ਜ਼ਹਿਰੀਲੇ ਸੱਪ ਦੇ ਡੰਗਣ ਕਾਰਨ ਖੇਤ-ਮਜ਼ਦੂਰ ਦੀ ਮੌਤ
Friday, Jun 14, 2024 - 05:21 PM (IST)
ਤਪਾ ਮੰਡੀ (ਸ਼ਾਮ, ਗਰਗ) : ਪਿੰਡ ਦਰਾਕਾ ਵਿਖੇ ਸੱਪ ਦੇ ਡੰਗਣ ਕਾਰਨ ਖੇਤ ਮਜ਼ਦੂਰ ਦੀ ਮੌਤ ਹੋ ਗਈ। ਇਸ ਸਬੰਧੀ ਸਮਾਜ ਸੇਵੀ ਅਤੇ ਸਰਪੰਚ ਦੇ ਪੁੱਤਰ ਬਲਵਿੰਦਰ ਸਿੰਘ ਦਰਾਕਾ ਨੇ ਦੱਸਿਆ ਕਿ ਖੇਤ ਮਜ਼ਦੂਰ ਚਾਨਣ ਸਿੰਘ ਪੁੱਤਰ ਛੋਟਾ ਸਿੰਘ ਖੇਤ ’ਚ ਹਰਾ ਵੱਢਣ ਗਿਆ ਸੀ।
ਜਦੋਂ ਉਹ ਚਾਰਾ ਵੱਢ ਰਿਹਾ ਸੀ ਤਾਂ ਜ਼ਹਿਰੀਲੇ ਸੱਪ ਨੇ ਉਸਦੇ ਹੱਥ ’ਤੇ ਡੰਗ ਮਾਰਿਆ ਤਾਂ ਤੁਰੰਤ ਪਰਿਵਾਰਕ ਮੈਂਬਰਾਂ ਨੇ ਆ ਕੇ ਦੱਸਿਆ ਤਾਂ ਉਨ੍ਹਾਂ ਤਪਾ ਵਿਖੇ ਯੋਗੀ ਨਾਥਾਂ ਤੋਂ ਇਲਾਜ ਕਰਵਾਇਆ ਪਰ ਅਗਲੇ ਦਿਨ ਉਸ ਦੀ ਮੌਤ ਹੋ ਗਈ। ਪਿੰਡ ਦੇ ਲੋਕਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਮ੍ਰਿਤਕ ਆਪਣੇ ਪਿੱਛੇ 2 ਪੁੱਤਰ ਅਤੇ 2 ਧੀਆਂ ਛੱਡ ਗਿਆ ਹੈ।