਮੌਤ
Thursday, Dec 24, 2020 - 06:02 PM (IST)
ਬੁਢਲਾਡਾ (ਬਾਂਸਲ): ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਇੱਕ ਹੋਰ ਖੇਤ ਮਜ਼ਦੂਰ ਦੀ ਮੌਤ ਹੋ ਜਾਣ ਦਾ ਦੁਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਆਗੂ ਜਗਸੀਰ ਸਿੰਘ ਸੀਰਾ ਦੋਦੜਾ ਨੇ ਦੱਸਿਆ ਕਿ ਕਿਸਾਨਾਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਅਰੰਭੇ ਸੰਘਰਸ਼ ਦੌਰਾਨ ਜਥੇਬੰਦੀਆਂ ਵਲੋਂ ਭਾਜਪਾ ਆਗੂਆਂ ਦੇ ਘਰਾਂ ਦਾ ਨਿਰਵਿਘਨ ਘਿਰਾਉ ਕਰਨ ਸਮੇਂ ਲੰਘੀ 16 ਦਸੰਬਰ ਨੂੰ ਧਰਨੇ ਵਿਚ ਸ਼ਮੂਲੀਅਤ ਕਰਨ ਲਈ ਪਿੰਡ ਦੋਦੜਾ ਦਾ ਖੇਤ ਮਜ਼ਦੂਰ ਦਰਸ਼ਨ ਸਿੰਘ ਟਰਾਲੀ ਦੇ ਡਾਲੇ ਤੋਂ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ ਸੀ ਜਿਸ ਨੂੰ ਜਥੇਬੰਦੀ ਦੇ ਆਗੂਆਂ ਵਲੋਂ ਸਿਵਲ ਹਸਪਤਾਲ ਮਾਨਸਾ ਵਿਖੇ ਦਾਖ਼ਲ ਕਰਵਾਇਆ ਗਿਆ ਸੀ ਪਰ ਡਾਕਟਰਾਂ ਵਲੋਂ ਹਾਲਤ ਨਾਜੁਕ ਦੇਖਦਿਆਂ ਉਕਤ ਖੇਤ ਮਜ਼ਦੂਰ ਨੂੰ ਫਰੀਦਕੋਟ ਵਿਖੇ ਭੇਜ ਦਿੱਤਾ ਗਿਆ ਸੀ, ਜਿਸ ਦੀ ਅੱਜ ਪਿੰਡ ਦੋਦੜਾ ਵਿਖੇ ਮੌਤ ਹੋ ਗਈ।
ਇਹ ਵੀ ਪੜ੍ਹੋ: ਕਿਸਾਨ ਸੰਘਰਸ਼ ਦਾ ਸਮਰਥਨ ਕਰਨ ਦਾ ਇੱਕ ਢੰਗ ਇਹ ਵੀ, ਪੇਂਟਿੰਗਾਂ ਰਾਹੀਂ ਬਿਆਨੀ ਲੋਕ ਆਵਾਜ਼
ਕਿਸਾਨ ਆਗੂ ਜਗਸੀਰ ਸਿੰਘ ਨੇ ਦੱਸਿਆ ਕਿ ਜਥੇਬੰਦੀ ਦੇ ਆਗੂਆਂ ਅਨੁਸਾਰ ਮਿ੍ਰਤਕ ਦੀ ਲਾਸ਼ ਸਿਵਿਲ ਹਸਪਤਾਲ ਬੁਢਲਾਡਾ ਦੇ ਮੁਰਦਾ ਘਰ ਵਿਚ ਰੱਖ ਦਿੱਤੀ ਹੈ ਅਤੇ ਪੰਜਾਬ ਸਰਕਾਰ ਤੋਂ ਪੀੜਤ ਪਰਿਵਾਰ ਲਈ 10 ਲੱਖ ਰੁਪਏ, ਕਰਜਾ ਮੁਆਫੀ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ: ਦਵਿੰਦਰ ਗਰਗ ਖ਼ੁਦਕੁਸ਼ੀ ਦੇ ਮਾਮਲੇ ਦੀ ਹੁਣ ਲੁਧਿਆਣਾ ਰੇਂਜ ਦੇ ਆਈ.ਜੀ.ਨੌਨੀਹਾਲ ਕਰਨਗੇ ਜਾਂਚ