ਲੁਧਿਆਣਾ ਦੇ ਫੋਕਲ ਪੁਆਇੰਟ ''ਚ ਲੋਕਾਂ ਦਾ ਵੱਡਾ ਇਕੱਠ, ਇਕ ਮਜ਼ਦੂਰ ਨੇ ਕੀਤੀ ਖੁਦਕੁਸ਼ੀ

Sunday, May 10, 2020 - 04:23 PM (IST)

ਲੁਧਿਆਣਾ ਦੇ ਫੋਕਲ ਪੁਆਇੰਟ ''ਚ ਲੋਕਾਂ ਦਾ ਵੱਡਾ ਇਕੱਠ, ਇਕ ਮਜ਼ਦੂਰ ਨੇ ਕੀਤੀ ਖੁਦਕੁਸ਼ੀ

ਲੁਧਿਆਣਾ (ਨਰਿੰਦਰ) : ਲੁਧਿਆਣਾ ਦੇ ਫੋਕਲ ਪੁਆਇੰਟ ਵਿਖੇ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ, ਜਦੋਂ ਵੱਡੀ ਗਿਣਤੀ 'ਚ ਪਰਵਾਸੀ ਮਜ਼ਦੂਰ ਇੱਥੇ ਇਕੱਠੇ ਹੋ ਗਏ। ਇਹ ਮਜ਼ਦੂਰ ਰਾਸ਼ਨ ਲੈਣ ਲਈ ਆਏ ਸਨ, ਇਸ ਦੌਰਾਨ ਇਕ ਮਜ਼ਦੂਰ ਵੱਲੋਂ ਖ਼ੁਦਕੁਸ਼ੀ ਵੀ ਕਰ ਲਈ ਗਈ, ਜੋ ਕਿ ਲੁਧਿਆਣਾ ਦੇ ਸਗਲ ਪਵਿਤ ਗਾਂਧੀ ਕਾਲੋਨੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਸੀ। ਫਿਲਹਾਲ ਮੌਕੇ 'ਤੇ ਪਹੁੰਚੇ ਥਾਣਾ ਫੋਕਲ ਪੋਇੰਟ ਦੇ ਐੱਸ. ਐੱਚ. ਓ. ਮੁਹੰਮਦ ਜਮੀਲ ਨੇ ਦੱਸਿਆ ਕਿ ਇਕੱਠ ਨੂੰ ਖਦੇੜ ਦਿੱਤਾ ਗਿਆ ਹੈ ਅਤੇ ਖੁਦਕੁਸ਼ੀ ਮਾਮਲੇ ਦੀ ਤਫਤੀਸ਼ ਜਾਰੀ ਹੈ।

PunjabKesari
ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਅਤੇ ਆਮ ਲੋਕਾਂ ਨੇ ਦੱਸਿਆ ਕੇ ਉਨ੍ਹਾਂ ਨੂੰ ਰਾਸ਼ਨ ਨਹੀਂ ਮਿਲ ਰਿਹਾ ਸੀ। ਮ੍ਰਿਤਕ ਦੇ ਬੱਚਿਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਰੋਜ਼ਾਨਾ ਰਾਸ਼ਨ ਲਈ ਚੌਂਕੀ ਜਾਂਦੇ ਸਨ ਅਤੇ ਖਾਲੀ ਹੱਥ ਪਰਤਦੇ ਸਨ, ਜਿਸ ਕਰਕੇ ਉਨ੍ਹਾਂ ਵਲੋਂ ਇਹ ਕਦਮ ਚੁੱਕਿਆ ਗਿਆ। ਦੂਜੇ ਪਾਸੇ ਸਥਾਨਕ ਲੋਕਾਂ ਨੇ ਵੀ ਕਿਹਾ ਕਿ ਉਨ੍ਹਾਂ ਨੂੰ ਰਾਸ਼ਨ ਨਹੀਂ ਮਿਲ ਰਿਹਾ, ਜਿਸ ਕਾਰਨ ਉਹ ਕਾਫੀ ਪਰੇਸ਼ਾਨ ਹਨ।
ਦੂਜੇ ਪਾਸੇ ਲੁਧਿਆਣਾ ਦੇ ਐੱਸ. ਐੱਚ. ਓ. ਮੁਹੰਮਦ ਜਮੀਲ ਨੇ ਕਿਹਾ ਕਿ ਬੀਤੀ ਰਾਤ ਖ਼ੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਉਨ੍ਹਾਂ ਵੱਲੋਂ ਤਫਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਪਰਿਵਾਰਕ ਮੈਂਬਰਾਂ ਦਾ ਬਿਆਨ ਹੋਵੇਗਾ, ਉਸ ਦੇ ਅਧਾਰ 'ਤੇ ਕਾਰਵਾਈ ਹੋਵੇਗੀ। ਵੱਡੀ ਗਿਣਤੀ 'ਚ ਲੋਕ ਇਕੱਠੇ ਹੋਣ 'ਤੇ ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਨੂੰ ਫੋਨ ਕਰਕੇ ਸੱਦਿਆ ਜਾਂਦਾ ਸੀ ਪਰ ਹੁਣ ਸਿੱਧਾ ਉਨ੍ਹਾਂ ਕੋਲ ਮੈਸੇਜ ਆਉਂਦਾ ਹੈ ਅਤੇ ਉਹ ਰਾਸ਼ਨ ਲੈਣ ਲਈ ਪਹੁੰਚ ਜਾਂਦੇ ਹਨ, ਜਿਸ ਕਰਕੇ ਇਹ ਇਕੱਠ ਹੁੰਦਾ ਹੈ। 
 


author

Babita

Content Editor

Related News