ਲਾਡੋਵਾਲ ਸਰਕਾਰੀ ਸਕੂਲ ਦਾ 8ਵੀਂ ਦਾ ਨਤੀਜਾ ਰਿਹਾ 100 ਫੀਸਦੀ
Monday, Apr 01, 2019 - 01:19 PM (IST)

ਲੁਧਿਆਣਾ (ਅਨਿਲ) : ਸਥਾਨਕ ਕਸਬਾ ਲਾਡੋਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ 8ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ, ਜਿਸ ਸਬੰਧੀ ਸੋਮਵਾਰ ਨੂੰ ਸਕੂਲ ਦੀ ਪ੍ਰਿੰਸੀਪਲ ਜਰੀਨਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲ 'ਚ 8ਵੀਂ ਜਮਾਤ ਦੇ 109 ਵਿਦਿਆਰਥੀਆਂ ਨੇ ਪੇਪਰ ਦਿੱਤੇ ਸਨ, ਜਿਨ੍ਹਾਂ 'ਚੋਂ ਸਾਰੇ 109 ਵਿਦਿਆਰਥੀ ਪਾਸ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਸਕੂਲ ਦੇ ਅਧਿਆਪਕਾਂ ਦੀ ਸਖਤ ਮਿਹਨਤ ਕਾਰਨ ਵਿਦਿਆਰਥੀਆਂ ਨੂੰ ਪੂਰੀ ਸਫਲਤਾ ਪ੍ਰਾਪਤ ਹੋਈ ਹੈ। ਇਸ ਮੌਕੇ ਅੱਜ ਸਕੂਲ 'ਚ ਵਿਦਿਆਰਥੀਆਂ ਦੇ ਮਾਪਿਆਂ ਨੇ ਪ੍ਰਿੰਸੀਪਲ ਅਤੇ ਬਾਕੀ ਅਧਿਆਪਕਾਵਾਂ ਦਾ ਧੰਨਵਾਦ ਕੀਤਾ ਅਤੇ ਖੁਸ਼ੀ ਮਨਾਈ। ਇਸ ਮੌਕੇ ਜਸਪਾਲ ਸਿੰਘ, ਨੀਰਜ ਸਦੇੜਾ, ਵਿਜੇ ਕੁਮਾਰ, ਰਿਤੂ ਕਮਲ, ਮਨਜੀਤ ਸਿੰਘ ਲਾਡੀ ਸਮੇਤ ਹੋਰ ਸਕੂਲ ਦਾ ਸਟਾਫ ਮੌਜੂਦ ਸੀ।