ਆਮ ਆਦਮੀ ਕਲੀਨਿਕਾਂ 'ਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਲਈ ਪ੍ਰੇਸ਼ਾਨੀ, ਲੈਬਾਰਟਰੀ ਟੈਸਟ ਹੋਏ ਬੰਦ
Friday, Mar 03, 2023 - 03:28 PM (IST)
ਅੰਮ੍ਰਿਤਸਰ (ਦਲਜੀਤ) : ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਪ੍ਰਾਈਵੇਟ ਕੰਪਨੀਆਂ ਵੱਲੋਂ ਟੈਸਟ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਸਿਹਤ ਵਿਭਾਗ ਹੁਣ ਮਰੀਜ਼ਾਂ ਦੇ ਸੈਂਪਲ ਲੈ ਕੇ ਟਰੱਸਟ ਦੇ ਸਰਕਾਰੀ ਹਸਪਤਾਲਾਂ ਵਿਚ ਟੈਸਟ ਕਰਵਾਏਗਾ। ਪ੍ਰਾਈਵੇਟ ਕੰਪਨੀ ਵੱਲੋਂ ਟੈਸਟ ਕਰਵਾਉਣ ਤੋਂ ਸਾਫ਼ ਇਨਕਾਰ ਕੀਤੇ ਜਾਣ ਕਾਰਨ ਮਰੀਜ਼ਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ : 28 ਲੱਖ ਖ਼ਰਚ ਵਿਦੇਸ਼ ਭੇਜੀ ਪਤਨੀ, ਜਦੋਂ ਪਤੀ ਪੁੱਜਾ ਕੈਨੇਡਾ ਤਾਂ ਸੱਚ ਜਾਣ ਰਹਿ ਗਿਆ ਹੱਕਾ-ਬੱਕਾ
ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਇਸ ਸਮੱਸਿਆ ਦੇ ਹੱਲ ਲਈ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਇਕ ਤੂਫ਼ਾਨੀ ਮੀਟਿੰਗ ਬੁਲਾਈ ਅਤੇ ਉਨ੍ਹਾਂ ਨੂੰ ਸਪੱਸ਼ਟ ਤੌਰ ’ਤੇ ਕਿਹਾ ਗਿਆ ਕਿ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਕਿ ਕਿਸੇ ਮਰੀਜ਼ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।
ਇਹ ਵੀ ਪੜ੍ਹੋ : ਕਾਂਗਰਸ ਦੇ ਦੋ ਘਾਗ ਸਿਆਸਤਦਾਨਾਂ 'ਚ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਸੰਭਾਲਣਗੇ ਪਾਰਟੀ ਦਾ ਗੜ੍ਹ
ਜਾਣਕਾਰੀ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਵਿਚ 38 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਰੋਜ਼ਾਨਾ 2 ਹਜ਼ਾਰ ਤੋਂ ਵੱਧ ਮਰੀਜ਼ ਇਨ੍ਹਾਂ ਕਲੀਨਿਕਾਂ ’ਤੇ ਆਪਣਾ ਚੈਕਅੱਪ ਅਤੇ ਟੈਸਟ ਕਰਵਾਉਣ ਲਈ ਆਉਂਦੇ ਹਨ। ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਵਿਚ ਆਉਣ ਵਾਲੇ ਮਰੀਜ਼ਾਂ ਦੀ ਜਾਂਚ ਲਈ ਕ੍ਰਿਸ਼ਨਾ ਡਾਇਗਨੌਸਟਿਕ ਲੈਬ ਨਾਲ ਸੰਪਰਕ ਕੀਤਾ ਸੀ। ਇਨ੍ਹਾਂ ਕਲੀਨਿਕਾਂ ਦਾ ਉਦਘਾਟਨ 27 ਜਨਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਸੀ। ਇਨ੍ਹਾਂ ਕਲੀਨਿਕਾਂ ਦਾ ਉਦਘਾਟਨ ਕਾਹਲੀ ਵਿਚ ਕੀਤਾ ਗਿਆ ਪਰ ਨਾ ਤਾਂ ਸਟਾਫ਼ ਦਿੱਤਾ ਗਿਆ ਅਤੇ ਨਾ ਹੀ ਗੋਲੀਆਂ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਲੈਬਾਰਟਰੀ ਟੈਸਟ ਲਈ ਕ੍ਰਿਸ਼ਨਾ ਡਾਇਗਨੌਸਟਿਕ ਲੈਬ ਨਾਲ ਸੰਪਰਕ ਕੀਤਾ ਗਿਆ। ਇਹ ਲੈਬ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਪੀ. ਪੀ. ਪੀ. ਮੋਡ ’ਤੇ ਮਰੀਜ਼ਾਂ ਦੀ ਜਾਂਚ ਕਰਦਾ ਹੈ। ਇਸ ਲੈਬ ਨੂੰ ਆਮ ਆਦਮੀ ਕਲੀਨਿਕਾਂ ਵਿਚ ਟੈਸਟ ਕਰਨ ਦਾ ਕੰਮ ਸੌਂਪਿਆ ਗਿਆ ਸੀ। 1 ਮਾਰਚ ਤੋਂ ਲੈਬ ਪ੍ਰਬੰਧਨ ਨੇ ਇਨ੍ਹਾਂ ਕਲੀਨਿਕਾਂ ਵਿਚ ਟੈਸਟ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਮਾਹਿਲਪੁਰ ਵਿਖੇ 65 ਸਾਲਾ ਬਜ਼ੁਰਗ ਦੀ ਘਿਨੌਣੀ ਕਰਤੂਤ, 19 ਸਾਲਾ ਕੁੜੀ ਨੂੰ ਜਬਰ-ਜ਼ਿਨਾਹ ਕਰ ਕੀਤਾ ਗਰਭਵਤੀ
ਇਸ ਸਬੰਧੀ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਵੀਰਵਾਰ ਨੂੰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸਮਝੌਤੇ ਦਾ ਮੁੱਦਾ ਹੈ। ਇਸ ਦਾ ਹੱਲ ਚੰਡੀਗੜ੍ਹ ਵਿਚ ਲੱਭਿਆ ਜਾ ਰਿਹਾ ਹੈ। ਡਾ. ਚਰਨਜੀਤ ਨੇ ਦੱਸਿਆ ਕਿ ਜਦੋਂ ਤੱਕ ਕੰਪਨੀ ਵੱਲੋਂ ਟੈਸਟਿੰਗ ਸ਼ੁਰੂ ਨਹੀਂ ਕੀਤੀ ਜਾਂਦੀ, ਉਦੋਂ ਤੱਕ ਕਲੀਨਿਕਾਂ ਦੇ ਮਰੀਜ਼ਾਂ ਨੂੰ ਨੇੜੇ ਸਥਿਤ ਜ਼ਿਲ੍ਹਾ ਹਸਪਤਾਲ ਅਤੇ ਸੈਟੇਲਾਈਟ ਹਸਪਤਾਲਾਂ ਵਿਚ ਭੇਜ ਕੇ ਉਨ੍ਹਾਂ ਦੇ ਟੈਸਟ ਨੇੜਲੇ ਸਿਹਤ ਕੇਂਦਰਾਂ ਵਿਚ ਭੇਜੇ ਜਾਣਗੇ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਦੇ ਸੈਂਪਲ ਕਲੀਨਿਕ ਵਿਚ ਹੀ ਲਏ ਜਾਣਗੇ ਅਤੇ ਸ਼ਹਿਰੀ ਖੇਤਰ ਵਿਚ ਸਥਿਤ ਕਲੀਨਿਕ ਦੇ ਸਿਵਲ ਹਸਪਤਾਲ ਅਤੇ ਪੇਂਡੂ ਖੇਤਰ ਵਿਚ ਸਥਿਤ ਕਲੀਨਿਕ ਦੇ ਨੇੜਲੇ ਹਸਪਤਾਲਾਂ ਵਿੱਚ ਮੁਫ਼ਤ ਕੀਤੇ ਜਾਣਗੇ।
ਇਹ ਵੀ ਪੜ੍ਹੋ : ਅੰਦਰਖਾਤੇ ਘੁਸਰ-ਮੁਸਰ: ਸਿੱਧੂ ਦੀ ਰਿਹਾਈ ਉਪਰੰਤ ‘ਕਾਂਗਰਸ’ ਖੇਡੇਗੀ ‘ਦਿੱਲੀ’ ਪੱਤਾ?
ਨੋਟ: ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ