ਪੰਜਾਬ 'ਚ ਹੁੰਮਸ ਭਰੀ ਗਰਮੀ ਵਿਚਾਲੇ ਮੀਂਹ ਦੀ ਘਾਟ! ਪੰਜਾਬੀਆਂ ਨੂੰ ਝੱਲਣੀ ਪਈ ਪਰੇਸ਼ਾਨੀ

Tuesday, Sep 01, 2026 - 04:24 PM (IST)

ਪੰਜਾਬ 'ਚ ਹੁੰਮਸ ਭਰੀ ਗਰਮੀ ਵਿਚਾਲੇ ਮੀਂਹ ਦੀ ਘਾਟ! ਪੰਜਾਬੀਆਂ ਨੂੰ ਝੱਲਣੀ ਪਈ ਪਰੇਸ਼ਾਨੀ

ਚੰਡੀਗੜ੍ਹ : ਪੰਜਾਬ 'ਚ ਇਸ ਵੇਲੇ ਲੋਕਾਂ ਨੂੰ ਗਰਮੀ ਦੇ ਨਾਲ-ਨਾਲ ਭਾਰੀ ਹੁੰਮਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਰਅਸਲ ਇਸ ਵਾਰ ਅਗਸਤ ਮਹੀਨੇ ਦੌਰਾਨ ਪਿਛਲੀ ਵਾਰ ਨਾਲੋਂ ਬੇਹੱਦ ਘੱਟ ਮੀਂਹ ਪਿਆ ਹੈ, ਜਿਸ ਕਾਰਨ ਲੋਕਾਂ ਹੁੰਮਸ ਨੇ ਪਰੇਸ਼ਾਨ ਕੀਤਾ ਹੋਇਆ ਹੈ। ਪਿਛਲੇ ਸਾਲ ਅਗਸਤ ਮਹੀਨੇ 'ਚ ਭਾਰੀ ਮੀਂਹ ਕਾਰਨ ਸੂਬੇ ਦੇ ਕਰੀਬ ਸਾਰੇ ਹੀ ਜ਼ਿਲ੍ਹਿਆਂ 'ਚ ਹੜ੍ਹ ਆ ਗਏ ਸਨ ਪਰ ਇਸ ਵਾਰ ਅਗਸਤ ਮਹੀਨੇ ਦੌਰਾਨ ਆਮ ਨਾਲੋਂ 35 ਫ਼ੀਸਦੀ ਘੱਟ ਮੀਂਹ ਪਿਆ ਹੈ, ਜਿਸ ਨੇ ਆਮ ਜਨ-ਜੀਵਨ ਨੂੰ ਪ੍ਰਭਾਵਿਤ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 5 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ, ਮੌਸਮ ਬਾਰੇ...

ਮੌਸਮ ਵਿਗਿਆਨੀਆਂ ਮੁਤਾਬਕ ਪੰਜਾਬ 'ਚ ਅਗਸਤ ਮਹੀਨੇ 146.2 ਐੱਮ. ਐੱਮ. ਮੀਂਹ ਪੈਂਦਾ ਹੈ ਪਰ ਇਸ ਵਾਰ 35 ਫ਼ੀਸਦੀ ਘੱਟ ਮੀਂਹ ਪਿਆ ਹੈ, ਜਦੋਂ ਕਿ ਪਿਛਲੇ ਸਾਲ 2025 'ਚ ਆਮ ਨਾਲੋਂ 74 ਫ਼ੀਸਦੀ ਵੱਧ 253.7 ਐੱਮ. ਐੱਮ. ਮੀਂਹ ਪਿਆ ਸੀ। ਇਸ ਕਾਰਨ ਹੜ੍ਹ ਆਉਣ ਨਾਲ ਲੱਖਾਂ ਲੋਕ ਬੇਘਰ ਹੋ ਗਏ ਸਨ ਅਤੇ ਲੱਖਾਂ ਏਕੜ ਫ਼ਸਲ ਪ੍ਰਭਾਵਿਤ ਹੋਈ ਸੀ। ਕਪੂਰਥਲਾ ਅਤੇ ਤਰਨਤਾਰਨ 'ਚ ਇਸ ਨਾਲ ਆਮ ਨਾਲੋਂ 84 ਫ਼ੀਸਦੀ ਘੱਟ ਮੀਂਹ ਪਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਦਹਾਕਿਆਂ ਮਗਰੋਂ ਭੂਜਲ ਸੰਕਟ ਨੂੰ ਲੈ ਕੇ ਰਾਹਤ ਭਰੀ ਖ਼ਬਰ, ਕੇਂਦਰ ਦੀ ਰਿਪੋਰਟ ਨੇ ਜਗਾਈ ਨਵੀਂ ਉਮੀਦ

ਇਸ ਦੌਰਾਨ ਕਪੂਰਥਲਾ 'ਚ ਸਿਰਫ 24.8 ਐੱਮ. ਐੱਮ. ਮਹੀਂ ਪਿਆ ਹੈ। ਇਸ ਤੋਂ ਇਲਾਵਾ ਮੋਹਾਲੀ 'ਚ 64 ਫ਼ੀਸਦੀ ਘੱਟ 72.2 ਐੱਮ. ਐੱਮ. ਮੀਂਹ ਪਿਆ ਹੈ। ਇਹ ਵੀ ਦੱਸ ਦੇਈਏ ਕਿ ਮੌਸਮ ਵਿਭਾਗ ਵਲੋਂ ਪੰਜਾਬ 'ਚ 5 ਸਤੰਬਰ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦੌਰਾਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
 


author

Babita

Content Editor

Related News