ਖੇਤ ''ਚ ਮਜ਼ਦੂਰੀ ਕਰਦਿਆਂ ਮਜ਼ਦੂਰ ਦੀ ਮੌਤ, ਪਰਿਵਾਰ ਨੇ ਸਰਕਾਰ ਤੋਂ ਮਾਲੀ ਮਦਦ ਦੀ ਕੀਤੀ ਮੰਗ
Thursday, Jul 31, 2025 - 07:43 AM (IST)

ਮਹਿਲ ਕਲਾਂ (ਹਮੀਦੀ) : ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਰਾਏਸਰ ਪਟਿਆਲਾ ਵਿਖੇ ਮਜ਼ਦੂਰੀ ਕਰਦੇ ਇੱਕ ਮਜ਼ਦੂਰ ਦੀ ਖੇਤ ਵਿੱਚ ਕੰਮ ਦੌਰਾਨ ਅਚਾਨਕ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਮ੍ਰਿਤਕ ਦੀ ਭਰਜਾਈ ਰਾਜ ਕੌਰ ਅਤੇ ਭਤੀਜੇ ਵਿੱਕੀ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਜਗਸੀਰ ਸਿੰਘ 35 ਸਾਲ ਪੁੱਤਰ ਹੰਸਾ ਸਿੰਘ, ਵਾਸੀ ਰਾਏਸਰ ਪਟਿਆਲਾ, ਕਾਫੀ ਸਮੇਂ ਤੋਂ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਸੀ।
ਇਹ ਵੀ ਪੜ੍ਹੋ : ਲੁਧਿਆਣਾ ਦਾ ਕੱਪੜਾ ਉਦਯੋਗ ‘ਮੇਕ ਇਨ ਇੰਡੀਆ’ ਦੀ ਧੜਕਣ : ਅਰਜੁਨ ਮੁੰਡਾ
ਬੀਤੇ ਦਿਨੀਂ ਉਹ ਪਿੰਡ ਦੇ ਹੀ ਇੱਕ ਕਿਸਾਨ ਦੇ ਖੇਤ ਵਿੱਚ ਮਜ਼ਦੂਰੀ ਕਰਨ ਗਿਆ ਹੋਇਆ ਸੀ, ਜਿੱਥੇ ਕੰਮ ਕਰਦਿਆਂ ਹੀ ਉਸਦੀ ਅਚਾਨਕ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਜਗਸੀਰ ਸਿੰਘ ਆਪਣੇ ਪਿੱਛੇ ਪਤਨੀ ਸਵਰਨਜੀਤ ਕੌਰ, ਇੱਕ ਪੁੱਤਰ ਤੇ ਇੱਕ ਧੀ ਨੂੰ ਛੱਡ ਗਿਆ ਹੈ। ਪਰਿਵਾਰ ਦੀ ਆਰਥਿਕ ਹਾਲਤ ਬਹੁਤ ਹੀ ਨਾਜ਼ਕ ਹੈ ਅਤੇ ਉਹ ਪੂਰੀ ਤਰ੍ਹਾਂ ਮ੍ਰਿਤਕ ਉੱਤੇ ਹੀ ਨਿਰਭਰ ਸੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਤੁਰੰਤ ਯੋਗ ਮਾਲੀ ਸਹਾਇਤਾ ਦਿੱਤੀ ਜਾਵੇ। ਇਸ ਮਾਮਲੇ ਸੰਬੰਧੀ ਸਰਪੰਚ ਬੱਚਿਤਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੂਰੀ ਗ੍ਰਾਮ ਪੰਚਾਇਤ ਦੁਖੀ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਹਰੇਕ ਪੱਖੋਂ ਉਨ੍ਹਾਂ ਦੀ ਮਦਦ ਕੀਤੀ ਜਾਵੇਗੀ। ਦੂਜੇ ਪਾਸੇ ਥਾਣਾ ਮਹਿਲ ਕਲਾਂ ਦੇ ਮੁਖੀ ਸ਼ੇਰਵਿੰਦਰ ਸਿੰਘ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਮ੍ਰਿਤਕ ਦੀ ਪਤਨੀ ਸਵਰਨਜੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 194 ਭਾਰਤੀ ਨਿਆਂ ਸੰਹਿਤਾ (BNS) ਅਧੀਨ ਕਾਰਵਾਈ ਅਮਲ ਵਿੱਚ ਲਿਆਈ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8