ਲੁਧਿਆਣਾ 'ਚ ਵਾਪਰਿਆ ਹਾਦਸਾ, 6ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਮਜ਼ਦੂਰ ਦੀ ਮੌਤ

Friday, Dec 08, 2023 - 12:21 PM (IST)

ਲੁਧਿਆਣਾ 'ਚ ਵਾਪਰਿਆ ਹਾਦਸਾ, 6ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਮਜ਼ਦੂਰ ਦੀ ਮੌਤ

ਲੁਧਿਆਣਾ (ਵੈੱਬ ਡੈਸਕ, ਰਿਸ਼ੀ) : ਲੁਧਿਆਣਾ ਦੇ ਸ਼ਾਹਪੁਰ ਰੋਡ 'ਤੇ ਨਿਰਮਾਣ ਅਧੀਨ ਇਮਾਰਤ ਦੀ 6ਵੀਂ ਮੰਜ਼ਿਲ ਤੋਂ ਡਿੱਗ ਕੇ ਇਕ ਮਜ਼ਦੂਰ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਲਾਕਾ ਵਾਸੀਆਂ ਨੇ ਦੱਸਿਆ ਕਿ ਇੱਥੇ ਇਕ ਇਮਾਰਤ ਬਣ ਰਹੀ ਹੈ, ਜਿਸ ਦੀ 6ਵੀਂ ਮੰਜ਼ਿਲ 'ਤੇ ਮਜ਼ਦੂਰ ਨੀਰਜ ਏ. ਸੀ. ਦੀ ਪਾਈਪ ਫਿੱਟ ਕਰ ਰਿਹਾ ਸੀ ਤਾਂ ਉਹ ਅਚਾਨਕ ਹੇਠਾਂ ਡਿੱਗ ਗਿਆ।

ਇਹ ਵੀ ਪੜ੍ਹੋ : ਪੰਜਾਬ ਦੇ 2 ਲੱਖ ਵਿਦਿਆਰਥੀਆਂ ਨੂੰ ਲੈ ਕੇ ਆਈ ਵੱਡੀ ਖ਼ਬਰ, ਸਕੂਲਾਂ ਨੂੰ ਜਾਰੀ ਹੋਏ ਹੁਕਮ

ਉਸ ਨੂੰ ਤੁਰੰਤ ਸੀ. ਐੱਮ. ਸੀ. ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਦੱਸਿਆ ਕਿ ਮਜ਼ਦੂਰ ਦੀ ਧੌਣ ਦੀ ਹੱਡੀ ਟੁੱਟ ਗਈ ਹੈ। ਇਸ ਮਗਰੋਂ ਮਜ਼ਦੂਰ ਨੇ ਦਮ ਤੋੜ ਦਿੱਤਾ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮਜ਼ਦੂਰ ਨੇ ਸੇਫਟੀ ਬੈਲਟ ਨਹੀਂ ਪਾਇਆ ਹੋਇਆ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬ ਦੇ ਮਨਿਸਟਰੀਅਲ ਕਾਮਿਆਂ ਲਈ ਚੰਗੀ ਖ਼ਬਰ, CM ਮਾਨ ਨਾਲ ਹੋਣ ਜਾ ਰਹੀ ਮੀਟਿੰਗ

ਫਿਲਹਾਲ ਮੌਕੇ 'ਤੇ ਪੁੱਜੀ ਥਾਣਾ ਡਵੀਜ਼ਨ ਨੰਬਰ-2 ਦੀ ਪੁਲਸ ਨੇ ਮਜ਼ਦੂਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ 'ਚ ਰਖਵਾ ਦਿੱਤਾ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News