ਪਿੰਡ ਨਰਾਇਣਗੜ੍ਹ ਸੋਹੀਆਂ ਦੇ ਵਿਅਕਤੀ ਦੀ ਕਰੰਟ ਲੱਗਣ ਨਾਲ ਹੋਈ ਮੌਤ

Friday, Aug 06, 2021 - 01:11 PM (IST)

ਮਹਿਲਕਲਾਂ (ਵਿਵੇਕ): ਜ਼ਿਲ੍ਹਾ ਬਰਨਾਲਾ ਅਧੀਨ ਪੈਂਦੇ ਪਿੰਡ ਨਰਾਇਣਗੜ੍ਹ ਸੋਹੀਆਂ ਵਿਖੇ ਇਕ ਮਜ਼ਦੂਰ ਪਰਿਵਾਰ ਨਾਲ ਸਬੰਧਤ ਵਿਅਕਤੀ ਦੀ  ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਮਿਲਿਆ ਹੈ। ਇਸ ਮੌਕੇ ਥਾਣਾ ਟੱਲੇਵਾਲ ਦੇ ਏ.ਐੱਸ.ਆਈ. ਸੁਖਵਿੰਦਰ ਸਿੰਘ ਖੇੜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਜ਼ਦੂਰ ਪਰਿਵਾਰ ਨਾਲ ਸਬੰਧਤ ਵਿਅਕਤੀ ਖੇਮ ਸਿੰਘ 33 ਸਾਲ ਪੁੱਤਰ ਅਵਤਾਰ ਸਿੰਘ ਵਾਸੀ ਨਰਾਇਣਗੜ੍ਹ ਸੋਹੀਆਂ ਜੋ ਕਿ ਆਪਣੇ ਘਰ ਪਸ਼ੂਆਂ ਨੂੰ ਹਰਾ ਚਾਰਾ ਕੁਤਰਨ ਲਈ ਲੱਗੀ ਮਸ਼ੀਨ ਉੱਪਰ ਚਾਰਾ ਕੁਤਰ ਰਿਹਾ ਸੀ ਅਚਾਨਕ ਬਿਜਲੀ ਦੀ ਤਾਰ ਦੇ ਜੋੜ ਨਾਲ ਮੋਟਰ ਅਤੇ ਮਸ਼ੀਨ ਵਿਚ ਕਰੰਟ ਆਉਣ ਕਾਰਨ ਬਿਜਲੀ ਦੇ ਜ਼ੋਰਦਾਰ ਝਟਕਾ ਲੱਗਣ ਕਰਕੇ ਉਹ ਬੇਹੋਸ਼ ਹੋ ਗਿਆ।

ਇਹ ਵੀ ਪੜ੍ਹੋ : ਮੋਟਰਸਾਈਕਲ ਦੀ ਪਾਰਟੀ ਦੇਣੀ ਪਈ ਮਹਿੰਗੀ, ਤਕਰਾਰ ਤੋਂ ਬਾਅਦ ਫੌਜੀ ਦੋਸਤ ਦਾ ਕਤਲ

ਪਤਾ ਲੱਗਦਿਆਂ ਹੀ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਇਲਾਜ ਲਈ ਬਰਨਾਲਾ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮ੍ਰਿਤਕ ਵਿਅਕਤੀ ਮਜ਼ਦੂਰੀ ਕਰਦਾ ਰਿਹਾ ਸੀ ਮ੍ਰਿਤਕ ਨੌਜਵਾਨ ਪਿੱਛੇ ਆਪਣੇ ਮਾਤਾ ਪਿਤਾ ਪਤਨੀ ਨੂੰ ਰੋਂਦਿਆਂ ਕੁਰਲਾਉਂਦਿਆਂ ਛੱਡ ਗਿਆ। ਉਨ੍ਹਾਂ ਕਿਹਾ ਕਿ ਮ੍ਰਿਤਕ ਵਿਅਕਤੀ ਖੇਮ ਸਿੰਘ ਦੇ ਪਿਤਾ ਅਵਤਾਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਟੱਲੇਵਾਲ ਪੁਲਸ ਵੱਲੋਂ 174 ਦੀ ਕਾਰਵਾਈ ਅਮਲ ’ਚ ਲਿਆ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਇਸ ਮੌਕੇ ਸਰਪੰਚ ਤੇਜਿੰਦਰ ਸਿੰਘ ਨਰਾਇਣਗੜ੍ਹ ਸੋਹੀਆਂ ਪੰਚ ਜਗਜੀਤ ਸਿੰਘ ਪੰਚ ਗਾਜਾ ਸਿੰਘ ਪੰਚ ਸੁਖਵਿੰਦਰ ਸਿੰਘ ਲਖਵਿੰਦਰ ਸਿੰਘ ਤਾਰਾ ਸਿੰਘ ਪੰਚ ਗੁਰਮੇਲ ਸਿੰਘ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਪਰਿਵਾਰ ਦੇ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ।

ਇਹ ਵੀ ਪੜ੍ਹੋ :  ਸਿਆਸੀ ਦਲਾਂ ਨਾਲ ਸਮਝੌਤੇ ਦੀਆਂ ਖ਼ਬਰਾਂ ਦਰਮਿਆਨ ਪਰਮਿੰਦਰ ਢੀਂਡਸਾ ਦਾ ਵੱਡਾ ਬਿਆਨ


Shyna

Content Editor

Related News