ਬਜ਼ੁਰਗ ਔਰਤ ਤੋਂ ਸੋਨੇ ਦੀ ਵਾਲੀ ਖੋਹਣ ਵਾਲੇ 3 ਦਬੋਚੇ
Sunday, Mar 04, 2018 - 11:12 PM (IST)

ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)- ਇਕ ਬਜ਼ੁਰਗ ਔਰਤ ਤੋਂ ਸੋਨੇ ਦੀ ਵਾਲੀ ਖੋਹਣ ਵਾਲੇ 3 ਵਿਅਕਤੀਆਂ ਨੂੰ ਪੁਲਸ ਨੇ ਕਾਬੂ ਕੀਤਾ ਹੈ। ਥਾਣਾ ਸਿਟੀ ਦੇ ਇੰਚਾਰਜ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਗੁਰਪਾਲ ਸਿੰਘ ਪੁੱਤਰ ਨਾਹਰ ਸਿੰਘ ਵਾਸੀ ਹਮੀਦੀ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਹ ਆਪਣੀ ਮਾਤਾ ਗੁਰਦਿਆਲ ਕੌਰ ਨੂੰ ਬਰਨਾਲਾ ਵਿਖੇ ਦਵਾਈ ਦਿਵਾਉਣ ਲਈ ਲੈ ਕੇ ਆਇਆ ਸੀ। ਜਦੋਂ ਉਹ ਮੀਟ ਮਾਰਕੀਟ ਨੇੜੇ ਪਹੁੰਚਿਆ ਤਾਂ ਅਵਤਾਰ ਸਿੰਘ, ਮਨਪ੍ਰੀਤ ਸਿੰਘ ਅਤੇ ਗੁਰਚਰਨ ਸਿੰਘ ਪੁੱਤਰ ਬਲਵੰਤ ਸਿੰਘ ਵਾਸੀਆਨ ਚੀਮਾ ਨੇ ਆਪਣੀ ਸਕੂਟਰੀ ਨੂੰ ਹੌਲੀ ਕਰ ਕੇ ਉਸ ਦੇ ਮੋਟਰਸਾਈਕਲ ਨਾਲ ਲਾ ਕੇ ਉਸ ਦੀ ਮਾਤਾ ਦੇ ਕੰਨ ਵਿਚੋਂ ਸੋਨੇ ਦੀ ਵਾਲੀ ਝਪਟ ਲਈ ਅਤੇ ਫਰਾਰ ਹੋ ਗਏੇ। 4 ਮਾਰਚ ਨੂੰ ਨਾਕਾਬੰਦੀ ਦੌਰਾਨ ਸਹਾਇਕ ਥਾਣੇਦਾਰ ਦਿਲਾਵਰ ਸਿੰਘ ਨੇ ਬਰੋਟਾ ਟੀ-ਪੁਆਇੰਟ ਬਾਜਾਖਾਨਾ ਰੋਡ ਬਰਨਾਲਾ ਤੋਂ ਮੁਲਜ਼ਮਾਂ ਨੂੰ ਕਾਬੂ ਕਰਦਿਆਂ ਝਪਟੀ ਹੋਈ ਵਾਲੀ ਬਰਾਮਦ ਕੀਤੀ। ਪੁਲਸ ਨੇ ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।