ਗੈਰ-ਕਾਨੂੰਨੀ ਪਟਾਕੇ ਵੇਚਣ ਵਾਲਿਆਂ ''ਤੇ ਪੁਲਸ ਦੀ ਸਖਤਾਈ, ਕਈ ਦੁਕਾਨਾਂ ਤੋਂ ਪਟਾਕੇ ਜ਼ਬਤ

Wednesday, Oct 30, 2024 - 08:55 PM (IST)

ਗੈਰ-ਕਾਨੂੰਨੀ ਪਟਾਕੇ ਵੇਚਣ ਵਾਲਿਆਂ ''ਤੇ ਪੁਲਸ ਦੀ ਸਖਤਾਈ, ਕਈ ਦੁਕਾਨਾਂ ਤੋਂ ਪਟਾਕੇ ਜ਼ਬਤ

ਲੁਧਿਆਣਾ (ਅਨਿਲ): ਪੁਲਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਥਾਣਾ ਲਾਡੋਵਾਲ ਦੀ ਪੁਲਸ ਨੇ ਬਿਨਾਂ ਲਾਇਸੰਸ ਪਟਾਕੇ ਵੇਚਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਦਿਆਂ ਸਥਾਨਕ ਕਸਬਾ ਲਾਡੋਵਾਲ ਦੇ ਮੇਨ ਬਜ਼ਾਰ 'ਚ ਕਈ ਦੁਕਾਨਾਂ 'ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਕਈ ਦੁਕਾਨਾਂ ਤੋਂ ਪਟਾਕੇ ਵੀ ਜ਼ਬਤ ਕੀਤੇ ਗਏ।

ਇਸ ਮੌਕੇ ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਥਾਣਾ ਸਦਰ ਜੀਵਨ ਸਿੰਘ ਨੇ ਦੱਸਿਆ ਕਿ ਪੁਲਸ ਕਮਿਸ਼ਨਰ ਦੇ ਹੁਕਮਾਂ 'ਤੇ ਅੱਜ ਲਾਡੋਵਾਲ ਮਾਰਕੀਟ 'ਚ ਨਾਜਾਇਜ਼ ਤੌਰ 'ਤੇ ਪਟਾਕੇ ਵੇਚਣ ਵਾਲੇ ਦੁਕਾਨਦਾਰਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਪੁਲਸ ਨੇ ਉਕਤ ਦੁਕਾਨਾਂ ਤੋਂ ਸਾਰੇ ਪਟਾਕੇ ਜ਼ਬਤ ਕਰ ਲਏ ਹਨ। ਜਾਂਚ ਅਧਿਕਾਰੀ ਨੇ ਦੱਸਿਆ ਕਿ ਦੀਵਾਲੀ ਮੌਕੇ ਪਟਾਕੇ ਵੇਚਣ ਦੀ ਇਜਾਜ਼ਤ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ 'ਤੇ ਦਿੱਤੀ ਗਈ ਹੈ ਪਰ ਫਿਰ ਵੀ ਕੁਝ ਦੁਕਾਨਦਾਰ ਕਾਨੂੰਨ ਦੀਆਂ ਧੱਜੀਆਂ ਉਡਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਪੁਲਸ ਵੱਲੋਂ ਕਈ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ ਪੁਲਸ ਨੇ ਕਈ ਦੁਕਾਨਾਂ ਤੋਂ ਪਾਬੰਦੀਸ਼ੁਦਾ ਪਟਾਕਿਆਂ ਨੂੰ ਜ਼ਬਤ ਕਰਕੇ ਥਾਣਾ ਲਾਡੋਵਾਲ ਵਿਖੇ ਪਹੁੰਚਾਇਆ ਹੈ। ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ।


author

Baljit Singh

Content Editor

Related News