ਪੰਜਾਬ ਦੀਆਂ ਬੀਬੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਸ਼ੁਰੂ ਹੋਈ...

Wednesday, Nov 05, 2025 - 06:26 PM (IST)

ਪੰਜਾਬ ਦੀਆਂ ਬੀਬੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਸ਼ੁਰੂ ਹੋਈ...

ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ : ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਕ ਮੈਗਾ ਜਾਗਰੂਕਤਾ ਕੈਂਪ ਦਾ ਉਦਘਾਟਨ ਕਰਕੇ ਔਰਤਾਂ ਲਈ ਸਿਹਤ ਜਾਂਚ ਅਤੇ ਰੋਜ਼ਗਾਰ ਕੈਂਪਾਂ ਦੀ ਸੂਬਾ ਪੱਧਰੀ ਲੜੀ ਦਾ ਆਗਾਜ਼ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮਲੋਟ ਤੋਂ ਸ਼ੁਰੂ ਹੋਏ ਇਸ ਕੈਂਪ ਦੀ ਤਰਜ਼ ‘ਤੇ ਪੰਜਾਬ ਭਰ ਵਿਚ ਔਰਤਾਂ ਨੂੰ ਸਿਹਤ, ਸਫਾਈ ਅਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਗਰੂਕ ਕਰਨ ਲਈ ਕੈਂਪ ਲਗਾਏ ਜਾਣਗੇ। ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਵਿਚ ਮਹਿਲਾ ਅਤੇ ਬਾਲ ਵਿਕਾਸ ਅਤੇ ਸਮਾਜਿਕ ਸੁਰੱਖਿਆ ਵਿਭਾਗਾਂ ਤੋਂ ਇਲਾਵਾ ਲੋੜਵੰਦਾਂ ਲਈ ਰੋਜ਼ਗਾਰ ਪੈਦਾ ਕਰਨ, ਹੁਨਰ ਵਿਕਾਸ, ਸਿਹਤ ਅਤੇ ਪਰਿਵਾਰ ਭਲਾਈ, ਪੇਂਡੂ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਦੀਆਂ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। 

ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਲਈ ਖੁਸ਼ਖਬਰੀ, ਤਰੱਕੀ ਨੂੰ ਲੈ ਕੇ ਆਖਿਰ ਆ ਗਿਆ ਵੱਡਾ ਫ਼ੈਸਲਾ

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸੇਵਾਵਾਂ ਵਿਚ ਆਰਥੋ, ਗਾਇਨੀਕੋਲੋਜੀ, ਅੱਖਾਂ, ਈ.ਐਨ.ਟੀ. ਦੀ ਮੁਫ਼ਤ ਸਕ੍ਰੀਨਿੰਗ, ਬਲੱਡ ਪ੍ਰੈਸ਼ਰ ਦੇ ਚੈਕਅਪ, ਸ਼ੂਗਰ ਟੈਸਟ, ਅਨੀਮੀਆ ਦੀ ਜਾਂਚ ਅਤੇ ਦਵਾਈਆਂ ਦੀ ਵੰਡ ਸ਼ਾਮਲ ਹੋਵੇਗੀ। ਇਨ੍ਹਾਂ ਕੈਂਪ ਵਿਚ ਔਰਤਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਤੋਂ ਇਲਾਵਾ ਗਰਭ ਨਿਰੋਧਕ ਤਰੀਕਿਆਂ, ਪਰਿਵਾਰ ਨਿਯੋਜਨ, ਯੂਰੀਨਰ ਟਰੈਕਟ ਇਨਫੈਕਸ਼ਨ (ਯੂਟੀਆਈ), ਮਾਹਵਾਰੀ ਦੌਰਾਨ ਸਵੱਛਤਾ ਅਤੇ ਕਿਸ਼ੋਰ ਅਵਸਥਾ ਦੀ ਸਿਹਤ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬੀ ਗਾਇਕ ਸਤਿੰਦਰ ਸਰਤਾਜ ਦੇ ਨਾਂ 'ਤੇ ਬਣੇਗੀ ਸੜਕ, ਪੰਜਾਬ ਸਰਕਾਰ ਨੇ ਜਾਰੀ ਕੀਤੀ ਨੋਟੀਫਿਕੇਸ਼ਨ

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਕੈਂਪ ਔਰਤਾਂ ਵੱਲੋਂ ਚਲਾਏ ਜਾ ਰਹੇ ਸਵੈ-ਸਹਾਇਤਾ ਸਮੂਹਾਂ (ਐੱਸ.ਐੱਚ.ਜੀ.) , ਜੋ ਆਪਣੇ ਉਤਪਾਦਾਂ ਨੂੰ ਪ੍ਰਦਰਸਿ਼ਤ ਕਰਨ ਅਤੇ ਵੇਚਣ ਲਈ ਵਿਸ਼ੇਸ਼ ਤੌਰ `ਤੇ ਕੰਮ ਕਰਦੇ ਹਨ, ਲਈ ਪਲੇਟਫਾਰਮ ਵੀ ਬਣਨਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਬਿਹਤਰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਕੈਂਪ ਦੌਰਾਨ ਲਗਭਗ 500 ਕੁੜੀਆਂ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ ਦੇ ਹੈਲਪ ਡੈਸਕ 'ਤੇ ਆਪਣੇ ਆਪ ਨੂੰ ਰਜਿਸਟਰ ਕੀਤਾ, ਜਿਨ੍ਹਾਂ ਵਿਚੋਂ 295 ਦੀ ਚੋਣ ਹੋਈ ਅਤੇ 72 ਤੋਂ ਵੱਧ ਨੂੰ ਮੌਕੇ 'ਤੇ ਹੀ ਪੇਸ਼ਕਸ਼ ਪੱਤਰ ਸੌਂਪੇ ਗਏ। ਜ਼ਿਕਰਯੋਗ ਹੈ ਕਿ ਇਸ ਮੈਗਾ ਜੋਬ ਫੇਅਰ ਵਿਚ 16 ਕੰਪਨੀਆਂ ਵੱਲੋਂ ਹਿੱਸਾ ਲਿਆ ਗਿਆ। ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਵੀ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐੱਮ. ਮਲੋਟ ਜਗਰਾਜ ਸਿੰਘ ਕਾਹਲੋਂ, ਡੀ.ਪੀ.ਓ. ਰਤਨਦੀਪ ਕੌਰ ਸੰਧੂ, ਡੀਈਜੀਟੀਓ ਵੈਸ਼ਾਲੀ ਵਧਵਾ, ਸੀ.ਡੀ.ਪੀ.ਓ. ਰਾਜਵੰਤ ਕੌਰ, ਡੀ.ਸੀ.ਪੀ.ਓ. ਸਿ਼ਵਾਨੀ ਨਾਗਪਾਲ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ ਦੇ ਨਾਮੀ ਕਾਰੋਬਾਰੀ ਦੇ ਘਰ ਸੀ. ਬੀ. ਆਈ. ਦੀ ਰੇਡ


author

Gurminder Singh

Content Editor

Related News