ਲੇਬਰ ਦੀ ਘਾਟ ਹੋਣ ''ਤੇ ਜੱਟ ਨੇ ਲੱਭਿਆ ਝੋਨੇ ਦੀ ਲਵਾਈ ਦਾ ਸੌਖਾ ਤਰੀਕਾ (ਵੀਡੀਓ)

05/16/2020 6:09:07 PM

ਨਾਭਾ (ਰਾਹੁਲ ਖੁਰਾਣਾ): ਕੋਰੋਨਾ ਵਾਇਰਸ ਦੇ ਕਾਰਨ ਪੂਰੇ ਦੇਸ਼ ਭਰ ਦੇ 'ਚ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ। ਜਿਸ ਤੋਂ ਬਾਅਦ ਪੰਜਾਬ 'ਚ ਲਗਾਤਾਰ ਕਰਫਿਊ ਜਾਰੀ ਹੈ। ਜਿਸ ਦੇ ਕਾਰਨ ਪ੍ਰਵਾਸੀ ਮਜ਼ਦੂਰ ਪੰਜਾਬ 'ਚੋਂ ਲਗਾਤਾਰ ਜਾ ਰਹੇ ਹਨ। ਇਸ ਕਾਰਨ ਕਰਕੇ ਪੰਜਾਬ 'ਚ ਝੋਨੇ ਦੀ ਲਵਾਈ ਦਾ ਸੀਜ਼ਨ ਵੀ ਪ੍ਰਭਾਵਿਤ ਹੋ ਰਿਹਾ ਹੈ। ਪਰ ਹੁਣ ਕਿਸਾਨਾਂ ਨੇ ਲੇਬਰ ਦੀ ਉਡੀਕ ਨਾ ਕਰਦੇ ਹੋਏ ਝੋਨੇ ਦੀ ਸਿੱਧੀ ਬਿਜਾਈ ਕਰਨੀ ਸ਼ੁਰੂ ਕਰ ਦਿੱਤੀ ਹੈ।ਜਿਸ ਦੀ ਤਾਜ਼ਾ ਮਿਸਾਲ ਨਾਭਾ ਦੀ ਸਬ-ਤਹਿਸੀਲ ਭਾਦਸੋਂ ਦੇ ਪਿੰਡ ਸਕਰਾਲੀ ਅਤੇ ਜੱਸੋਮਾਜਰਾ ਵਿਖੇ ਦੇਖਣ ਨੂੰ ਮਿਲੀ ਹੈ, ਜਿੱਥੇ ਕਿਸਾਨ ਅਬਜਿੰਦਰ ਸਿੰਘ ਗਰੇਵਾਲ ਨਾਨੋਕੀ ਅਤੇ ਅਮਰਜੀਤ ਸਿੰਘ ਸਕਰਾਲੀ ਨੇ ਆਪਣੇ ਖੇਤਾਂ 'ਚ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕਰ ਦਿੱਤੀ ਹੈ। ਕਿਸਾਨਾਂ ਦਾ ਕਹਿਣਾ ਹੈ ਝੋਨੇ ਦੀ ਸਿੱਧੀ ਬਿਜਾਈ ਬਹੁਤ ਹੀ ਲਾਹੇਵੰਦ ਹੈ। ਇਸ ਨਾਲ ਜਿੱਥੇ ਝੋਨੇ ਦੀ ਫ਼ਸਲ ਤੇ ਆਉਣ ਵਾਲਾ ਖਰਚਾ ਘਟੇਗਾ ਉੱਥੇ ਹੀ ਪਾਣੀ ਦੀ ਬੱਚਤ ਵੀ ਹੋਵੇਗੀ।  

PunjabKesari

ਕਿਸਾਨਾਂ ਦਾ ਕਹਿਣਾ ਹੈ ਕਿ ਯੂ.ਪੀ., ਬਿਹਾਰ ਤੋਂ ਆਈ ਲੇਬਰ ਪ੍ਰਤੀ ਏਕੜ ਝੋਨੇ ਦੀ ਲਵਾਈ ਦਾ ਜਿੱਥੇ 2500 ਤੋਂ 3000 ਰੁਪਏ ਲੈਂਦੀ ਹੈ, ਉੱਥੇ ਹੀ ਲੋਕਲ ਲੇਬਰ 5000 ਤੋਂ ਵੀ ਜ਼ਿਆਦਾ ਰੇਟ ਮੰਗ ਰਹੀ ਹੈ। ਇਸ ਦੌਰਾਨ ਝੋਨੇ ਦੀ ਲਵਾਈ ਤੇ ਖ਼ਰਚਾ ਦੁੱਗਣਾ ਆ ਜਾਵੇਗਾ। ਜੋ ਕਿਸਾਨ ਦੀ ਪਹੁੰਚ ਤੋਂ ਬਹੁਤ ਦੂਰ ਹੈ ਅਤੇ ਝੋਨੇ ਦੀ ਫ਼ਸਲ ਦੀ ਲਵਾਈ ਮਿੱਥੇ ਸਮੇਂ ਤੋਂ ਲੇਟ ਹੋ ਜਾਵੇਗੀ। ਉਨ੍ਹਾਂ ਹੋਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਰਵਾਇਤੀ ਢੰਗ ਨਾਲ ਲਵਾਈ ਕਰਨ ਦੀ ਬਜਾਏ ਡਰਿੱਲ ਨਾਲ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ।

PunjabKesari

ਇਸ ਮੌਕੇ ਕਿਸਾਨ ਅਬਜਿੰਦਰ ਸਿੰਘ ਗਰੇਵਾਲ ਨਾਨੋਕੀ ਅਤੇ ਅਮਰਜੀਤ ਸਿੰਘ ਸਕਰਾਲੀ ਤੇ ਗੁਰਮੁਖ ਸਿੰਘ ਨੇ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਦੀ ਘਾਟ ਨੂੰ ਵੇਖਦਿਆਂ ਇਸ ਵਾਰ ਕਿਸਾਨਾਂ ਦਾ ਸਿੱਧੀ ਬਿਜਾਈ ਵੱਲ ਰੁਝਾਨ ਵੱਧ ਰਿਹਾ ਹੈ। ਜਿਸ ਨਾਲ 30 ਤੋਂ 50 ਫੀਸਦੀ ਤੱਕ ਪਾਣੀ ਦੀ ਵੀ ਬੱਚਤ ਹੁੰਦੀ ਹੈ, ਉੱਥੇ ਹੀ ਖਰਚਾ ਵੀ ਘੱਟ ਆਉਂਦਾ ਹੈ ਜੋ ਕਿ ਕਿਸਾਨਾਂ ਲਈ ਬਹੁਤ ਲਾਹੇਵੰਦ ਹੈ।


Shyna

Content Editor

Related News