ਸਤਲੁਜ ਦਰਿਆ ''ਤੇ ਲਾਡੋਵਾਲ ਦੇ ਧੁੱਸੀ ਬੰਨ੍ਹ ਨੂੰ ਹੋਇਆ ਨੁਕਸਾਨ!
Sunday, Sep 07, 2025 - 05:59 PM (IST)

ਲੁਧਿਆਣਾ (ਅਨਿਲ): ਸਥਾਨਕ ਕਸਬਾ ਲਾਡੋਵਾਲ ਨੇੜੇ ਸਤਲੁਜ ਦਰਿਆ ਵਿਚ ਪਾਣੀ ਦੇ ਵਾਧੇ ਕਾਰਨ ਠੋਕਰ ਨੰਬਰ 5 ਦੇ ਨੇੜੇ ਧੁੱਸੀ ਬੰਨ੍ਹ ਨੂੰ ਭਾਰੀ ਨੁਕਸਾਨ ਹੋਇਆ ਹੈ, ਜਿਸ ਕਾਰਨ ਇਲਾਕੇ ਦੇ ਲੋਕਾਂ ਵਿਚ ਹੜ੍ਹ ਦਾ ਖ਼ਤਰਾ ਮੰਡਰਾਉਣ ਲੱਗ ਗਿਆ ਹੈ। ਜਿਉਂ ਹੀ ਇਲਾਕੇ ਦੇ ਲੋਕਾਂ ਨੂੰ ਬੰਨ੍ਹ ਤੋਂ ਨੁਕਸਾਨ ਹੋਣ ਦੀ ਸੂਚਨਾ ਮਿਲੀ ਤਾਂ ਤੁਰੰਤ ਇਲਾਕੇ ਦੇ ਸੈਂਕੜੇ ਲੋਕ ਬੰਨ੍ਹ 'ਤੇ ਇਕੱਠੇ ਹੋ ਗਏ ਤੇ ਬੰਨ੍ਹ ਨੂੰ ਮਜਬੂਤ ਕਰਨ ਲਈ ਸਹੀ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਗਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਨਵੀਂ ਮੁਸੀਬਤ! ਖ਼ਤਰੇ ਦੇ ਨਿਸ਼ਾਨ ਤੋਂ ਵੀ ਟੱਪ ਗਿਆ ਪਾਣੀ
ਇਲਾਕੇ ਦੇ ਲੋਕਾਂ ਵੱਲੋਂ ਇਸ ਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਗਈ। ਇਸ ਮਗਰੋਂ ਮੌਕੇ 'ਤੇ ਐੱਸ. ਡੀ. ਐੱਮ. ਪੂਨਮ ਪ੍ਰੀਤ ਕੌਰ, ਬੀ. ਡੀ. ਪੀ. ਓ. ਰਾਜੇਸ਼ ਚੱਢਾ, ਥਾਣਾ ਮੁਖੀ ਗੁਰਸ਼ਿੰਦਰ ਕੌਰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਮੌਕੇ 'ਤੇ ਪਹੁੰਚੇ ਤੇ ਬੰਨ੍ਹ ਦੀ ਮਜ਼ਬੂਤੀ ਲਈ ਕੰਮ ਸ਼ੁਰੂ ਕਰ ਦਿੱਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8